Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਈਰਾਨ ਦਾ ਰਾਸ਼ਟਰਪਤੀ ਰੂਹਾਨੀ ਕੱਟੜਪੰਥੀਆਂ ਦੇ ਨਿਸ਼ਾਨੇ ਉੱਤੇ

July 08, 2020 01:13 AM

ਦੁਬਈ, 7 ਜੁਲਾਈ (ਪੋਸਟ ਬਿਊਰੋ)- ਆਰਥਿਕ ਨੀਤੀਆਂ 'ਤੇ ਵਧਦੀ ਅਸੰਤੁਸ਼ਟੀ ਕਾਰਨ ਈਰਾਨੀ ਪਾਰਲੀਮੈਂਟ ਦੇ ਕੁਝ ਕੱਟੜਪੰਥੀ ਮੈਂਬਰਾਂ ਨੇ ਰਾਸ਼ਟਰਪਤੀ ਹਸਨ ਰੂਹਾਨੀ ਨੂੰ ਪੁੱਛਗਿੱਛ ਲਈ ਬੁਲਾਉਣ ਦੀ ਯੋਜਨਾ ਬਣਾਈ ਹੈ।
ਵਿਸ਼ਲੇਸ਼ਕਾਂ ਦੇ ਮੁਤਾਬਕ ਇਹ ਕਦਮ ਅੱਗੇ ਚੱਲ ਕੇ ਰਾਸ਼ਟਰਪਤੀ ਰੂਹਾਨੀ ਦੇ ਖਿਲਾਫ ਮਹਾਦੋਸ਼ ਦਾ ਰੂਪ ਧਾਰਨ ਕਰ ਸਕਦਾ ਹੈ। ਵਰਨਣ ਯੋਗ ਹੈ ਕਿ 2018 ਵਿੱਚ ਅਮਰੀਕੀ ਪਾਬੰਦੀਆਂ ਫਿਰ ਲਾਗੂ ਹੋਣ ਦੇ ਨਾਲ ਈਰਾਨੀ ਲੋਕਾਂ ਦੀ ਰੋਜ਼ਾਨਾ ਦੀ ਜ਼ਿੰਦਗੀ ਕਾਫੀ ਮੁਸ਼ਕਲ ਹੋ ਗਈ ਹੈ। ਇਹੀ ਨਹੀਂ ਵਧਦੀ ਮਹਿੰਗਾਈ, ਬੇਰੁਜ਼ਗਾਰੀ ਤੇ ਮੰਦੀ ਨਾਲ ਦੇਸ਼ ਦੀ ਅਰਥ ਵਿਵਸਥਾ ਦਾ ਵੀ ਕਾਫੀ ਨੁਕਸਾਨ ਹੋਇਆ ਹੈ। ਈਰਾਨ ਦੀ ਅਰਧ ਸਰਕਾਰੀ ਨਿਊਜ਼ ਏਜੰਸੀ ਤਸਨੀਮ ਮੁਤਾਬਕ ਰਾਸ਼ਟਰਪਤੀ ਹਸਨ ਰੂਹਾਨੀ ਨੂੰ ਪੁੱਛਗਿੱਛ ਲਈ ਬੁਲਾਉਣ ਵਾਲੇ ਮਤੇ ਉੱਤੇ 290 ਵਿੱਚੋਂ 120 ਪਾਰਲੀਮੈਂਟ ਮੈਂਬਰਾਂ ਨੇ ਦਸਖਤ ਕੀਤੇ ਹਨ ਅਤੇ ਇਹ ਪਾਰਲੀਮੈਂਟ ਦੇ ਪ੍ਰਧਾਨਗੀ ਬੋਰਡ ਨੂੰ ਸੌਂਪ ਦਿੱਤਾ ਗਿਆ ਹੈ। ਜੇ ਬੋਰਡ ਇਸ ਨੂੰ ਮਨਜ਼ੂਰੀ ਦੇ ਦਿੰਦਾ ਹੈ ਤਾਂ ਰਾਸ਼ਟਰਪਤੀ ਰੂਹਾਨੀ ਨੂੰ ਪਾਰਲੀਮੈਂਟ 'ਚ ਪੇਸ਼ ਹੋ ਕੇ ਮੈਂਬਰਾਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਦੇਣੇ ਪੈਣਗੇ। ਮਾਹਰਾਂ ਦਾ ਕਹਿਣਾ ਹੈ ਕਿ ਸਰਬਉਚ ਨੇਤਾ ਅਯਾਤੁੱਲਾ ਖੁਮੇਨੀ ਵੱਲੋਂ ਸਰਕਾਰ ਦੇ ਸਾਰੇ ਅੰਗਾਂ 'ਚ ਏਕਤਾ ਦੇ ਸੱਦੇ ਦੌਰਾਨ ਇਸ ਗੱਲ ਦੀ ਉਮੀਦ ਘੱਟ ਹੈ ਕਿ ਪ੍ਰਧਾਨਗੀ ਬੋਰਡ ਇਸ ਮਤੇ ਨੂੰ ਮਨਜ਼ੂਰੀ ਦੇਵੇਗਾ।
ਪਾਰਲੀਮੈਂਟ ਨੇ ਇਸੇ ਤਰ੍ਹਾਂ ਦਾ ਇਕ ਕਦਮ ਰੂਹਾਨੀ ਤੋਂ ਪਹਿਲੇ ਨੇਤਾ ਖਿਲਾਫ ਵੀ ਚੁੱਕਿਆ ਸੀ, ਪਰ ਖੁਮੇਨੀ ਨੇ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰ ਕੇ ਇਸ ਨੂੰ ਰੋਕ ਦਿੱਤਾ ਸੀ। ਪਹਿਲੀ ਵਾਰ ਹਸਨ ਰੂਹਾਨੀ ਸਾਲ 2013 ਵਿੱਚ ਰਾਸ਼ਟਰਪਤੀ ਚੁਣੇ ਗਏ ਸਨ ਤੇ ਸਾਲ 2017 ਵਿੱਚ ਉਨ੍ਹਾਂ ਨੂੰ ਫਿਰ ਤੋਂ ਇਸ ਅਹੁਦੇ ਲਈ ਚੁਣ ਲਿਆ ਗਿਆ। ਮਾਹਰਾਂ ਦਾ ਕਹਿਣਾ ਹੈ ਕਿ ਕੱਟੜਪੰਥੀ ਖਾਮਨੇਈ ਰੂਹਾਨੀ ਦੇ ਕਮਜ਼ੋਰ ਹੋਣ ਤੋਂ ਖੁਸ਼ ਹੋ ਸਕਦੇ ਹਨ, ਪਰ ਉਹ ਰਾਸ਼ਟਰਪਤੀ ਨੂੰ ਅਹੁਦੇ ਤੋਂ ਹਟਾ ਕੇ ਇਸਲਾਮੀ ਗਣਤੰਤਰ ਨੂੰ ਨੁਕਸਾਨ ਪਹੁੰਚਾਉਣਾ ਚਾਹੁਣਗੇ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ