Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਮ੍ਰਿਤਕ ਨਿਹੰਗ ਅਜੀਤ ਸਿੰਘ ਪੂਹਲਾ ਦੇ ਡੇਰੇ ਉੱਤੇ ਕਬਜ਼ਾ ਕਰਨ ਲਈ ਗੋਲੀਆਂ ਚੱਲ ਗਈਆਂ

July 07, 2020 07:24 AM

* ਦੋ ਗਰੁੱਪਾਂ ਦੀ ਲੜਾਈ ਵਿੱਚ ਇੱਕ ਨਿਹੰਗ ਦੀ ਮੌਤ


ਅੰਮ੍ਰਿਤਸਰ, 6 ਜੁਲਾਈ, (ਪੋਸਟ ਬਿਊਰੋ)- ਇਸ ਜ਼ਿਲ੍ਹੇ ਦੇ ਇਤਹਾਸਕ ਕਸਬਾ ਬਾਬਾ ਬਕਾਲਾ ਵਿੱਚ ਕਤਲ ਕੀਤੇ ਹੋਏ ਨਿਹੰਗ ਅਜੀਤ ਸਿੰਘ ਪੂਹਲਾ ਦੇ ਡੇਰੇ ਉੱਤੇ ਕਬਜ਼ੇ ਲਈ ਅੱਜ ਹੋਈ ਹਿੰਸਕ ਝੜਪ ਵਿੱਚ ਇੱਕ ਨਿਹੰਗ ਸਿੰਘ ਦੀ ਮੌਤ ਹੋ ਗਈ ਅਤੇ ਕੁਝ ਹੋਰ ਗੰਭੀਰ ਜ਼ਖ਼ਮੀ ਹੋ ਗਏ। ਪੁਲਿਸ ਨੇ ਇਸ ਬਾਰੇ ਨਿਹੰਗ ਅਜੀਤ ਸਿੰਘ ਪੂਹਲਾ ਦੇ ਡੇਰੇ ਉੱਤੇ ਹਮਲਾ ਕਰਨ ਵਾਲਿਆਂ ਦੇ ਖਿਲਾਫ਼ ਕੇਸ ਦਰਜ ਕਰ ਲਿਆ ਹੈ। ਹਮਲਾਵਰਾਂ ਦਾ ਇੱਕ ਸਾਥੀ ਮਾਰਿਆ ਗਿਆ ਹੈ, ਪਰ ਇਸ ਬਾਰੇ ਪੁਲਿਸ ਅਧਿਕਾਰੀਆਂ ਨੇ ਜਾਂਚ ਦਾ ਹਵਾਲਾ ਦੇ ਕੇ ਕੋਈ ਸੂਚਨਾ ਨਹੀਂ ਦਿੱਤੀ। ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐੱਸ ਐੱਸ ਪੀ ਵਿਕਰਮਜੀਤ ਸਿੰਘ ਦੁੱਗਲ ਨੇ ਇੱਕ ਨਿਹੰਗ ਦੀ ਮੌਤ ਹੋਣ ਦੀ ਪੁਸ਼ਟੀ ਕਰ ਦਿੱਤੀ ਹੈ।
ਕਈ ਸਾਲ ਪਹਿਲਾਂ ਅੰਮ੍ਰਿਤਸਰ ਜੇਲ੍ਹ ਵਿੱਚ ਮਾਰ ਦਿੱਤੇ ਗਏ ਨਿਹੰਗ ਅਜੀਤ ਸਿੰਘ ਪੂਹਲਾ ਦੇ ਭਾਣਜੇ ਦਿਲਪ੍ਰੀਤ ਸਿੰਘ ਡਿੰਪੀ ਨੇ ਇਸ ਸੰਬੰਧ ਵਿੱਚ ਦੱਸਿਆ ਕਿ ਅੱਜ ਸਵੇਰੇ ਉਹ ਆਪਣੇ ਪਰਿਵਾਰ ਨਾਲ ਡੇਰੇ ਵਿਚਲੇ ਘਰ ਵਿੱਚ ਸੌਂ ਰਹੇ ਸਨ ਕਿ ਅਚਾਨਕ ਉਨ੍ਹਾਂ ਨੂੰ ਗੋਲੀਆਂ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। ਉਨ੍ਹਾਂ ਬਾਹਰ ਨਿਕਲ ਕੇ ਦੇਖਿਆ ਤਾਂ ਰਣਜੀਤ ਸਿੰਘ ਰਣੀਆਂ ਨਾਂ ਦਾ ਨਿਹੰਗ ਆਪਣੇ ਨਾਲ ਚਾਲੀ ਪੰਜਾਹ ਨਿਹੰਗ ਸਾਥੀਆਂ ਨਾਲ ਹਥਿਆਰਾਂ ਨਾਲ ਲੈਸ ਹੋ ਕੇ ਬਾਹਰ ਖੜ੍ਹਾ ਸੀ ਅਤੇ ਲਗਾਤਾਰ ਉਨ੍ਹਾਂ ਦੇ ਘਰ ਵੱਲ ਗੋਲੀਆਂ ਚਲਾ ਰਿਹਾ ਸੀ। ਘਰ ਵਿੱਚ ਪਹਿਲਾਂ ਤੋਂ ਪੁਲਿਸ ਤਾਇਨਾਤ ਸੀ, ਕਿਉਂਕਿ ਰਣਜੀਤ ਸਿੰਘ ਵੱਲੋਂ ਹਮਲੇ ਦੇ ਖਤਰੇ ਬਾਰੇ ਪਰਿਵਾਰ ਨੂੰ ਡਰ ਸੀ।
ਦੂਸਰੇ ਪਾਸੇ ਥਾਣਾ ਬਿਆਸ ਵਿਖੇ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਨਿਹੰਗ ਰਣਜੀਤ ਸਿੰਘ ਰਣੀਆਂ ਦੇ ਸਾਥੀਆਂ ਨੇ ਦੱਸਿਆ ਕਿ ਰਣਜੀਤ ਸਿੰਘ ਰਣੀਆਂ ਆਪਣੇ ਸਾਥੀਆਂ ਨਾਲ ਅੱਜ ਸਵੇਰੇ ਬਾਬਾ ਬਕਾਲਾ ਸਾਹਿਬ ਦੇ ਗੁਰਦੁਆਰਾ ਸਾਹਿਬ ਵਿੱਚ ਮੱਥਾ ਟੇਕਣ ਗਏ ਸਨ ਅਤੇ ਅਜੀਤ ਸਿੰਘ ਪੂਹਲਾ ਦੇ ਡੇਰੇ ਅੱਗੇ ਕੁਝ ਆਰਾਮ ਕਰਨ ਬੈਠੇ ਤਾਂ ਅਜੀਤ ਸਿੰਘ ਪੂਹਲਾ ਦੇ ਪਰਿਵਾਰਕ ਮੈਂਬਰਾਂ ਨੇ ਅਚਾਨਕ ਫਾਇਰਿੰਗ ਕਰ ਦਿੱਤੀ। ਇਸ ਵਿੱਚ ਸੁਖਰਾਜ ਸਿੰਘ ਨਾਂ ਦਾ ਨਿਹੰਗ ਮਾਰਿਆ ਗਿਆ ਤੇ ਚਾਰ-ਪੰਜ ਨਿਹੰਗ ਜ਼ਖ਼ਮੀ ਹੋਏ ਹਨ। ਨਿਹੰਗ ਰਣਜੀਤ ਸਿੰਘ ਰਣੀਆਂ ਦੇ ਸਾਥੀਆਂ ਨੇ ਦੱਸਿਆ ਕਿ ਇਹ ਡੇਰਾ ਅਜੀਤ ਸਿੰਘ ਪੂਹਲਾ ਦਾ ਹੈ ਤੇ ਜਥੇਦਾਰ ਰਣਜੀਤ ਸਿੰਘ ਰਣੀਆਂ ਲੰਬਾ ਸਮਾਂ ਅਜੀਤ ਸਿੰਘ ਪੂਹਲਾ ਦਾ ਸਾਥੀ ਰਿਹਾ ਹੋਣ ਕਰ ਕੇ ਉਨ੍ਹਾਂ ਦਾ ਹੱਕ ਬਣਦਾ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਪੁਲਿਸ ਨੇ ਉਨ੍ਹਾਂ ਦੇ ਸਾਥੀਆਂ ਨੂੰ ਹਿਰਾਸਤ ਵਿੱਚ ਲਿਆ, ਪਰ ਸਾਡੇ ਮਾਰੇ ਗਏ ਨਿਹੰਗ ਸੁਖਰਾਜ ਸਿੰਘ ਬਾਰੇ ਪੁਲਿਸ ਨੇ ਕੋਈ ਵੀ ਕਾਰਵਾਈ ਨਹੀਂ ਕੀਤੀ।
ਇਸ ਘਟਨਾ ਬਾਰੇ ਬਾਬਾ ਬਕਾਲਾ ਦੇ ਡੀ ਐੱਸ ਪੀ ਹਰਕ੍ਰਿਸ਼ਨ ਸਿੰਘ ਨੇ ਕਿਹਾ ਕਿ ਪੁਲਿਸ ਨੇ ਦਿਲਪ੍ਰੀਤ ਸਿੰਘ ਦੇ ਬਿਆਨਾਂ ਉੱਤੇ ਇਰਾਦਾ ਕਤਲ ਦਾ ਕੇਸ ਦਰਜ ਕਰ ਲਿਆ ਹੈ ਅਤੇ ਸਾਰੇ ਕੇਸ ਦੀ ਜਾਂਚ ਕੀਤੀ ਜਾ ਰਹੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ