Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਸੁਖਦੇਵ ਸਿੰਘ ਢੀਂਡਸਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਦਾ ਨਾਂ ਵਰਤਣਾ ਗੈਰਕਾਨੂੰਨੀ : ਡਾ. ਚੀਮਾ

July 07, 2020 08:22 PM

ਕਿਹਾ ਕਿ ਢੀਂਡਸਾ ਨੇ ਕਾਂਗਰਸ ਦੇ ਇਸ਼ਾਰੇ `ਤੇ ਕੰਮ ਕੀਤਾ
ਕਿਹਾ ਕਿ ਢੀਂਡਸਾ ਧੜਾ ਤੇ ਆਪ ਹੁਣ ਕਾਂਗਰਸ ਪਾਰਟੀ ਦੇ ਸੋਸ਼ਲ ਮੀਡੀਆ ਏਜੰਟ ਬਣੇ


ਚੰਡੀਗੜ੍ਹ, 7 ਜੁਲਾਈ (ਪੋਸਟ ਬਿਊਰੋ): ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਵੱਲੋਂ ਕਾਂਗਰਸ ਪਾਰਟੀ ਦੇ ਇਸ਼ਾਰੇ 'ਤੇ ਸ਼੍ਰੋਮਣੀ ਅਕਾਲੀ ਦਲ ਖਿਲਾਫ ਰਚੀ ਗਈ ਵੱਡੀ ਸਾਜ਼ਿਸ਼ ਦੇ ਹਿੱਸੇ ਵਜੋਂ ਸ਼੍ਰੋਮਣੀ ਅਕਾਲੀ ਦਲ ਦਾ ਨਾਂ ਵਰਤਣਾ ਗੈਰਕਾਨੂੰਨੀ ਹੈ ਤੇ ਇਹ ਸਾਜ਼ਿਸ਼ ਕਦੇ ਵੀ ਕਾਮਯਾਬ ਨਹੀਂ ਹੋਵੇਗੀ।
ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕੋਈ ਵੀ ਮੁਹੱਲਾ ਪੱਧਰੀ ਮੀਟਿੰਗ ਕਰ ਕੇ ਇਹ ਝੂਠਾ ਦਾਅਵਾ ਨਹੀਂ ਕਰ ਸਕਦਾ ਕਿ 100 ਸਾਲ ਪੁਰਾਣੀ ਪਾਰਟੀ ਦੀ ਥਾਂ ਉਸਨੇ ਨਵੀਂ ਪਾਰਟੀ ਬਣਾਈ ਹੈ। ਉਹਨਾਂ ਕਿਹਾ ਕਿ ਢੀਂਡਸਾ ਚੰਗੀ ਤਰਾਂ ਜਾਣਦੇ ਹਨ ਕਿ ਪਾਰਟੀ ਦੇ ਸੰਵਿਧਾਨਕ ਮੁਤਾਬਕ ਅਜਿਹਾ ਸੰਭਵ ਨਹੀਂ ਹੈ। ਉਹਨਾਂ ਕਿਹਾ ਕਿ ਢੀਂਡਸਾ ਨੂੰ ਆਪਣੇ ਤਰੀਕੇ ਚੱਲਣ ਦਾ ਲੋਕਤੰਤਰੀ ਅਧਿਕਾਰ ਹੈ ਪਰ ਸਾਡਾ ਇਤਰਾਜ਼ ਤਾਂ ਉਹਨਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦਾ ਨਾਂ ਵਰਤ ਕੇ ਕੀਤਾ ਗਿਆ ਫਰਾਡ ਹੈ। ਉਹਨਾਂ ਕਿਹਾ ਕਿ ਉਹ ਚੰਗੀ ਤਰਾਂ ਜਾਣਦੇ ਹਨ ਕਿ ਪਾਰਟੀ ਦੇ ਸੰਵਿਧਾਨ ਵਿਚ ਇਹ ਅੰਕਿਤ ਹੈ ਕਿ ਪਾਰਟੀ ਦਾ ਢਾਂਚਾ ਤੇ ਡੈਲੀਗੇਟ ਤੇ ਹੀ ਪਾਰਟੀ ਦੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀ ਚੋਣ ਕਰਦੇ ਹਨ। ਉਹਨਾਂ ਕਿਹਾ ਕਿ ਅਜਿਹੀਆਂ ਘਟੀਆ ਹਰਕਤਾਂ ਕਰਨਾ ਉਹਨਾਂ ਵਰਗੇ ਆਪੂ ਨੂੰ ਸੋਭਾ ਨਹੀਂ ਦਿੰਦਾ।
ਡਾ. ਚੀਮਾ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਢੀਂਡਸਾ ਨੇ ਕਾਂਗਰਸ ਦੇ ਇਸ਼ਾਰੇ 'ਤੇ ਕੁਝ ਲੋਕ ਇਕੱਠੇ ਕੀਤੇ। ਕੁਝ ਹੋਰ ਬਲਵੰਤ ਸਿੰਘ ਰਾਮੂਵਾਲੀਆ ਤੇ ਮਨਜੀਤ ਸਿੰਘ ਜੀ. ਕੇ. ਵਰਗੇ ਆਗੂਆਂ ਦੇ ਕਹਿਣ 'ਤੇ ਆਏ ਪਰ ਇਸ ਤੋਂ ਸਪਸ਼ਟ ਹੈ ਕਿ ਉਹਨਾਂ ਦੀ ਆਪੋ ਆਪਣੀ ਜਥੇਬੰਦੀ ਹੈ ਤੇ ਉਹਨਾਂ ਨੇ ਨਵੀਂ ਜਥੇਬੰਦੀ ਵਿਚ ਸ਼ਾਮਲ ਹੋਣ ਲਈ ਆਪਣੀਆਂ ਜਥੇਬੰਦੀਆਂ ਭੰਗ ਨਹੀਂ ਕੀਤੀਆਂ।
ਅਕਾਲੀ ਆਗੂ ਨੇ ਕਿਹਾ ਕਿ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਦਾ ਵੀ ਨਿਰਾਦਰ ਕੀਤਾ ਹੈ। ਉਹਨਾਂ ਕਿਹਾ ਕਿ ਢੀਂਡਸਾ ਨੇ ਬਜ਼ੁਰਗ ਆਗੂ ਦੇ ਹਸਪਤਾਲ ਵਿਚੋਂ ਬਾਹਰ ਆਉਣ ਦੀ ਉਡੀਕ ਤੱਕ ਨਹੀਂ ਕੀਤੀ ਤੇ ਉਹਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦਾ ਪ੍ਰਧਾਨ ਬਣਨ ਲਈ ਕੀਤੀ ਪੇਸ਼ਕਸ਼ ਵੀ ਠੁਕਰਾ ਦਿੱਤੀ। ਉਹਨਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਸ੍ਰੀ ਢੀਂਡਸਾ ਵੱਲੋਂ ਇਹ ਪੇਸ਼ਕਸ਼ ਠੁਕਰਾਉਣ ਨੇ ਸਪਸ਼ਟ ਕਰ ਦਿੱਤਾ ਸੀ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਖਿਲਾਫ ਲੜਨਾ ਨਹੀਂ ਬਲਕਿ ਉਸਦਾ ਪ੍ਰਧਾਨ ਬਣਨਾ ਚਾਹੁੰਦੇ ਹਨ। ਉਹਨਾਂ ਕਿਹਾ ਕਿ ਇਹ ਸਿਰਫ ਉਹਨਾਂ ਦੀਆਂ ਇੱਛਾਵਾਂ ਦਾ ਮਾਮਲਾ ਹੈ ਕਿਉਂਕਿ ਉਹਨਾਂ ਨੇ ਤਾਂ ਸ੍ਰੀ ਬ੍ਰਹਮਪੁਰਾ ਨੂੰ ਵੀ ਪ੍ਰਧਾਨ ਮੰਨਣ ਤੋਂ ਨਾਂਹ ਕਰ ਦਿੱਤੀ।
ਅਕਾਲੀ ਆਗੂ ਨੇ ਕਿਹਾ ਕਿ ਇਕ ਤੋਂ ਬਾਅਦ ਇਕ ਸੱਚਾਈ ਸਾਹਮਣੇ ਆ ਰਹੀ ਹੈ। ਉਹਨਾਂ ਕਿਹਾ ਕਿ ਅਜਿਹਾ ਸਪਸ਼ਟ ਹੋ ਰਿਹਾ ਹੈ ਕਿ ਇਹ ਕਾਂਗਰਸ ਪਾਰਟੀ ਹੀ ਹੈ ਜਿਸਨੇ ਢੀਂਡਸਾ ਦਾ ਮਾਰਗ ਦਰਸ਼ਨ ਕੀਤਾ ਤੇ ਉਹਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਨਾਲ ਰੱਲਣ ਤੋਂ ਇਸ ਡਰ ਕਰ ਕੇ ਰੋਕਿਆ ਕਿ ਕਿਤੇ ਹਿੰਦੂ ਵੋਟ ਬੈਂਕ ਨਾ ਖਿਸਕ ਜਾਵੇ। ਉਹਨਾਂ ਕਿਹਾ ਕਿ ਅਸੀਂ ਟਕਸਾਲੀ ਆਗੂਆਂ ਦਾ ਸਨਮਾਨ ਕਰਦੇ ਹਾਂ ਕਿਉਂਕਿ ਉਹਨਾਂ ਨੇ ਸ਼੍ਰੋਮਣੀ ਅਕਾਲੀ ਦਲ ਲਈ ਵੱਡਾ ਯੋਗਦਾਨ ਪਾਇਆ ਹੈ। ਉਹਨਾਂ ਕਿਹਾ ਕਿ ਢੀਂਡਸਾ ਨੂੰ ਕਾਂਗਰਸ ਦੇ ਕਹਿਣ 'ਤੇ ਟਕਸਾਲੀ ਸ਼ਬਦ ਵਰਤਣ ਤੋਂ ਭੱਜਣਾ ਨਹੀਂ ਚਾਹੀਦਾ ਸੀ।
ਡਾ. ਚੀਮਾ ਨੇ ਇਹ ਵੀ ਸਪਸ਼ਟ ਕੀਤਾ ਕਿ ਢੀਂਡਸਾ ਧੜਾ ਤੇ ਆਮ ਆਦਮੀ ਪਾਰਟੀ ਹੁਣ ਕਾਂਗਰਸ ਪਾਰਟੀ ਦੇ ਸੋਸ਼ਲ ਮੀਡੀਆ ਏਜੰਟ ਬਣ ਗਏ ਹਨ। ਉਹਨਾਂ ਕਿਹਾ ਕਿ ਦੋਵੇਂ ਪਾਰਟੀਆਂ ਕਾਂਗਰਸ ਦੇ ਇਸ਼ਾਰੇ 'ਤੇ ਅਕਾਲੀ ਦਲ ਦੇ ਖਿਲਾਫ ਵੱਡਾ ਗਠਜੋੜ ਬਣਾਉਣ ਦਾ ਯਤਨ ਕਰ ਰਹੀਆਂ ਹਨ। ਉਹਨਾਂ ਕਿਹਾ ਕਿ ਲੋਕ ਇਸ ਸਾਜ਼ਿਸ਼ ਨੂੰ ਸਮਝਦੇ ਹਨ ਤੇ ਉਹ ਇਹਨਾਂ ਦੋਹਾਂ ਨੂੰ ਠੁਕਰਾ ਦੇਣਗੇ।
ਅਕਾਲੀ ਆਗੂ ਨੇ ਇਹ ਵੀ ਕਿਹਾ ਕਿ ਜਿਥੇ ਤੱਕ ਸ਼੍ਰੋਮਣੀ ਅਕਾਲੀ ਦਲ ਦਾ ਸਵਾਲ ਹੈ, ਇਹ 100 ਸਾਲ ਪੁਰਾਣੀ ਪਾਰਟੀ ਹੈ ਅਤੇ ਵੱਡੀਆਂ ਕੁਰਬਾਨੀਆਂ ਤੋਂ ਬਾਅਦ ਹੋਂਦ ਵਿਚ ਆਈ ਹੈ। ਉਹਨਾਂ ਕਿਹਾ ਕਿ ਜਿਸ ਪਾਰਟੀ ਦਾ ਸ਼ਾਨਾਮੱਤਾ ਇਤਿਹਾਸ ਰਿਹਾ ਹੈ ਤੇ ਉਸਨੇ ਮੌਜੂਦਾ ਪੰਜਾਬ ਦੀ ਸਿਰਜਣਾ ਤੋਂ ਇਲਾਵਾ ਪੰਜਾਬੀਅਤ ਪ੍ਰਤੀ ਅਹਿਮ ਭੂਮਿਕਾ ਅਦਾ ਕੀਤੀ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲੋਕਤੰਤਰੀ ਪ੍ਰਕਿਰਿਆ ਵਿਚ ਵਿਸ਼ਵਾਸ ਰੱਖਦਾ ਹੈ। ਉਹਨਾਂ ਕਿਹਾ ਕਿ ਕਈ ਲੋਕਾਂ ਨੇ ਪਾਰਟੀ ਤੋਂ ਟੁੱਟ ਤੇ ਆਪਣੀਆਂ ਜਥੇਬੰਦੀਆਂ ਬਣਾਈਆਂ । ਇਹ ਭਾਵੇਂ ਉਹਨਾਂ ਦਾ ਅਧਿਕਾਰ ਹੈ ਪਰ ਕੋਈ ਵੀ ਉਸ ਪਾਰਟੀ ਦੇ ਨਾਂ 'ਤੇ ਦਾਅਵਾ ਨਹੀਂ ਕਰ ਸਕਦਾ ਜਿਸ ਵਿਚੋਂ ਉਸਨੂੰ ਕੱਢਿਆ ਗਿਆ ਹੋਵੇ ਤੇ ਸ੍ਰੀ ਢੀਂਡਸਾ ਦੇ ਮਾਮਲੇ ਵਿਚ ਵੀ ਅਜਿਹਾ ਹੀ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਤੇ ਪਾਰਟੀ ਦੇ ਦਫਤਰ ਸਕੱਤਰ ਚਰਨਜੀਤ ਸਿੰਘ ਬਰਾੜ ਵੀ ਹਾਜ਼ਰ ਸਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ