Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਨਵਾਂ ਸ਼੍ਰੋਮਣੀ ਅਕਾਲੀ ਦਲ ਬਣਾ ਦਿੱਤਾ ਗਿਆ

July 08, 2020 07:55 AM

ਲੁਧਿਆਣਾ, 7 ਜੁਲਾਈ, (ਪੋਸਟ ਬਿਊਰੋ)- ਕੋਈ ਦੋ ਸਾਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋ ਕੇ ਚੱਲਦੇ ਰਹੇ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਆਪਣੀ ਨਵੀਂ ਪਾਰਟੀ ਦਾ ਮੁੱਢ ਬੰਨ੍ਹ ਦਿੱਤਾ ਹੈ। ਇਸ ਨਵੀਂ ਪਾਰਟੀ ਦਾ ਨਾਂ ਭਾਵੇਂ ਹਾਲ ਦੀ ਘੜੀ ‘ਸ਼੍ਰੋਮਣੀ ਅਕਾਲੀ ਦਲ` ਹੀ ਰੱਖਿਆ ਹੈ, ਪਰ ਕਿਹਾ ਗਿਆ ਹੈ ਕਿ ਰਜਿਸਟਰੇਸ਼ਨ ਦੀ ਜ਼ਰੂਰਤ ਹੋਈ ਤਾਂ ਕੋਈ ਹੋਰ ਸ਼ਬਦ ਇਸ ਨਾਂਅ ਨਾਲ ਜੋੜ ਕੇ ਕਾਨੂੰਨੀ ਕਾਰਵਾਈ ਪੂਰੀ ਕੀਤੀ ਜਾ ਸਕਦੀ ਹੈ। ਇਸ ਮੌਕੇ ਸੁਖਦੇਵ ਸਿੰਘ ਢੀਂਡਸਾ ਨੂੰ ਸਰਬ ਸੰਮਤੀ ਨਾਲ ਇਸ ਨਵੇਂ ਅਕਾਲੀ ਦਲ ਦਾ ਪ੍ਰਧਾਨ ਚੁਣ ਲਿਆ ਗਿਆ ਹੈ।
ਅੱਜ ਏਥੇ ਗੁਰਦੁਆਰਾ ਸ਼ਹੀਦਾਂ ਵਿਖੇ ਹੋਏ ਇਕ ਭਾਰੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਸੁਖਦੇਵ ਸਿੰਘ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਨਾਂਅ ਹੇਠ ਹੀ ਆਪਣੀ ਨਵੀਂ ਪਾਰਟੀ ਦਾ ਐਲਾਨ ਕੀਤਾ। ਪੰਜਾਬ ਵਿਚ ਪਹਿਲਾਂ ਇਕ ਅਕਾਲੀ ਦਲ ਦੇ ਮੌਜੂਦ ਹੋਣ ਬਾਰੇ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਪਾਰਟੀ ਦੀ ਰਜਿਸਟਰੇਸ਼ਨ ਕਰਾਉਣ ਦੇ ਵਕਤ ਜੇ ਕੋਈ ਸਮੱਸਿਆ ਆਈ ਤਾਂ ਉਹ ਪਾਰਟੀ ਦੇ ਨਾਮ ਨਾਲ ਕੋਈ ਸ਼ਬਦ ਜੋੜ ਲੈਣਗੇ। ਚਰਚਾ ਹੈ ਕਿ ਇਸ ਤਰ੍ਹਾਂ ਦੀ ਲੋੜ ਪੈਣ ਉੱਤੇ ਇਸ ਪਾਰਟੀ ਦਾ ਨਾਂਅ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਰੱਖਿਆ ਜਾ ਸਕਦਾ ਹੈ। ਨਵੀਂ ਪਾਰਟੀ ਦਾ ਐਲਾਨ ਕਰਨ ਲਈ ਕੀਤੇ ਗਏ ਇਸ ਸਮਾਗਮ ਵਿੱਚ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ, ਸਾਬਕਾ ਵਿਧਾਇਕ ਬੀਰ ਦਵਿੰਦਰ ਸਿੰਘ, ਦਿੱਲੀ ਦੇ ਅਕਾਲੀ ਆਗੂ ਮਨਜੀਤ ਸਿੰਘ ਜੀ ਕੇ, ਵਿਧਾਇਕ ਪਰਮਿੰਦਰ ਸਿੰਘ ਢੀਂਡਸਾ, ਸਾਬਕਾ ਮੈਂਬਰ ਪਾਰਲੀਮੈਂਟ ਪਰਮਜੀਤ ਕੌਰ ਗੁਲਸ਼ਨ, ਦੋ ਸਾਬਕਾ ਮੰਤਰੀ ਜਗਦੀਸ਼ ਸਿੰਘ ਗਰਚਾ ਅਤੇ ਸੇਵਾ ਸਿੰਘ ਸੇਖਵਾ, ਨਿਧੜਕ ਸਿੰਘ ਬਰਾੜ, ਚਰਨਜੀਤ ਸਿੰਘ ਚੰਨੀ, ਮਾਨ ਸਿੰਘ ਗਰਚਾ ਅਤੇ ਮਨਜੀਤ ਸਿੰਘ ਭੋਮਾ ਆਦਿ ਆਗੂ ਹਾਜ਼ਰ ਸਨ।
ਇਸ ਮੌਕੇ ਸੁਖਦੇਵ ਸਿੰਘ ਢੀਂਡਸਾ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਨਿਸ਼ਾਨੇ ਉੱਤੇ ਲੈਂਦਿਆਂ ਕਿਹਾ ਕਿ ਉਸ ਦੇ ਕਾਰਨ ਅੱਜ ਅਕਾਲੀ ਦਲ ਆਪਣੇ ਅਸਲ ਸਿਧਾਂਤਾਂ ਤੋਂ ਭਟਕ ਚੁੱਕਾ ਹੈ। ਉਨ੍ਹਾਂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀਆਂ ਨੀਤੀਆਂ ਤੋਂ ਦੁਖੀ ਹੋ ਕੇ ਪਹਿਲਾਂ ਰਣਜੀਤ ਸਿੰਘ ਬ੍ਰਹਮਪੁਰਾ, ਫਿਰ ਸੇਵਾ ਸਿੰਘ ਸੇਖਵਾਂ ਅਤੇ ਬਾਅਦ ਵਿੱਚ ਮੈਂ ਅਤੇ ਪਰਮਿੰਦਰ ਸਿੰਘ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਤੇ ਪੰਜਾਬ ਨੂੰ ਬਚਾਉਣ ਲਈ ਸਭ ਨੂੰ ਮਿਲ ਕੇ ਕੰਮ ਕਰਨਾ ਅਤੇ ਅਸਲ ਮੁੱਦਿਆਂ ਉੱਤੇ ਗੱਲ ਕਰਨੀ ਹੋਵੇਗੀ। ਢੀਂਡਸਾ ਨੇ ਕਿਹਾ ਕਿ ਅੱਜ ਦਾ ਦਿਨ ਅਤੇ ਸਥਾਨ ਇਸ ਲਈ ਚੁਣਿਆ ਹੈ ਕਿ ਅੱਜ ਦੇ ਦਿਨ ਹੀ ਮਹਾਰਾਜਾ ਰਣਜੀਤ ਸਿੰਘ ਨੇ ਲਾਹੌਰ ਫ਼ਤਿਹ ਕੀਤਾ ਸੀ ਤੇ ਲੁਧਿਆਣਾ ਇਸ ਲਈ ਚੁਣਿਆ ਹੈ ਕਿ ਮਾਸਟਰ ਤਾਰਾ ਸਿੰਘ ਲੰਬਾ ਸਮਾਂ ਅਕਾਲੀ ਦਲ ਦੇ ਪ੍ਰਧਾਨ ਰਹੇ ਸਨ ਅਤੇ ਉਨ੍ਹਾਂ ਦੇ ਅਕਸ ਉੱਤੇ ਅੱਜ ਤੱਕ ਕੋਈ ਉਂਗਲ ਨਹੀਂ ਉਠਾ ਸਕਿਆ। ਉਨ੍ਹਾਂ ਕਿਹਾ ਕਿ ਲੁਧਿਆਣਾ ਪੰਥ ਦਾ ਸਿਰ ਅਤੇ ਪਟਿਆਲਾ ਪੰਥ ਦਾ ਧੜ ਹੋਣ ਕਰ ਕੇ ਉਨ੍ਹਾਂ ਇਸ ਸਮਾਗਮ ਲਈ ਲੁਧਿਆਣਾ ਦੀ ਚੋਣ ਕੀਤੀ ਹੈ। ਢੀਂਡਸਾ ਨੇ ਕਿਹਾ ਕਿ ਉਹ ਅੱਜ ਤੋਂ ਸਿਧਾਂਤਕ ਲੜਾਈ ਸ਼ੁਰੂ ਕਰ ਰਹੇ ਹਨ ਤੇ ਇਸ ਲੜਾਈ ਨੂੰ ਉਹ ਇਕੱਲੇ ਨਹੀਂ, ਪੂਰੀ ਟੀਮ ਨਾਲ ਹੀ ਜਿੱਤ ਸਕਣਗੇ ਅਤੇ ਪੁਰਾਣਾ ਕੁਰਬਾਨੀਆਂ ਵਾਲਾ ਸਿਧਾਂਤਕ ਅਕਾਲੀ ਦਲ ਮੁੜ ਕਾਇਮ ਕਰ ਸਕਣਗੇ। ਅੱਜ ਦੇ ਇਸ ਵੱਡੇ ਇਕੱਠ ਵਿੱਚ ਨਵਾਂ ਅਕਾਲੀ ਦਲ ਖੜਾ ਕਰਨ ਮੌਕੇ ਸੁਖਬੀਰ ਸਿੰਘ ਬਾਦਲ ਨੂੰ ਅਕਾਲੀ ਦੀ ਪ੍ਰਧਾਨਗੀ ਤੋਂ ਹਟਾਉਣ ਅਤੇ ਨਵੀਂ ਪਾਰਟੀ ਨਾ ਕਹਿ ਕੇ ਅਸਲੀ ਅਕਾਲੀ ਦਲ ਖੜਾ ਕਰਨ ਦਾ ਐਲਾਨ ਕੀਤਾ ਗਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ