Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਅੰਤਰਰਾਸ਼ਟਰੀ

ਡਬਲਿਊਐਚਓ ਤੋਂ ਸਹਿਯੋਗ ਵਾਪਿਸ ਲੈਣ ਬਾਰੇ ਅਮਰੀਕਾ ਨੇ ਸੰਯੁਕਤ ਰਾਸ਼ਟਰ ਨੂੰ ਭੇਜਿਆ ਨੋਟਿਸ

July 08, 2020 07:27 AM

ਵਾਸਿ਼ੰਗਟਨ, 7 ਜੁਲਾਈ (ਪੋਸਟ ਬਿਊਰੋ) : ਟਰੰਪ ਪ੍ਰਸ਼ਾਸਨ ਵੱਲੋਂ ਰਸਮੀ ਤੌਰ ਉੱਤੇ ਸੰਯੁਕਤ ਰਾਸ਼ਟਰ ਨੂੰ ਇਹ ਜਾਣਕਾਰੀ ਦੇ ਦਿੱਤੀ ਗਈ ਹੈ ਕਿ ਵਰਲਡ ਹੈਲਥ ਆਰਗੇਨਾਈਜ਼ੇਸ਼ਨ (ਡਬਲਿਊਐਚਓ) ਤੋਂ ਉਹ ਪਾਸੇ ਹਟ ਰਿਹਾ ਹੈ। ਹਾਲਾਂਕਿ ਇਹ ਫੈਸਲਾ ਅਗਲੇ ਸਾਲ ਤੱਕ ਪ੍ਰਭਾਵੀ ਨਹੀਂ ਹੋਵੇਗਾ। ਇਸ ਤੋਂ ਭਾਵ ਇਹ ਹੈ ਕਿ ਨਵੇਂ ਪ੍ਰਸ਼ਾਸਨ ਜਾਂ ਹਾਲਾਤ ਬਦਲਣ ਤੋਂ ਬਾਅਦ ਇਸ ਫੈਸਲੇ ਨੂੰ ਪਲਟਿਆ ਵੀ ਜਾ ਸਕਦਾ ਹੈ।

ਇੱਥੇ ਦੱਸਣਾ ਬਣਦਾ ਹੈ ਕਿ ਸਾਬਕਾ ਵਾਈਸ ਪ੍ਰੈਜ਼ੀਡੈਂਟ ਜੋਅ ਬਾਇਡਨ, ਜੋ ਕਿ ਰਾਸ਼ਟਰਪਤੀ ਦੇ ਅਹੁਦੇ ਦੀ ਦੌੜ ਵਿੱਚ ਡੈਮੋਕ੍ਰੈਟਿਕ ਪਾਰਟੀ ਦੇ ਉਮੀਦਵਾਰ ਹਨ, ਨੇ ਸਪਸ਼ਟ ਕਰ ਦਿੱਤਾ ਹੈ ਕਿ ਚੁਣੇ ਜਾਣ ਤੋਂ ਬਾਅਦ ਆਪਣੇ ਕਾਰਜਕਾਲ ਦੇ ਪਹਿਲੇ ਦਿਨ ਉਹ ਇਸ ਫੈਸਲੇ ਨੂੰ ਪਲਟਾਉਣਗੇ। ਰਾਸ਼ਟਰਪਤੀ ਡੌਨਲਡ ਟਰੰਪ ਨੇ ਮਈ ਦੇ ਅਖੀਰ ਵਿੱਚ ਇਹ ਤਹੱਈਆ ਪ੍ਰਗਟਾਇਆ ਸੀ ਕਿ ਅਮਰੀਕਾ ਡਬਲਿਊਐਚਓ (ੱ੍ਹੌ) ਦੇ ਕੰਮਕਾਜ ਵਿੱਚ ਹਿੱਸਾ ਨਹੀਂ ਲਵੇਗਾ।

ਟਰੰਪ ਵੱਲੋਂ ਕਰੋਨਾਵਾਇਰਸ ਮਹਾਂਮਾਰੀ ਪ੍ਰਤੀ ਮੱਠੀ ਪ੍ਰਤੀਕਿਰਿਆ ਲਈ ਡਬਲਿਊਐਚਓ ਦੀ ਕਾਫੀ ਆਲੋਚਨਾ ਕੀਤੀ ਗਈ ਸੀ। ਇਸ ਤੋਂ ਇਲਾਵਾ ਟਰੰਪ ਨੇ ਡਬਲਿਊਐਚਓ ਉੱਤੇ ਚੀਨ ਦੇ ਪ੍ਰਭਾਵ ਵਿੱਚ ਆਉਣ ਦਾ ਦੋੋਸ਼ ਵੀ ਲਾਇਆ ਸੀ। ਟਰੰਪ ਦੇ ਇਸ ਕਦਮ ਉੱਤੇ ਸਿਹਤ ਅਧਿਕਾਰੀਆਂ ਤੇ ਹੋਰਨਾ ਕ੍ਰਿਟਿਕਸ ਵੱਲੋਂ ਕਾਫੀ ਇਤਰਾਜ਼ ਕੀਤਾ ਗਿਆ। ਕਈ ਡੈਮੋਕ੍ਰੈਟਸ ਨੇ ਤਾਂ ਇੱਥੋਂ ਤੱਕ ਆਖ ਦਿੱਤਾ ਹੈ ਕਿ ਇਸ ਕਦਮ ਨਾਲ ਦੁਨੀਆਂ ਭਰ ਵਿੱਚ ਅਮਰੀਕਾ ਦਾ ਪ੍ਰਭਾਵ ਘਟੇਗਾ।

ਅਮਰੀਕਾ ਵੱਲੋਂ ਡਬਲਿਊਐਚਓ ਤੋਂ ਸਹਿਯੋਗ ਵਾਪਿਸ ਲੈਣ ਬਾਰੇ ਨੋਟਿਸ ਸੋਮਵਾਰ ਨੂੰ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਨਟੋਨੀਓ ਗੁਤੈਰੈਸ ਨੂੰ ਭੇਜ ਦਿੱਤਾ ਗਿਆ। ਇਹ ਫੈਸਲਾ 6 ਜੁਲਾਈ, 2021 ਨੂੰ ਪ੍ਰਭਾਵੀ ਹੋਵੇਗਾ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈ ਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾ ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ