Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਗੈਸ ਏਜੰਸੀ ਦੇ ਕੈਸ਼ੀਅਰ ਤੋਂ ਦਾਤਰ ਦੀ ਨੋਕ ਉੱਤੇ 11.70 ਲੱਖ ਰੁਪਏ ਲੁੱਟੇ

July 08, 2020 01:32 AM

ਲੁਧਿਆਣਾ, 7 ਜੁਲਾਈ (ਪੋਸਟ ਬਿਊਰੋ)- ਇਸ ਮਹਾਨਗਰ ਦੇ ਡਾਬਾ ਇਲਾਕੇ ਵਿੱਚ ਸਟਾਰ ਰੋਡ 'ਤੇ ਅਣਪਛਾਤੇ ਬਾਈਕ ਸਵਾਰ ਲੁਟੇਰਿਆਂ ਨੇ ਦਾਤਰ ਦੀ ਨੋਕ 'ਤੇ ਗੈਸ ਏਜੰਸੀ ਦੇ ਕੈਸ਼ੀਅਰ ਤੋਂ 11 ਲੱਖ ਸੱਤਰ ਹਜ਼ਾਰ ਰੁਪਏ ਲੁੱਟ ਲਏ। ਇਹ ਘਟਨਾ ਕੱਲ੍ਹ ਸਵੇਰੇ ਕਰੀਬ ਦਸ ਵਜੇ ਸੁਖਦੇਵ ਨਗਰ ਇਲਾਕੇ ਦੀ ਹੈ, ਜਿੱਥੇ ਅਣਪਛਾਤੇ ਬਾਈਕ ਸਵਾਰ ਲੁਟੇਰੇ ਬੱਚਨ ਗੈਸ ਸਰਵਿਸ ਏਜੰਸੀ ਦੇ ਕੈਸ਼ੀਅਰ ਤੋਂ ਨਕਦੀ ਲੁੱਟ ਕੇ ਫਰਾਰ ਹੋ ਗਏ। ਸੂਚਨਾ ਮਿਲਦੇ ਸਾਰ ਏ ਡੀ ਸੀ ਪੀ 2 ਜਸਕਿਰਨਜੀਤ ਸਿੰਘ ਤੇਜਾ ਮੌਕੇ 'ਤੇ ਪਹੁੰਚੇ ਅਤੇੇ ਮਾਮਲੇ ਦੀ ਜਾਂਚ ਸ਼ੁਰੂ ਕਰਵਾਈ ਹੈ।
ਗੈਸ ਏਜੰਸੀ ਦੇ ਮਾਲਕ ਮਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਕੈਸ਼ੀਅਰ ਪਵਨਦੀਪ ਸਿੰਘ ਪਿਛਲੇ ਦੋ ਦਿਨਾਂ ਦੀ ਕੁਲੈਕਸ਼ਨ ਦੀ ਪੇਮੈਂਟ ਲੈ ਕੇ ਸਵੇਰੇ ਕਰੀਬ ਸਾਢੇ ਨੌਂ ਵਜੇ ਏਜੰਸੀ ਦੇ ਦਫਤਰ ਤੋਂ ਨਿਕਲਿਆ ਸੀ। ਓਦੋਂ ਉਸ ਦੇ ਕੋਲ 11 ਲੱਖ ਸੱਤਰ ਹਜ਼ਾਰ ਰੁਪਏ ਨਕਦੀ ਸੀ, ਜਿਸ ਨੂੰ ਉਹ ਗਿੱਲ ਰੋਡ ਸਟੇਟ ਬੈਂਕ ਆਫ ਇੰਡੀਆ ਵਿੱਚ ਜਮ੍ਹਾ ਕਰਾਉਣ ਦੇ ਲਈ ਜਾ ਰਿਹਾ ਸੀ। ਜਦੋਂ ਉਹ ਆਪਣੀ ਸਕੂਟੀ 'ਤੇ ਸੁਖਦੇਵ ਨਗਰ ਦੇ ਨੇੜੇ ਗਲੀ ਵਿੱਚ ਪਹੁੰਚਿਆ ਤਾਂ ਉਥੇ ਪਹਿਲਾਂ ਤੋਂ ਤਿੰਨ ਅਣਪਛਾਤੇ ਨੌਜਵਾਨ ਬਾਈਕ ਲੈ ਕੇ ਖੜ੍ਹੇ ਸਨ, ਜਿਨ੍ਹਾਂ ਵਿੱਚੋਂ ਇੱਕ ਨੌਜਵਾਨ ਨੇ ਉਸ ਦੀ ਸਕੂਟੀ ਦੀ ਚਾਬੀ ਕੱਢ ਕੇ ਡਿੱਗੀ ਵਿੱਚ ਨਕਦੀ ਨਾਲ ਭਰਿਆ ਬੈਗ ਕੱਢ ਲਿਆ ਅਤੇ ਫਰਾਰ ਹੋ ਗਏ। ਕੈਸ਼ੀਅਰ ਨੇ ਉਨ੍ਹਾਂ ਨੂੰ ਕਾਲ ਕਰ ਕੇ ਇਸ ਬਾਰੇ ਦੱਸਿਆ। ਇਸ ਦੇ ਬਾਅਦ ਉਨ੍ਹਾਂ ਨੇ ਥਾਣਾ ਡਾਬਾ ਦੀ ਪੁਲਸ ਨੂੰ ਸੂਚਨਾ ਦਿੱਤੀ। ਥਾਣਾ ਡਾਬਾ ਦੇ ਐੱਸ ਐੱਚ ਓ ਪਵਿੱਤਰ ਸਿੰਘ ਅਨੁਸਾਰ ਜਾਂਚ ਦੌਰਾਨ ਸੀ ਸੀ ਟੀ ਵੀ ਦੇ ਰਾਹੀਂ ਇੱਕ ਸੁਰਾਗ ਮਿਲਿਆ ਹੈ, ਜਿਸ ਤੋਂ ਪਤਾ ਲੱਗਦਾ ਹੈ ਕਿ ਬਾਈਕ ਸਵਾਰ ਲੁਟੇਰੇ ਗਿੱਲ ਨਹਿਰ ਵੱਲ ਫਰਾਰ ਹੋਏ ਹਨ। ਫਿਲਹਾਲ ਇਸ ਮਾਮਲੇ ਵਿੱਚ ਅਣਪਛਾਤੇ ਬਾਈਕ ਸਵਾਰ ਲੁਟੇਰਿਆਂ ਦੇ ਵਿਰੁੱਧ ਵੱਖ-ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਕੇ ਜਾਂਚ ਕੀਤੀ ਜਾ ਰਹੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ