Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ
 
ਮਨੋਰੰਜਨ

ਕਾਰਤਿਕ ਆਰੀਅਨ ਦੀ ਅਗਲੀ ਐਕਸ਼ਨ ਫਿਲਮ ਲਟਕੀ

July 07, 2020 09:32 AM

ਇਸ ਫਰਵਰੀ ਵਿੱਚ ਕਾਰਤਿਕ ਆਰੀਆ ਨੇ ਫਿਲਮ ‘ਤਾਨਾਜੀ-ਦ ਅਨਸੰਗ ਵਾਰੀਅਰ' ਦੇ ਡਾਇਰੈਕਟਰ ਓਮ ਰਾਉਤ ਨਾਲ ਆਪਣੀ ਪਹਿਲੀ ਐਕਸ਼ਨ ਫਿਲਮ ਦਾ ਐਲਾਨ ਕੀਤਾ ਸੀ। ‘ਪਤੀ-ਪਤਨੀ ਔਰ ਵੋ’, ‘ਲਵ ਆਜਕੱਲ੍ਹ’ ਅਤੇ ‘ਲੁਕਾਛਿਪੀ’ ਵਰਗੀਆਂ ਫਿਲਮਾਂ ਨਾਲ ਲਵ ਬੁਆਏ ਦਾ ਅਕਸ ਬਣਾ ਚੁੱਕੇ ਕਾਰਤਿਕ ਦੀ ਇਸ ਐਕਸ਼ਨ ਫਿਲਮ ਉੱਤੇ ਕੋਰੋਨਾ ਦਾ ਗ੍ਰਹਿਣ ਲੱਗਦਾ ਦਿਖਾਈ ਦੇ ਰਿਹਾ ਹੈ। ਖਬਰ ਹੈ ਕਿ ਇਸ ਫਿਲਮ ਨੂੰ ਠੰਢੇ ਬਸਤੇ ਵਿੱਚ ਪਾ ਦਿੱਤਾ ਗਿਆ ਹੈ। ਫਿਲਮ ਨੂੰ ਰੋਕਣ ਦਾ ਮੁੱਖ ਕਾਰਨ ਇਸ ਵਿੱਚ ਵਿਦੇਸ਼ ਦੀਆਂ ਬਹੁਤ ਸਾਰੀਆਂ ਲੋਕੇਸ਼ਨਾਂ ਸਨ। ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਵਿਦੇਸ਼ ਵਿੱਚ ਲੋਕੇਸ਼ਨ 'ਤੇ ਸ਼ੂਟਿੰਗ ਕਰ ਸਕਣੀ ਮੁਸ਼ਕਲ ਹੈ। ਇਸ ਲਈ ਫਿਲਮ ਦੇ ਨਿਰਮਾਤਾ ਭੂਸ਼ਣ ਕੁਮਾਰ ਅਤੇ ਡਾਇਰੈਕਟਰ ਓਮ ਨੇ ਹਾਲਾਤ ਨਾਰਮਲ ਹੋਣ ਤੱਕ ਇਸ ਦਾ ਕੰਮ ਰੋਕਣ ਦਾ ਫੈਸਲਾ ਕੀਤਾ ਹੈ।
ਜਾਣਕਾਰ ਸੂਤਰਾਂ ਮੁਤਬਾਕ ਫਿਲਮ ਦੇ ਕੁਝ ਹਿੱਸਿਆਂ ਨੂੰ ਹਾਂਗਕਾਂਗ ਅਤੇ ਕੁਝ ਹੋਰਨਾਂ ਦੇਸ਼ਾਂ ਵਿੱਚ ਫਿਲਮਾਇਆ ਜਾਣਾ ਸੀ। ਡਾਇਰੈਕਟਰ ਓਮ ਫਿਲਮ ਦੀ ਗੁਣਵੱਤਾ ਦੇ ਨਾਲ ਕੋਈ ਸਮਝੌਤਾ ਨਹੀਂ ਕਰਨਾ ਚਾਹੁੰਦੇ, ਇਸ ਲਈ ਫਿਲਹਾਲ ਇਹ ਕੰਮ ਰੋਕ ਦਿੱਤਾ ਗਿਆ ਹੈ। ਬਦਲੇ ਹੋਏ ਮਾਹੌਲ ਨੂੰ ਦੇਖ ਕੇ ਇੱਕ ਵਾਰ ਫਿਰ ਫਿਲਮ ਦੀ ਸਕ੍ਰਿਪਟ ਵਿੱਚ ਬਦਲਾਅ ਕੀਤਾ ਜਾ ਰਿਹਾ ਹੈ। ਕਾਰਤਿਕ ਦੀ ਇਹ ਪਹਿਲੀ ਥ੍ਰੀ ਡੀ ਐਕਸ਼ਨ ਫਿਲਮ ਹੋਵੇਗੀ। ਉਹ ਫਿਲਮ ‘ਭੂਲ ਭੁਲੱਈਆਂ 2’ ਅਤੇ ‘ਦੋਸਤਾਨਾ 2’ ਵਰਗੀਆਂ ਫਿਲਮਾਂ ਵਿੱਚ ਨਜ਼ਰ ਆਉਣਗੇ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ