Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਵੈਕਸੀਨ ਦੇ ਟਰਾਇਲ ਲਈ 140 ਦੇਸ਼ਾਂ ਦੇ ਤੀਹ ਹਜ਼ਾਰ ਲੋਕਾਂ ਨੇ ਇੱਛਾ ਪ੍ਰਗਟਾਈ

July 08, 2020 01:15 AM

ਨਿਊ ਯਾਰਕ, 7 ਜੁਲਾਈ (ਪੋਸਟ ਬਿਊਰੋ)- ਕੋਰੋਨਾ ਵਾਇਰਸ ਦੀ ਵਧਦੀ ਤ੍ਰਾਸਦੀ ਨੂੰ ਦੇਖ ਕੇ ਦੁਨੀਆ ਵਿੱਚ ਵੈਕਸੀਨ 'ਤੇ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ। ਇਸ ਕੰਮ ਵਿੱਚ ਮਦਦ ਦੇ ਲਈ ਲੋਕ ਵੀ ਅੱਗੇ ਆ ਰਹੇ ਹਨ।
ਅਮਰੀਕਾ ਦੀ ਇੱਕ ਸੰਸਥਾ ਨੇ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਕਾਰਨ ਅਜਿਹੇ ਲੋਕਾਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ, ਜੋ ਵੈਕਸੀਨ ਟਰਾਇਲ ਲਈ ਖੁਦ ਕੋਰੋਨਾ ਇਨਫੈਕਟਿਡ ਹੋਣ ਦੇ ਲਈ ਤਿਆਰ ਹਨ। ਵਨ ਡੇ ਸੂਨਰ ਸੰਸਥਾ ਦੀ ਇਸ ਮੁਹਿੰਮ ਤੋਂ 140 ਦੇਸ਼ਾਂ ਦੇ ਤੀਹ ਹਜ਼ਾਰ ਤੋਂ ਵੱਧ ਲੋਕ ਜੁੜ ਚੁੱਕੇ ਹਨ। ਅਜਿਹੇ ਵਲੰਟੀਅਰਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਰਿਪੋਰਟ ਮੁਤਾਬਕ ਆਮ ਤੌਰ 'ਤੇ ਵਿਗਿਆਨਕ ਟਰਾਇਲ ਦੇ ਦੌਰਾਨ ਤੰਦਰੁਸਤ ਲੋਕਾਂ ਨੂੰ ਵੈਕਸੀਨ ਦੀ ਖੁਰਾਕ ਦਿੰਦੇ ਹਨ ਤੇ ਫਿਰ ਉਨ੍ਹਾਂ ਨੂੰ ਸਮਾਜ ਵਿੱਚ ਰਹਿਣ ਲਈ ਛੱਡ ਦਿੰਦੇ ਹਨ। ਇਸ ਦੇ ਬਾਅਦ ਇੰਤਜ਼ਾਰ ਕੀਤਾ ਜਾਂਦਾ ਹੈ ਕਿ ਉਹ ਆਪਣੇ ਆਪ ਇਨਫੈਕਟਿਡ ਹੋਣ। ਇਸ ਤੋਂ ਉਸ ਇਨਸਾਨ ਦੇ ਸਰੀਰ ਦੀ ਪ੍ਰਤੀਕਿਰਿਆ ਦਾ ਪਤਾ ਲੱਗ ਸਕੇ। ਇਸ ਪੂਰੀ ਪ੍ਰਕਿਰਿਆ ਨੂੰ ਲੰਬਾ ਸਮਾਂ ਲੱਗਦਾ ਹੈ। ਅਜਿਹੇ ਵਿੱਚ ਵੈਕਸੀਨ ਨੂੰ ਬਾਜ਼ਾਰ ਵਿੱਚ ਆਉਣ ਵਿੱਚ ਦੇਰ ਹੋ ਸਕਦੀ ਹੈ। ਸੰਸਥਾ ਦਾ ਵਿਚਾਰ ਵਿਗਿਆਨੀਆਂ ਤੋਂ ਅਲੱਗ ਹੈ। ਉਨ੍ਹਾਂ ਨੇ ਕਿਹਾ ਕਿ ਸੰਸਥਾ ਹਿਊਮਨ ਚੈਲੇਂਜ ਲਈ ਤਿਆਰ ਹਨ, ਉਨ੍ਹਾਂ ਨੇ ਵੈਕਸੀਨ ਦਿੱਤੀ ਜਾਏ। ਅਜਿਹੇ ਵਿੱਚ ਵੈਕਸੀਨ ਦੇ ਨਤੀਜੇ ਜਲਦੀ ਪਤਾ ਲੱਗ ਸਕਣਗੇ। ਸੰਸਥਾ ਨੇ ਵਲੰਟੀਅਰਾਂ ਦੇ ਲਈ ਕਈ ਸ਼ਰਤਾਂ ਰੱਖੀਆਂ ਹਨ। ਇਸ ਦੇ ਤਹਿਤ ਸਿਰਫ ਜਵਾਨ ਅਤੇ ਤੰਦਰੁਸਤ ਲੋਕ ਹੀ ਰਜਿਸਟਰ ਕਰ ਸਕਦੇ ਹਨ। ਉਥੇ ਹੀ ਵਲੰਟੀਅਰਾਂ ਦਾ ਕਹਿਣਾ ਹੈ ਕਿ ਉਹ ਸਮਾਜ ਦੀ ਭਲਾਈ ਦੇ ਲਈ ਅਜਿਹਾ ਕਦਮ ਉਠਾ ਰਹੇ ਹਨ, ਉਹ ਚਾਹੰੁਦੇ ਹਨ ਕਿ ਵੈਕਸੀਨ ਜਲਦੀ ਆਏ ਅਤੇ ਲੱਖਾਂ ਲੋਕਾਂ ਦੀ ਜਾਨ ਬਚੇ।
ਰਿਪੋਰਟ ਦੇ ਮੁਤਾਬਕ ਅਜੇ ਤੱਕ ਕਿਸੇ ਦੇਸ਼ ਨੇ ਵੈਕਸੀਨ ਟਰਾਇਲ ਦੇ ਲਈ ਲੋਕਾਂ ਨੂੰ ਜਾਣਬੁੱਝ ਕੇ ਇਨਫੈਕਟਿਡ ਕਰਨ ਦੀ ਮਨਜ਼ੂਰੀ ਨਹੀਂ ਦਿੱਤੀ, ਕਿਉਂਕਿ ਇਹ ਟਰਾਇਲ ਕਈ ਲੋਕਾਂ ਲਈ ਜਾਨਲੇਵਾ ਹੋ ਸਕਦਾ ਹੈ। ਅਜਿਹੇ ਟਰਾਇਲ ਲਈ ਅਮਰੀਕੀ ਐੱਫ ਡੀ ਏ ਤੋਂ ਮਨਜ਼ੂਰੀ ਲੈਣੀ ਹੋਵੇਗੀ। ਇਸ ਤੋਂ ਪਹਿਲਾਂ ਮਲੇਰੀਆ ਅਤੇ ਹੈਜ਼ਾ ਦੀ ਵੈਕਸੀਨ ਤਿਆਰ ਕਰਨ ਦੇ ਦੌਰਾਨ ਹਿਊਮਨ ਚੈਲੇਂਜ ਟਰਾਇਲ ਕੀਤੇ ਗਏ ਸਨ। ਟਰਾਇਲ ਦੇ ਰਜਿਸਟਰਡ ਹੋਈ 29 ਸਾਲ ਦੀ ਐਪ੍ਰਿਲ ਸਿੰਪਕਿੰਸ ਕਹਿੰਦੀ ਹੈ ਕਿ ਉਹ ਸੋਚ ਰਹੀ ਸੀ, ਇਸ ਮੁਸ਼ਕਲ ਦੌਰ ਵਿੱਚ ਮਦਦ ਕਿਵੇਂ ਕਰੇ, ਪਰੰਤੂ ਇਸ ਮੁਹਿੰਮ ਨਾਲ ਜੁੜ ਕੇ ਲੱਗ ਰਿਹਾ ਹੈ ਕਿ ਅਸੀਂ ਵੀ ਕੁਝ ਯੋਗਦਾਨ ਦੇ ਸਕਦੇ ਹਾਂ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ