Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਬੇਅਦਬੀ ਕਾਂਡ: ਸਿਮਰਜੀਤ ਬੈਂਸ ਨੇ ਡੇਰਾ ਮੁਖੀ ਦੇ ਨਾਲ-ਨਾਲ ਬਾਦਲ ਪਰਿਵਾਰ ਨੂੰ ਵੀ ਬਰਾਬਰ ਦਾ ਦੋਸ਼ੀ ਕਿਹਾ

July 08, 2020 08:14 AM

ਚੰਡੀਗੜ੍ਹ, 7 ਜੁਲਾਈ, (ਪੋਸਟ ਬਿਊਰੋ)- ਪੰਜ ਸਾਲ ਪਹਿਲਾਂ ਅਕਾਲੀ-ਭਾਜਪਾ ਸਰਕਾਰ ਦੌਰਾਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਹੋਣ ਅਤੇ ਫਿਰ ਉਨ੍ਹਾਂ ਦੀ ਬੇਅਦਬੀ ਦੇ ਮਾਮਲੇ ਵਿੱਚ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਬਾਦਲ ਪਰਵਾਰ ਨੂੰ ਵੀ ਬਲਾਤਕਾਰ ਦੀ ਸਜ਼ਾ ਕੱਟ ਰਹੇ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਦੇ ਨਾਲ ਨਾਮਜ਼ਦ ਕੀਤੇ ਜਾਣ ਦੀ ਮੰਗ ਕੀਤੀ ਹੈ।
ਲੁਧਿਆਣਾ ਦੇ ਆਤਮ ਨਗਰ ਹਲਕੇ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਏਥੇ ਕਿਹਾ ਕਿ ਵਿਸ਼ੇਸ਼ ਜਾਂਚ ਟੀਮ (ਐੱਸ ਆਈ ਟੀ) ਨੇ ਜਿਲਾ ਫਰੀਦਕੋਟ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ ਸਾਲ 2015 ਵਿਚ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਹੋਣ ਅਤੇ ਬੇਅਦਬੀ ਦੇ ਕਰਨ ਵਾਲਿਆਂ ਵਿਚੋਂ ਕੁਝ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਪਰ ਅਜੇ ਵੀ ਬਣਦੀਆਂ ਧਾਰਾਵਾਂ ਨਹੀਂ ਲਾਈਆਂ। ਉਨ੍ਹ੍ਹਾਂ ਮੰਗ ਕੀਤੀ ਕਿ ਇਸ ਕੇਸ ਵਿੱਚ 107, 108, 109 (ਉਕਸਾਉਣ ਦੀ ਧਾਰਾ) 153 (ਦੰਗੇ ਭੜਕਾਉਣ), 120-ਬੀ (ਸਾਜਿਸ਼ ਰਚਣ) ਅਤੇ 307 (ਇਰਾਦਾ ਕਤਲ) ਤੇ 506 ਧਾਰਾਵਾਂ ਦਾ ਵਾਧਾ ਕੀਤਾ ਜਾਣਾ ਚਾਹੀਦਾ ਹੈ। ਬੈਂਸ ਨੇ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜਗਦੀ ਜੋਤ ਹਨ ਅਤੇ ਸੁਪਰੀਮ ਕੋਰਟ ਵਲੋਂ 29 ਮਾਰਚ 2000 ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਨੂੰ ਲਿਵਿੰਗ ਪਰਸਨ ਮੰਨਿਆ ਗਿਆ ਹੈ। ਇਸ ਲਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਨੂੰ ਚੋਰੀ ਕਰਨ ਅਤੇ ਬੇਅਦਬੀ ਕਰਨ ਦੇ ਮਾਮਲੇ ਵਿਚ ਧਾਰਾ 307 ਦਾ ਵਾਧਾ ਹੋਣਾ ਬੇਹੱਦ ਜਰੂਰੀ ਹੈ।
ਇਸ ਮੌਕੇ ਵਿਧਾਇਕ ਬੈਂਸ ਨੇ ਇਹ ਵੀ ਮੰਗ ਕੀਤੀ ਕਿ ਇਸ ਦੀ ਸਾਜਿਸ਼ ਰਚਣ ਵਾਲਿਆਂ ਵਿਚ ਸ਼ਾਮਲ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਓਦੋਂ ਦੇ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਵੀ ਇਸ ਕੇਸ ਵਿੱਚ ਧਾਰਾ 120 ਬੀ ਹੇਠ ਗ੍ਰਿਫ਼ਤਾਰ ਕੀਤਾ ਜਾਵੇ। ਬੈਂਸ ਨੇ ਕਿਹਾ ਕਿ ਸਾਜਿਸ਼ ਤਹਿਤ ਬਾਦਲਾਂ ਨੇ ਡੇਰਾ ਮੁਖੀ ਨਾਲ ਰਲ ਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਪਹਿਲਾਂ ਚੋਰੀ ਕਰਵਾਏ ਅਤੇ ਫਿਰ ਬੇਅਦਬੀ ਕੀਤੀ ਗਈ ਸੀ। ਬੈਂਸ ਨੇ ਕਿਹਾ ਕਿ ਪੰਜਾਬ ਦੀ ਜਨਤਾ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਪੰਜ ਵਾਰ ਸੂਬੇ ਦਾ ਮੁੱਖ ਮੰਤਰੀ ਬਣਾਇਆ, ਪਰ ਆਪਣੀ ਸਰਕਾਰ ਨੂੰ ਪੰਥਕ ਸਰਕਾਰ ਕਹਿਣ ਵਾਲੇ ਬਾਦਲ ਪਰਿਵਾਰ ਦੇ ਰਾਜ ਦੌਰਾਨ ਸਿੱਖਾਂ ਦੀਆਂ ਭਾਵਨਾਵਾਂ ਨਾਲ ਸਭ ਤੋਂ ਵੱਧ ਖਿਲਵਾੜ ਕੀਤਾ ਗਿਆ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ