Welcome to Canadian Punjabi Post
Follow us on

02

July 2025
 
ਅੰਤਰਰਾਸ਼ਟਰੀ

ਬ੍ਰਾਜ਼ੀਲ ਦੇ ਰਾਸ਼ਟਰਪਤੀ ਨੂੰ ਹੋਇਆ ਕਰੋਨਾਵਾਇਰਸ

July 08, 2020 12:35 AM

ਰਿਓ ਡੀ ਜਨੇਰੀਓ, 7 ਜੁਲਾਈ (ਪੋਸਟ ਬਿਊਰੋ) : ਬ੍ਰਾਜ਼ੀਲ ਦੇ ਰਾਸ਼ਟਰਪਤੀ ਜ਼ਾਇਰ ਬੋਲਜ਼ੋਨਾਰੋ ਨੇ ਮੰਗਲਵਾਰ ਨੂੰ ਦੱਸਿਆ ਕਿ ਉਨ੍ਹਾਂ ਦਾ ਕੋਵਿਡ-19 ਸਬੰਧੀ ਟੈਸਟ ਪਾਜ਼ੀਟਿਵ ਆਇਆ ਹੈ। ਕਈ ਮਹੀਨੇ ਤੱਕ ਬੋਲਜੋ਼ਨਾਰੋ ਦੇਸ਼ ਵਿੱਚ ਕਰੋਨਾਵਾਇਰਸ ਨਾਲ ਹੋਣ ਵਾਲੀਆਂ ਮੌਤਾਂ ਦੇ ਬਾਵਜੂਦ ਇਸ ਦੀ ਗੰਭੀਰਤਾਂ ਨੂੰ ਹੌਲੇ ਵਿੱਚ ਲੈਂਦੇ ਆ ਰਹੇ ਸਨ।

ਰਾਜਧਾਨੀ ਬ੍ਰਾਜ਼ੀਲੀਆ ਵਿੱਚ ਮਾਸਕ ਪਾ ਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ 65 ਸਾਲ ਦੇ ਇਸ ਸਿਆਸਤਦਾਨ ਨੂੰ ਅਕਸਰ ਭੀੜ ਵਿੱਚ ਮਾਸਕ ਤੋਂ ਬਿਨਾਂ ਘੁੰਮਦਿਆਂ ਵੇਖਿਆ ਜਾਂਦਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਹ ਹਾਈਡਰੋਕਲੋਰੋਕੁਇਨ ਲੈ ਰਹੇ ਹਨ। ਇਹ ਐਂਟੀ ਮਲੇਰੀਆ ਦਵਾਈ ਹੈ ਤੇ ਕੋਵਿਡ-19 ਖਿਲਾਫ ਇਹ ਕਿੰਨਾ ਕੁ ਅਸਰ ਕਰਦੀ ਹੈ ਇਸ ਬਾਰੇ ਅਜੇ ਕੁੱਝ ਸਿੱਧ ਨਹੀਂ ਹੋ ਸਕਿਆ ਹੈ।

ਬੋਲਜੋ਼ਨਾਰੋ ਨੇ ਦੱਸਿਆ ਕਿ ਉਹ ਬਿਲਕੁਲ ਠੀਕ ਮਹਿਸੂਸ ਕਰ ਰਹੇ ਹਨ। ਉਨ੍ਹਾਂ ਆਖਿਆ ਕਿ ਉਹ ਇੱਥੇ ਸੈਰ ਵੀ ਕਰਨੀ ਚਾਹੁੰਦੇ ਹਨ ਪਰ ਮੈਡੀਕਲ ਸਿਫਾਰਿਸ਼ਾਂ ਕਾਰਨ ਉਹ ਅਜਿਹਾ ਨਹੀਂ ਕਰ ਪਾ ਰਹੇ। ਉਨ੍ਹਾਂ ਆਖਿਆ ਕਿ ਭਾਵੇਂ ਉਹ ਰਾਸ਼ਟਰਪਤੀ ਹਨ ਤੇ ਇਹ ਵਾਇਰਸ ਉਨ੍ਹਾਂ ਨੂੰ ਪਹਿਲਾਂ ਵੀ ਹੋ ਸਕਦਾ ਸੀ ਕਿਉਂਕਿ ਉਹ ਲੋਕਾਂ ਦੇ ਵਿਚਕਾਰ ਰਹਿਣਾ ਚਾਹੁੰਦੇ ਹਨ। ਬ੍ਰਾਜ਼ੀਲ ਦੁਨੀਆਂ ਦਾ ਛੇਵਾਂ ਸੱਭ ਤੋਂ ਵੱਡਾ ਦੇਸ਼ ਹੈ, ਇੱਥੋਂ ਦੀ ਆਬਾਦੀ 210 ਮਿਲੀਅਨ ਤੋਂ ਵੱਧ ਹੈ। ਇੱਥੇ ਕਈ ਵਾਰੀ ਆਊਟਬ੍ਰੇਕ ਹੋ ਚੱੁਕੀ ਹੈ। ਕੋਵਿਡ-19 ਕਾਰਨ 65000 ਬ੍ਰਾਜ਼ੀਲ ਵਾਸੀਆਂ ਦੀ ਮੌਤ ਹੋ ਚੁੱਕੀ ਹੈ ਤੇ 1.5 ਮਿਲੀਅਨ ਲੋਕ ਇਸ ਤੋਂ ਸੰਕ੍ਰਮਿਤ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ ਰਾਜਨਾਥ ਐੱਸਸੀਓ ਵਿੱਚ ਪਾਕਿਸਤਾਨੀ ਰੱਖਿਆ ਮੰਤਰੀ ਨੂੰ ਨਹੀਂ ਮਿਲੇ, ਸਾਂਝੇ ਦਸਤਾਵੇਜ਼ `ਤੇ ਭਾਰਤ ਨੇ ਦਸਤਖਤ ਕਰਨ ਤੋਂ ਕੀਤਾ ਇਨਕਾਰ ਐੱਨਐੱਸਏ ਡੋਵਾਲ ਨੇ ਚੀਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਅੱਤਵਾਦ ਦਾ ਮੁਕਾਬਲਾ ਕਰਨਾ ਜ਼ਰੂਰੀ