Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਕੈਨੇਡਾ

ਮਹਾਂਮਾਰੀ ਦੇ ਬਾਵਜੂਦ ਟੋਰਾਂਟੋ ਵਿੱਚ ਘਰਾਂ ਦੀਆਂ ਕੀਮਤਾਂ ਵਿੱਚ ਹੋਇਆ 12 ਫੀ ਸਦੀ ਵਾਧਾ

July 08, 2020 12:32 AM

ਟੋਰਾਂਟੋ, 7 ਜੁਲਾਈ (ਪੋਸਟ ਬਿਊਰੋ) : ਗ੍ਰੇਟਰ ਟੋਰਾਂਟੋ ਏਰੀਆ ਵਿੱਚ ਘਰਾਂ ਦੀ ਵਿੱਕਰੀ ਦੇ ਕੰਮ ਵਿੱਚ ਕੋਵਿਡ-19 ਮਹਾਂਮਾਰੀ ਦੇ ਬਾਵਜੂਦ ਤੇਜ਼ੀ ਆਈ ਹੈ ਤੇ ਇਨ੍ਹਾਂ ਦੀਆਂ ਕੀਮਤਾਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਪਰ ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰੀ ਮੁਕੰਮਲ ਲੈਣ-ਦੇਣ ਜ਼ਰਾ ਘੱਟ ਹੈ।

ਮੰਗਲਵਾਰ ਨੂੰ ਟੋਰਾਂਟੋ ਰੀਜਨਲ ਰੀਅਲ ਅਸਟੇਟ ਬੋਰਡ ਨੇ ਆਖਿਆ ਕਿ ਜੂਨ ਵਿੱਚ ਰੀਜਨ ਵਿੱਚ ਵਿਕੇ ਘਰ ਇੱਕ ਸਾਲ ਪਹਿਲਾਂ ਕਾਇਮ ਰਿਕਾਰਡ ਨਾਲੋਂ ਥੋੜ੍ਹਾ ਘੱਟ ਹਨ। ਜੂਨ 2019 ਦੇ ਮੁਕਾਬਲੇ ਘਰਾਂ ਦੀ ਵਿੱਕਰੀ ਦੀ ਔਸਤ ਕੀਮਤ ਵਿੱਚ 12 ਫੀ ਸਦੀ ਦਾ ਵਾਧਾ ਦਰਜ ਕੀਤਾ ਗਿਆ। ਟੀਆਰਆਰਈਬੀ ਦੀ ਪ੍ਰੈਜ਼ੀਡੈਂਟ ਲੀਜ਼ਾ ਪਟੇਲ ਨੇ ਇੱਕ ਬਿਆਨ ਵਿੱਚ ਆਖਿਆ ਕਿ ਅਸੀਂ ਹਾਲਾਤ ਪਹਿਲਾਂ ਵਰਗੇ ਹੋਣ ਦੇ ਸ਼ੁਰੂਆਤੀ ਦੌਰ ਵਿੱਚ ਹਾਂ ਪਰ 2020 ਦੀ ਦੂਜੀ ਛਿਮਾਹੀ ਵਿੱਚ ਮਾਰਕਿਟ ਦੇ ਮਜ਼ਬੂਤ ਹੋਣ ਦੀ ਸੰਭਾਵਨਾ ਹੈ।

ਕੋਵਿਡ-19 ਮਹਾਂਮਾਰੀ ਕਾਰਨ ਘਰਾਂ ਦੀ ਵਿੱਕਰੀ ਵਿੱਚ ਇਸ ਸਾਲ ਦੇ ਸ਼ੁਰੂ ਵਿੱਚ ਕਾਫੀ ਗਿਰਾਵਟ ਦਰਜ ਕੀਤੀ ਗਈ। ਪਰ ਕਾਰੋਬਾਰਾਂ ਦੇ ਮੁੜ ਖੁੱਲ੍ਹਣ ਨਾਲ ਘਰਾਂ ਦੀ ਵਿੱਕਰੀ ਦੇ ਕੰਮ ਵਿੱਚ ਵੀ ਤੇਜ਼ੀ ਆਈ ਹੈ। ਰੀਅਲ ਅਸਟੇਟ ਬੋਰਡ ਨੇ ਦੱਸਿਆ ਕਿ ਜੂਨ ਦੇ ਮਹੀਨੇ ਵਿੱਚ 8701 ਘਰਾਂ ਦੀ ਵਿੱਕਰੀ ਹੋਈ, ਜੋ ਕਿ ਪਿਛਲੇ ਸਾਲ ਇਸੇ ਮਹੀਨੇ ਹੋਈ ਵਿੱਕਰੀ ਨਾਲੋਂ 1.4 ਫੀ ਸਦੀ ਘੱਟ ਹੈ। ਪਰ ਜੇ ਇਸ ਸਾਲ ਮਈ ਦੀ ਗੱਲ ਕੀਤੀ ਜਾਵੇ ਤਾਂ ਜੂਨ ਵਿੱਚ ਉਸ ਹਿਸਾਬ ਨਾਲ 84 ਫੀ ਸਦੀ ਵਾਧਾ ਹੋਇਆ।

ਜੂਨ 2019 ਦੇ ਮੁਕਾਬਲੇ ਘਰਾਂ ਦੀ ਔਸਤ ਕੀਮਤ 930,869 ਸੀ, ਜੋ ਕਿ 11.9 ਫੀ ਸਦੀ ਵੱਧ ਹੈ। ਪਟੇਲ ਨੇ ਆਖਿਆ ਕਿ ਉਨ੍ਹਾਂ ਨੂੰ ਪੂਰੀ ਆਸ ਹੈ ਕਿ ਕੋਵਿਡ-19 ਤੋਂ ਉਭਰ ਕੇ ਰੀਅਲ ਅਸਟੇਟ ਮਾਰਕਿਟ ਮੁੜ ਪੈਰਾਂ ਸਿਰ ਹੋਣ ਵਿੱਚ ਕਾਮਯਾਬ ਹੋਵੇਗੀ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ