Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਕੁਵੈਤ ਦੇ 8 ਲੱਖ ਭਾਰਤੀ ਕਾਮਿਆਂ ਦਾ ਰੁਜ਼ਗਾਰ ਬਚਾਉਣ ਲਈ ਦਖ਼ਲਅੰਦਾਜ਼ੀ ਕਰਨ ਪ੍ਰਧਾਨ ਮੰਤਰੀ : ਭਗਵੰਤ ਮਾਨ

July 07, 2020 08:38 PM

ਕੁਵੈਤ ਦੇ ਵਿਦੇਸ਼ੀ ਕੋਟਾ ਬਿਲ ਕਾਰਨ ਭਾਰਤੀ ਕਾਮਿਆਂ 'ਤੇ ਪਈ ਬਿਪਤਾ ਬਾਰੇ 'ਆਪ' ਸੰਸਦ ਨੇ ਲਿਖਿਆ ਪ੍ਰਧਾਨ ਮੰਤਰੀ ਨੂੰ ਪੱਤਰ


ਚੰਡੀਗੜ੍ਹ, 7 ਜੁਲਾਈ (ਪੋਸਟ ਬਿਊਰੋ): ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਰੋਜ਼ੀ-ਰੋਟੀ ਲਈ ਕੁਵੈਤ ਗਏ ਉਨ੍ਹਾਂ 8 ਲੱਖ ਭਾਰਤੀਆਂ ਦਾ ਮਾਮਲਾ ਕੁਵੈਤ ਸਰਕਾਰ ਕੋਲ ਉਠਾਉਣ ਜਿੰਨਾ ਉੱਤੇ ਕੁਵੈਤ ਛੱਡਣ ਦੀ ਤਲਵਾਰ ਲਟਕ ਗਈ ਹੈ। 'ਆਪ' ਸੰਸਦ ਨੇ ਇਹ ਅਪੀਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਰਾਹੀਂ ਕੀਤੀ।
ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਦੱਸਿਆ ਕਿ ਕੁਵੈਤ ਸਰਕਾਰ ਵੱਲੋਂ ਵਿਦੇਸ਼ੀ ਕਾਮਿਆਂ ਦੀ ਗਿਣਤੀ ਘਟਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਵਿਦੇਸ਼ੀ ਕੋਟਾ ਬਿਲ ਨੂੰ ਕੁਵੈਤ ਦੀ ਸੰਸਦੀ ਕਮੇਟੀ ਵੱਲੋਂ ਪ੍ਰਵਾਨਗੀ ਦਿੱਤੇ ਜਾਣ ਉਪਰੰਤ ਲਗਭਗ 8 ਲੱਖ ਭਾਰਤੀ ਕਾਮਿਆਂ ਨੂੰ ਕੁਵੈਤ ਛੱਡਣਾ ਪੈ ਸਕਦਾ ਹੈ।
ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨੂੰ ਇਸ ਮਾਮਲੇ 'ਚ ਦਖ਼ਲਅੰਦਾਜ਼ੀ ਕਰਨ ਦੀ ਅਪੀਲ ਕਰਦਿਆਂ ਕਿਹਾ, ''ਬੇਸ਼ੱਕ ਇਹ ਕੁਵੈਤ ਸਰਕਾਰ ਦਾ ਆਪਣਾ ਸੁਤੰਤਰ ਫ਼ੈਸਲਾ ਹੈ, ਪਰੰਤੂ ਇਸ ਦਾ ਭਾਰਤੀ ਕਾਮਿਆਂ 'ਤੇ ਬਹੁਤ ਬੁਰਾ ਅਸਰ ਪਵੇਗਾ, ਇਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਨਾਗਰਿਕਾਂ ਲਈ ਕੁਵੈਤ ਸਰਕਾਰ ਨੂੰ ਇਸ ਫ਼ੈਸਲੇ 'ਤੇ ਪੁਨਰਵਿਚਾਰ ਕਰਨ ਦੀ ਅਪੀਲ ਕਰਨ ਤਾਂ ਕਿ ਰੋਜ਼ੀ-ਰੋਟੀ ਲਈ ਬੜੀਆਂ ਮੁਸ਼ਕਲਾਂ ਨਾਲ ਵਿਦੇਸ਼ ਗਏ ਭਾਰਤੀ ਕਾਮਿਆਂ ਦਾ ਰੁਜ਼ਗਾਰ ਨਾ ਖੁੱਸੇ।''
ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੁਖ਼ਾਤਬ ਹੁੰਦਿਆਂ ਲਿਖਿਆ ਕਿ ਜੇਕਰ ਕੁਵੈਤ ਸਰਕਾਰ ਵੀ 8 ਲੱਖ ਭਾਰਤੀ ਕਾਮਿਆਂ ਨੂੰ ਵਾਪਸ ਭਾਰਤ ਆਉਣ ਲਈ ਮਜਬੂਰ ਕਰ ਦਿੰਦੀ ਹੈ ਤਾਂ ਦੇਸ਼ 'ਚ ਬੇਰੁਜ਼ਗਾਰੀ ਦਾ ਸੰਕਟ ਹੋਰ ਡੂੰਘਾ ਹੋ ਜਾਵੇਗਾ। ਇਸ ਦੇ ਨਾਲ ਹੀ ਦੇਸ਼ ਦੀ ਆਰਥਿਕਤਾ ਨੂੰ ਹੋਰ ਸੱਟ ਵੱਜੇਗੀ। ਇਸ ਲਈ ਭਾਰਤ ਸਰਕਾਰ ਨੂੰ ਆਪਣੀ ਕੂਟਨੀਤਕ ਪਹੁੰਚ ਰਾਹੀਂ ਪੂਰਾ ਜ਼ੋਰ ਲਗਾਉਣਾ ਚਾਹੀਦਾ ਹੈ। ਭਗਵੰਤ ਮਾਨ ਨੇ ਦੱਸਿਆ ਕਿ ਇਨ੍ਹਾਂ ਕਾਮਿਆਂ 'ਚ ਕੇਰਲਾ ਅਤੇ ਹੋਰ ਸੂਬਿਆਂ ਸਮੇਤ ਪੰਜਾਬ ਦੇ ਕਾਮੇ ਵੀ ਵੱਡੀ ਗਿਣਤੀ 'ਚ ਹਨ।
ਭਗਵੰਤ ਮਾਨ ਨੇ ਆਪਣੇ ਪੱਤਰ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਤੰਜ ਵੀ ਕੱਸਿਆ ਅਤੇ ਕਿਹਾ ਕਿ ਜੇਕਰ ਭਾਰਤ ਸਰਕਾਰ (ਨਰਿੰਦਰ ਮੋਦੀ) ਆਪਣੇ ਚੋਣ ਵਾਅਦੇ ਮੁਤਾਬਿਕ ਭਾਰਤੀ ਨੌਜਵਾਨਾਂ, ਬੇਰੁਜ਼ਗਾਰਾਂ ਨੂੰ ਪ੍ਰਤੀ ਸਾਲ 2 ਕਰੋੜ ਨੌਕਰੀਆਂ ਅਤੇ ਕੈਪਟਨ ਅਮਰਿੰਦਰ ਸਿੰਘ ਘਰ-ਘਰ ਨੌਕਰੀਆਂ ਦੇ ਦਿੰਦੇ ਤਾਂ ਭਾਰਤੀਆਂ ਖ਼ਾਸ ਕਰਕੇ ਪੰਜਾਬੀਆਂ ਨੂੰ ਖਾੜੀ ਦੇਸ਼ਾਂ 'ਚ 'ਗ਼ੁਲਾਮਾਂ' ਵਰਗੀਆਂ ਨੌਕਰੀਆਂ ਕਰਨ ਲਈ ਮਜਬੂਰ ਨਾ ਹੋਣਾ ਪੈਂਦਾ।
ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨੂੰ ਇਹ ਵੀ ਲਿਖਿਆ ਕਿ ਕੋਰੋਨਾ ਮਹਾਂਮਾਰੀ ਨੇ ਦੁਨੀਆ ਭਰ 'ਚ ਕੰਮ ਕਰਦੇ ਭਾਰਤੀਆਂ ਲਈ ਰੁਜ਼ਗਾਰ ਦੇ ਮੌਕੇ ਸੀਮਤ ਕਰ ਦਿੱਤੇ ਹਨ। ਇਸ ਲਈ ਭਾਰਤ ਸਰਕਾਰ ਦੇਸ਼ ਅੰਦਰ ਰੁਜ਼ਗਾਰ ਦੇ ਵਿਆਪਕ ਮੌਕੇ ਪੈਦਾ ਕਰਕੇ ਇਸ ਸੰਕਟ ਨਾਲ ਨਿਪਟੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ