Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਚੀਨ ਦੇ ਅੰਬੈਸਡਰ ਨੇ ਕੈਨੇਡੀਅਨਾਂ ਨੂੰ ਜਵਾਬੀ ਕਾਰਵਾਈ ਲਈ ਤਿਆਰ ਰਹਿਣ ਦੀ ਦਿੱਤੀ ਧਮਕੀ

July 08, 2020 06:29 PM

ਓਟਵਾ, 8 ਜੁਲਾਈ (ਪੋਸਟ ਬਿਊਰੋ) : ਕੈਨੇਡਾ ਵਿੱਚ ਚੀਨ ਦੇ ਅੰਬੈਸਡਰ ਨੇ ਤਾੜਨਾ ਕਰਦਿਆਂ ਹੋਇਆਂ ਆਖਿਆ ਕਿ ਹਾਂਗ ਕਾਂਗ ਵਿੱਚ ਚੀਨ ਵੱਲੋਂ ਕੀਤੇ ਜਾ ਰਹੇ ਫੈਸਲਿਆਂ ਦਾ ਵਿਰੋਧ ਕਰਕੇ ਕੈਨੇਡਾ ਠੀਕ ਨਹੀਂ ਕਰ ਰਿਹਾ। ਜੇ ਕੈਨੇਡਾ ਨੇ ਅਜਿਹਾ ਕਰਨਾ ਬੰਦ ਨਾ ਕੀਤਾ ਤਾਂ ਜਵਾਬੀ ਕਾਰਵਾਈ ਲਈ ਤਿਆਰ ਰਹੇ।

ਇੱਕ ਇੰਟਰਵਿਊ ਵਿੱਚ ਕੈਨੇਡਾ ਵਿੱਚ ਚੀਨ ਦੇ ਅੰਬੈਸਡਰ ਕੌਂਗ ਪੇਅਵੂ ਨੇ ਲਿਬਰਲ ਸਰਕਾਰ ਉੱਤੇ ਦੋਸ਼ ਲਾਇਆ ਕਿ ਉਹ ਚੀਨ ਦੇ ਅੰਦਰੂਨੀ ਮਾਮਲਿਆਂ ਵਿੱਚ ਦਖਲਅੰਦਾਜ਼ੀ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਕੈਨੇਡਾ-ਹਾਂਗ ਕਾਂਗ ਹਵਾਲਗੀ ਸੰਧੀ ਤੇ ਸਿਟੀ ਨੂੰ ਮਿਲਟਰੀ ਤੇ ਦੋਹਰੀ ਵਰਤੋਂ ਵਾਲੇ ਐਕਸਪੋਰਟ ਨੂੰ ਸਸਪੈਂਡ ਕਰਕੇ ਕੈਨੇਡਾ ਸਰਕਾਰ ਵਲੋਂ ਸਹੀ ਨਹੀਂ ਕੀਤਾ ਜਾ ਰਿਹਾ।

ਕੌਂਗ ਚੀਨੀ ਸਰਕਾਰ ਦੇ ਬਿਆਨ ਬਾਰੇ ਹੀ ਗੱਲ ਕਰ ਰਹੇ ਸਨ। ਜਿ਼ਕਰਯੋਗ ਹੈ ਕਿ ਚੀਨ ਦੇ ਵਿਦੇਸ਼ ਮੰਤਰਾਲੇ ਦੇ ਇੱਕ ਬੁਲਾਰੇ ਨੇ ਕੈਨੇਡਾ ਵੱਲੋਂ ਪ੍ਰਗਟਾਈ ਪ੍ਰਤੀਕਿਰਿਆ ਦੀ ਨਿਖੇਧੀ ਕੀਤੀ ਸੀ। ਇਸ ਪ੍ਰਤੀਕਿਰਿਆ ਵਿੱਚ ਕੈਨੇਡਾ ਨੇ ਆਖਿਆ ਸੀ ਕਿ ਅਗਲੇਰੀ ਪ੍ਰਤੀਕਿਰਿਆ ਦੇ ਅਧਿਕਾਰ ਨੂੰ ਬਚਾਅ ਕੇ ਰੱਖੋ। ਬੁਲਾਰੇ ਵੱਲੋਂ ਇਹ ਚੇਤਾਵਨੀ ਵੀ ਦਿੱਤੀ ਗਈ ਸੀ ਕਿ ਕੈਨੇਡਾ ਨੂੰ ਇਸ ਦੇ ਨਤੀਜੇ ਵੀ ਭੁਗਤਣੇ ਪੈਣਗੇ।

ਇਹ ਪੱੁਛੇ ਜਾਣ ੳੱੁਤੇ ਕਿ ਬੀਜਿੰਗ ਵੱਲੋਂ ਕਿਹੜੇ ਨਤੀਜਿਆਂ ਦੀ ਗੱਲ ਕੀਤੀ ਜਾ ਰਹੀ ਹੈ ਤਾਂ ਕੌਂਗ ਨੇ ਆਖਿਆ ਕਿ ਬੱਸ ਤੁਸੀਂ ਦੇਖਦੇ ਜਾਓ। ਉਨ੍ਹਾਂ ਆਖਿਆ ਕਿ ਅਸੀਂ ਆਪਣੀ ਕੌਮੀ ਸਕਿਊਰਿਟੀ ਤੇ ਪ੍ਰਭੂਸਤਾ ਦੀ ਰਾਖੀ ਕਰਨ ਲਈ ਪ੍ਰਤੀਬੱਧ ਹਾਂ। ਅਸੀਂ ਹੱਥ ੳੱੁਤੇ ਹੱਥ ਧਰ ਕੇ ਨਹੀਂ ਬੈਠੇ ਰਹਾਂਗੇ। ਚੀਨ ਦੀ ਸਰਕਾਰ ਵੱਲੋਂ ਕੈਨੇਡਾ ਖਿਲਾਫ ਜਵਾਬੀ ਕਾਰਵਾਈ ਕਰਨ ਦੀ ਇਹ ਦੂਜੀ ਘਟਨਾ ਹੈ।

ਹਾਂਗ ਕਾਂਗ ਵਿੱਚ ਲਾਗੂ ਕੀਤੇ ਗਈ ਨਵੇਂ ਨੈਸ਼ਨਲ ਸਕਿਊਰਿਟੀ ਲਾਅ (national security lawਦੀ ਕੌਮਾਂਤਰੀ ਪੱਧਰ ੳੱੁਤੇ ਨਿਖੇਧੀ ਕੀਤੀ ਜਾ ਰਹੀ ਹੈ। ਇਹ ਨਵਾਂ ਕਾਨੂੰਨ ਪਿਛਲੇ ਹਫਤੇ ਹੀ ਲਾਗੂ ਕੀਤਾ ਗਿਆ ਹੈ ਤੇ ਇਸ ਨਾਲ ਕਿਸੇ ਵੀ ਸਿਆਸੀ ਵਿਰੋਧ ਨੂੰ ਦਬਾਉਣ ਲਈ ਬੀਜਿੰਗ ਨੂੰ ਹੋਰ ਸ਼ਕਤੀ ਮਿਲ ਜਾਵੇਗੀ। ਇਸ ਤੋਂ ਇਲਾਵਾ ਇਸ ਕਾਨੂੰਨ ਸਦਕਾ ਹਾਂਗ ਕਾਂਗ ਵਿੱਚ ਗੈਰ ਸਰਕਾਰੀ ਸੰਸਥਾਵਾਂ, ਮੀਡੀਆ ਤੇ ਵਿਦੇਸ਼ੀ ਸਰਕਾਰਾਂ ਦੀਆਂ ਗਤੀਵਿਧੀਆਂ ਨੂੰ ਵੀ ਘਟਾਉਣ ਵਿੱਚ ਚੀਨੀ ਸਰਕਾਰ ਨੂੰ ਮਦਦ ਮਿਲੇਗੀ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ