Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਕੈਨੇਡਾ

ਏਅਰਪੋਰਟ ਉੱਤੇ ਮੈਨੀਟੋਬਾ ਦੇ ਪ੍ਰੀਮੀਅਰ ਤੇ ਸ਼ੀਅਰ ਨੇ ਤੋੜੇ ਮਾਸਕ ਨਿਯਮ

July 08, 2020 07:16 AM

ਓਟਵਾ, 7 ਜੁਲਾਈ (ਪੋਸਟ ਬਿਊਰੋ) : ਮੈਨੀਟੋਬਾ ਦੇ ਪ੍ਰੀਮੀਅਰ ਬ੍ਰਾਇਨ ਪੈਲਿਸਤਰ ਤੇ ਕੰਜ਼ਰਵੇਟਿਵ ਆਗੂ ਐਂਡਰਿਊ ਸ਼ੀਅਰ ਨੂੰ ਮੰਗਲਵਾਰ ਨੂੰ ਟੋਰਾਂਟੋ ਦੇ ਪੀਅਰਸਨ ਏਅਰਪੋਰਟ ਉੱਤੇ ਬਿਨਾਂ ਮਾਸਕ ਦੇ ਵੇਖਿਆ ਗਿਆ। ਇਹ ਏਅਰਪੋਰਟ ਦੇ ਕੋਵਿਡ-19 ਸੇਫਟੀ ਨਿਯਮਾਂ ਦੀ ਸਰਾਸਰ ਉਲੰਘਣਾ ਹੈ। ਇਸ ਤੋਂ ਬਾਅਦ ਮੈਨੀਟੋਬਾ ਦੇ ਪ੍ਰੀਮੀਅਰ ਬ੍ਰਾਇਨ ਨੇ ਆਪਣੀ ਗਲਤੀ ਮੰਨ ਲਈ।

ਪੈਲਿਸਤਰ ਨੇ ਆਖਿਆ ਕਿ ਟੋਰਾਂਟੋ ਏਅਰਪੋਰਟ ਉੱਤੇ ਦੁਪਹਿਰ ਸਮੇਂ ਕਿਸੇ ਗੱਲਬਾਤ ਵਿੱਚ ਹਿੱਸਾ ਲੈਣ ਲਈ ਉਨ੍ਹਾਂ ਨੇ ਆਪਣਾ ਮਾਸਕ ਉਤਾਰਿਆ ਸੀ। ਉਨ੍ਹਾਂ ਆਖਿਆ ਕਿ ਇਹ ਉਨ੍ਹਾਂ ਦੀ ਗਲਤੀ ਸੀ ਤੇ ਅਜਿਹਾ ਦੁਬਾਰਾ ਨਹੀਂ ਹੋਵੇਗਾ। ਸ਼ੀਅਰ ਦੀ ਤਰਜ਼ਮਾਨ ਕੈਲਸੀ ਚਿਆਸਨ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਉਹ ਏਅਰਪੋਰਟ ੳੱੁਤੇ ਸਨ ਪਰ ਉਸ ਨੇ ਨਾਲ ਹੀ ਇਹ ਵੀ ਆਖਿਆ ਕਿ ਉਨ੍ਹਾਂ ਥੋੜ੍ਹੀ ਦੇਰ ਲਈ ਹੀ ਮਾਸਕ ਉਤਾਰਿਆ ਸੀ। ਚਿਆਸਨ ਨੇ ਆਖਿਆ ਕਿ ਓਟਵਾ ਜਾਂਦੇ ਸਮੇਂ ਸ਼ੀਅਰ ਨੇ ਫੇਸ ਮਾਸਕ ਪਾਇਆ ਹੋਇਆ ਸੀ। ਉਨ੍ਹਾਂ ਫੋਨ ਕਰਨ ਲਈ ਮਾਸਕ ਉਤਾਰਿਆ। ਉਨ੍ਹਾਂ ਦੇ ਫੇਸ ਮਾਸਕ ਲਾਉਣ ਤੋਂ ਪਹਿਲਾਂ ਇਹ ਫੋਟੋ ਖਿੱਚੀ ਗਈ ਹੈ।

ਇਹ ਪੁੱਛੇ ਜਾਣ ਉੱਤੇ ਕਿ ਦੋਵਾਂ ਤਸਵੀਰਾਂ ਵਿੱਚ ਸ਼ੀਅਰ ਫੋਨ ਉੱਤੇ ਨਜ਼ਰ ਕਿਉਂ ਨਹੀਂ ਆ ਰਹੇ ਤਾਂ ਚਿਆਸਨ ਨੇ ਵਾਰੀ ਵਾਰੀ ਇਹੋ ਆਖਿਆ ਕਿ ਸ਼ੀਅਰ ਦੇ ਮਾਸਕ ਦੁਬਾਰਾ ਲਾਉਣ ਤੋਂ ਪਹਿਲਾਂ ਹੀ ਤਸਵੀਰਾਂ ਖਿੱਚੀਆਂ ਗਈਆਂ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨ ਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਬਾਈਵਾਰਡ ਮਾਰਕੀਟ ਵਿੱਚ ਪੈਦਲ ਜਾ ਰਹੀ ਔਰਤ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਗੰਭੀਰ ਜ਼ਖਮੀ 49 ਸਾਲਾ ਕੈਨੇਡੀਅਨ ਨਾਗਰਿਕ ਦੀ ਅਮਰੀਕੀ ਇੰਮੀਗ੍ਰੇਸ਼ਨ ਏਜੰਸੀ ਆਈਸੀਈ ਦੀ ਹਿਰਾਸਤ `ਚ ਮੌਤ ਪੋਰਟਰ ਏਅਰਲਾਈਨਜ਼ 13 ਦਸੰਬਰ ਤੋਂ ਓਟਵਾ-ਮੈਕਸੀਕੋ ਲਈ ਚਲਾਏਗਾ ਨਾਨ-ਸਟਾਪ ਉਡਾਨਾਂ ਓਂਟਾਰੀਓ ਦੇ ਅਲਮੋਂਟੇ ਵਿੱਚ ਸਕੂਲ ਬੱਸ ਦੀ ਟੱਕਰ ਨਾਲ ਬੱਚੇ ਦੀ ਮੌਤ ਚਾਓ ਲਾਮ ਨੇ ਬਿਆਨ `ਚ ਮਾਂ ਦੀ ਹੱਤਿਆ ਤੋਂ ਪਹਿਲਾਂ ਸਾਲਾਂ ਤੱਕ ਹੋਏ ਦੁਰਵਿਵਹਾਰ ਦਾ ਦਿੱਤਾ ਵੇਰਵਾ ਏਸ਼ੀਅਨ ਫੂਡ ਸੈਂਟਰ ਦੀ ਕੈਨੇਡਾ ਡੇਅ ਮੌਕੇ ਲੱਗ ਗਈ ਸੇਲ ਕੈਨੇਡੀਅਨ ਬਾਰਡਰ ਏਜੰਟਾਂ ਨੇ ਬਲੂ ਵਾਟਰ ਬ੍ਰਿਜ 'ਤੇ 23 ਮਿਲੀਅਨ ਡਾਲਰ ਦੀ ਸ਼ੱਕੀ ਕੋਕੀਨ ਕੀਤੀ ਜ਼ਬਤ ਕੈਨੇਡਾ ਨਾਟੋ ਖ਼ਰਚ ਟੀਚੇ ਨੂੰ ਕਰੇਗਾ ਹੋਰ ਉੱਚਾ : ਕਾਰਨੀ