Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ
 
ਪੰਜਾਬ

17 ਕਰੋੜ ਦੀ ਬੋਗਸ ਬਿਲਿੰਗ ਦਾ ਮਾਸਟਰ ਮਾਈਂਡ ਗ੍ਰਿਫਤਾਰ

July 08, 2020 01:29 AM

ਅੰਮ੍ਰਿਤਸਰ, 7 ਜੁਲਾਈ (ਪੋਸਟ ਬਿਊਰੋ)- ਸੈਂਟਰਲ ਜੀ ਐੱਸ ਟੀ ਕਮਿਸ਼ਨਰੇਟ ਜਲੰਧਰ ਦੇ ਹੈੱਡਕੁਆਰਟਰ ਦੇ ਐਂਟੀ ਐਵੀਏਸ਼ਨ ਵਿੰਗ ਨੇ ਬੋਗਸ ਬਿਲਿੰਗ ਦਾ ਰੈਕੇਟ ਚਲਾ ਰਹੇ ਮਾਸਟਰ ਮਾਈਂਡ ਨੂੰ ਫੜ ਲਿਆ ਹੈ।
ਇਸ ਸੰਬੰਧ ਵਿੱਚ ਸੀ ਜੀ ਐੱਸ ਟੀ ਕਮਿਸ਼ਨਰ ਐੱਨ ਕੇ ਗੁਪਤਾ ਨੇ ਦੱਸਿਆ ਕਿ ਸੀ ਜੀ ਐੱਸ ਟੀ ਵਿਭਾਗ ਨੇ 17 ਕਰੋੜ ਦੀ ਬੋਗਸ ਬਿਲਿੰਗ ਦੇ ਘਪਲੇ ਦਾ ਪਰਦਾ ਫਾਸ਼ ਕਰ ਕੇ ਇਸ ਰੈਕਟ ਦੇ ਮਾਸਟਰ ਮਾਈਂਡ ਵਿਕਾਸ ਅਗਰਵਾਲ ਨੂੰ ਅੰਮ੍ਰਿਤਸਰ ਵਿੱਚ ਉਸ ਦੀ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਹੈ, ਜੋ ਬਟਾਲਾ ਤੋਂ ਚਲਾਈਆਂ ਜਾਂਦੀਆਂ ਫਰਮਾਂ ਦੇ ਬੋਗਸ ਜੀ ਐੱਸ ਟੀ ਬਿਲਿੰਗ ਰੈਕੇਟ ਚਲਾ ਰਿਹਾ ਸੀ। ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਹ ਕਾਰਵਾਈ ਸੈਂਟਰਲ ਜੀ ਐੱਸ ਟੀ ਕਮਿਸ਼ਨਰ ਐੱਨ ਕੇ ਗੁਪਤਾ ਦੇ ਹੁਕਮ 'ਤੇ ਜਾਇੰਟ ਕਮਿਸ਼ਨਰ ਅਮਨ ਗਰਗ ਪ੍ਰੀਵੈਂਟਿਵ ਵਿੰਗ ਦੀ ਨਿਗਰਾਨੀ ਵਿੱਚ ਕੀਤੀ ਗਈ ਤਾਂ ਅਨੁਸਾਰ ਫਰਮਾਂ ਦਾ ਨੈੱਟਵਰਕ ਫਰਜ਼ੀ ਬਿੱਲ ਜਾਰੀ ਕਰਨ ਵਿੱਚ ਲੱਗਾ ਮਿਲਿਆ ਹੈ, ਜਿਸ ਵੱਲੋਂ ਪੰਜਾਬ ਦੀਆਂ ਵੱਖ-ਵੱਖ ਫਰਮਾਂ ਨੂੰ ਇਨਪੁੱਟ ਟੈਕਸ ਕ੍ਰੈਡਿਟ (ਆਈ ਟੀ ਸੀ) ਲਈ ਫਰਜ਼ੀ ਇਨਵਾਇਸ ਦੀ ਚੇਨ ਚਲਾਈ ਜਾ ਰਹੀ ਸੀ। ਵਿਭਾਗ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਕਈ ਫਰਮਾਂ ਦੀ ਮਿਲੀਭੁਗਤ ਦੇ ਨਾਲ ਇੱਕ ਦੂਜੇ ਵੱਲੋਂ ਫਰਜ਼ੀ ਚਲਾਨ ਜਾਰੀ ਕੀਤੇ ਜਾ ਰਹੇ ਸਨ। ਵਰਨਣ ਯੋਗ ਹੈ ਕਿ ਅਸਲ ਵਿੱਚ ਇਨ੍ਹਾਂ ਫਰਮਾਂ ਵੱਲੋਂ ਅਸਲੀ ਮਾਲ ਦੀ ਨਾ ਪ੍ਰਚੇਜ਼ ਤੇ ਨਾ ਸੇਲ ਕੀਤੀ ਜਾਂਦੀ ਸੀ, ਜਿਸ ਨਾਲ ਸਰਕਾਰ ਦੇ ਰੈਵੇਨਿਊ ਨੂੰ ਸੰਨ੍ਹ ਲਾ ਕੇ ਲਗਾਤਾਰ ਇਨਪੁਟ ਟੈਕਸ ਕ੍ਰੈਡਿਟ (ਆਈ ਟੀ ਸੀ) ਦਾ ਲਾਭ ਲੈ ਰਹੇ ਸਨ। ਵਿਭਾਗ ਵੱਲੋਂ ਬੀਤੇ ਦਿਨੀਂ ਐਂਟੀ ਐਵੀਏਸ਼ਨ ਟੀਮ ਨੇ ਤਲਾਸ਼ੀ ਮੁਹਿੰਮ ਹੇਠ ਕੁਝ ਗੁਪਤ ਦਸਤਾਵੇਜ਼ ਤੇ ਰਿਕਾਰਡ ਬਰਾਮਦ ਕਰ ਕੇ ਕੇਸ ਦਰਜ ਕੀਤੇ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ ਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕ ਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤ ਬਾਵਾ ਨੇ ਸਪੁੱਤਰ ਅਰਜਨ ਬਾਵਾ ਦੀ ਸ਼ਾਦੀ 'ਤੇ ਉਬਰਾਏ, ਖਹਿਰਾ, ਆਸ਼ੂ, ਰਾਮੂਵਾਲੀਆ, ਗਰੇਵਾਲ, ਢਿੱਲੋ, ਆਲੀਵਾਲ, ਗਾਬੜੀਆ, ਤੇਜ ਪ੍ਰਕਾਸ਼, ਰਾਣਾ, ਦਾਖਾ, ਸਿੱਧੂ, ਗਿੱਲ ਅਸ਼ੀਰਵਾਦ ਦੇਣ ਪਹੁੰਚੇ ਜੇਈਈ ਮੇਨਸ ਦੀ ਪ੍ਰੀਖਿਆ ’ਚ ਗੁਰਸਿੱਖ ਵਿਦਿਆਰਥੀਆਂ ਨੂੰ ਕੜਾ ਉਤਾਰਨ ਲਈ ਮਜਬੂਰ ਕਰਨ ਦਾ ਐਡਵੋਕੇਟ ਧਾਮੀ ਨੇ ਲਿਆ ਸਖਤ ਨੋਟਿਸ ਤਰਨਜੀਤ ਸੰਧੂ ਦੇ ਵਿਜ਼ਨ ਦਾ ਅੰਮ੍ਰਿਤਸਰ ਨੂੰ ਹੀ ਨਹੀਂ ਪੰਜਾਬ ਤੇ ਦੇਸ਼ ਨੂੰ ਵੀ ਵੱਡਾ ਲਾਭ ਮਿਲੇਗਾ : ਮੰਥਰੀ ਸ੍ਰੀ ਨਿਵਾਸੁਲੂ ਸਵੀਪ ਪ੍ਰੋਜੈਕਟ ਤਹਿਤ ਵਿਦਿਆਰਥਣਾਂ ਨੇ ਮਹਿੰਦੀ ਲਗਾਉਣ ਦੇ ਮੁਕਾਬਲੇ ਰਾਹੀਂ ਵੋਟ ਦੇ ਅਧਿਕਾਰ ਦੀ ਵਰਤੋਂ ਦਾ ਦਿੱਤਾ ਸੰਦੇਸ਼ ਸਪੈਸ਼ਲ ਡੀ.ਜੀ.ਪੀ. ਅਰਪਿਤ ਸ਼ੁਕਲਾ ਨੇ ਪਾਰਦਰਸ਼ੀ ਅਤੇ ਨਿਰਪੱਖ ਸੰਸਦੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ, ਬੀ.ਐੱਸ.ਐੱਫ. ਅਤੇ ਕੇਂਦਰੀ ਏਜੰਸੀਆਂ ਵਿਚਕਾਰ ਤਾਲਮੇਲ ਨੂੰ ਹੋਰ ਮਜਬੂਤ ਕਰਨ ’ਤੇ ਦਿੱਤਾ ਜ਼ੋਰ ਅੰਮ੍ਰਿਤਸਰ ਬੇਹੱਦ ਵੱਡੀ ਤਰੱਕੀ ਦਾ ਹੱਕਦਾਰ : ਤਰਨਜੀਤ ਸੰਧ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਐੱਸ.ਐੱਮ.ਓ. ਵਿਜੀਲੈਂਸ ਬਿਊਰੋ ਵਲੋਂ ਕਾਬੂ