Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਭਾਰਤ ਦੇਸ਼ ਵਿੱਚ ਪਹਿਲੀ ਵਾਰ ਸੂਰਜੀ ਊਰਜਾ ਨਾਲ ਰੇਲ ਗੱਡੀਆਂ ਚੱਲਣਗੀਆਂ

July 08, 2020 01:36 AM

ਨਵੀਂ ਦਿੱਲੀ, 7 ਜੁਲਾਈ (ਪੋਸਟ ਬਿਊਰੋ)- ਸੂਰਜੀ ਊਰਜਾ ਨਾਲ ਦੇਸ਼ ਦੇ ਕਈ ਰੇਲਵੇ ਸਟੇਸ਼ਨਾਂ ਦੀ ਬਿਜਲੀ ਦੀ ਲੋੜ ਪੂਰੀ ਕਰਨ ਦੇ ਬਾਅਦ ਰੇਲਵੇ ਜਲਦੀ ਹੀ ਇਸ ਦਾ ਇਸਤੇਮਾਲ ਰੇਲ ਗੱਡੀਆਂ ਚਲਾਉਣ ਵਿੱਚ ਕਰਨ ਜਾ ਰਿਹਾ ਹੈ। ਮੱਧ ਪ੍ਰਦੇਸ਼ ਦੇ ਬੀਨਾ ਵਿੱਚ ਰੇਲਵੇ ਨੇ ਆਪਣੀ ਖਾਲੀ ਪਈ ਜ਼ਮੀਨ 'ਤੇ 1.7 ਮੈਗਾਵਾਟ ਦਾ ਸੂਰਜੀ ਊਰਜਾ ਪਲਾਂਟ ਲਗਾਉਣ ਦਾ ਕੰਮ ਪੂਰਾ ਕਰ ਲਿਆ ਹੈ। ਇਸ ਨੂੰ 25 ਕੇ ਵੀ ਦੀ ਓਵਰਹੈੱਡ ਲਾਈਨ ਨਾਲ ਜੋੜ ਕੇ ਰੇਲ ਗੱਡੀ ਚਲਾਉਣ ਦੀ ਯੋਜਨਾ ਹੈ। ਪਹਿਲੀ ਵਾਰ ਦੇਸ਼ ਵਿੱਚ ਸੂਰਜੀ ਊਰਜਾ ਦੇ ਇਸਤੇਮਾਲ ਨਾਲ ਰੇਲ ਗੱਡੀਆਂ ਚਲਾਈਆਂ ਜਾਣਗੀਆਂ।
ਰੇਲਵੇ ਅਧਿਕਾਰੀਆਂ ਨੇ ਦੱਸਿਆ ਕਿ ਭਾਰਤ ਹੈਵੀ ਇਲੈਕਟ੍ਰੀਕਲਸ ਲਿਮਟਿਡ (ਭੇਲ) ਅਤੇ ਭਾਰਤੀ ਰੇਲਵੇ ਦੀ ਸਾਂਝੀ ਪਹਿਲ ਨਾਲ ਲਾਏ ਗਏ ਪਲਾਂਟ ਦੇ ਟਰਾਇਲ ਦਾ ਕੰਮ ਸ਼ੁਰੂ ਹੋ ਗਿਆ ਹੈ। ਅਗਲੇ 15 ਦਿਨ ਵਿੱਚ ਏਥੋਂ ਬਿਜਲੀ ਉਤਪਾਦਨ ਸ਼ੁਰੂ ਹੋ ਜਾਏਗਾ। ਪਲਾਂਟ ਵਿੱਚ ਡੀ ਸੀ ਧਾਰਾ ਨੂੰ ਇੱਕ ਫੇਜ਼ ਵਾਲੀ ਏ ਸੀ ਧਾਰਾ ਵਿੱਚ ਬਦਲਣ ਲਈ ਵਿਸ਼ੇਸ਼ ਤਕਨੀਕ ਵਰਤੀ ਗਈ ਹੈ। ਇਸ ਨਾਲ ਸਿੱਧਾ ਓਵਰਲੋਡ ਲਾਈਨ ਨੂੰ ਸਪਲਾਈ ਹੋਵੇਗੀ। ਪਲਾਂਟ ਦੀ ਸਾਲਾਨਾ ਉਤਪਾਦਨ ਸਮਰੱਥਾ 25 ਲੱਖ ਯੂਨਿਟ ਹੋਵੇਗੀ। ਇਸ ਨਾਲ 1.37 ਕਰੋੜ ਰੁਪਏ ਦੀ ਬਚਤ ਹੋਵੇਗੀ। ਰੇਲਵੇ ਛੱਤੀਸਗੜ੍ਹ ਦੇ ਭਿਲਾਈ ਵਿੱਚ ਵੀ ਆਪਣੀ ਖਾਲੀ ਜ਼ਮੀਨ 'ਤੇ 50 ਮੈਗਾਵਾਟ ਦਾ ਸੂਰਜੀ ਊਰਜਾ ਪਲਾਂਟ ਲਾ ਰਿਹਾ ਹੈ। ਇਸ ਨੂੰ ਵੀ ਕੇਂਦਰ ਦੀ ਟ੍ਰਾਂਸਮਿਸ਼ਨ ਯੂਟੀਲਿਟੀ ਨਾਲ ਜੋੜਿਆ ਜਾਏਗਾ। ਇਥੇ ਮਾਰਚ 2021 ਤੱਕ ਉਤਪਾਦਨ ਸ਼ੁਰੂ ਹੋਣ ਦੀ ਆਸ ਹੈ। ਹਰਿਆਣਾ ਦੇ ਦੀਵਾਨਾ ਵਿੱਚ ਦੋ ਮੈਗਾਵਾਟ ਦੇ ਸੂਰਜੀ ਊਰਜਾ ਪਲਾਂਟ ਵਿੱਚ ਉਤਪਾਦਨ ਇਸ ਸਾਲ 31 ਅਗਸਤ ਤੱਕ ਸ਼ੁਰੂ ਹੋਣ ਦੀ ਉਮੀਦ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼