Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਸ੍ਰੀਲੰਕਾ ਪਾਰਲੀਮੈਂਟ ਨੇ ਰਾਜਪਕਸ਼ੇ ਵਿਰੁੱਧ ਬੇਭਰੋਸਗੀ ਮਤਾ ਪਾਸ ਕੀਤਾ

November 16, 2018 07:06 AM

ਕੋਲੰਬੋ, 15 ਨਵੰਬਰ (ਪੋਸਟ ਬਿਊਰੋ)- ਰਾਸ਼ਟਰਪਤੀ ਮੈਤਰੀਪਾਲ ਸਿਰੀਸੇਨਾ ਵੱਲੋਂ ਬਣਾਏ ਗਏ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸ਼ੇ ਖਿਲਾਫ ਕੱਲ੍ਹ ਸ੍ਰੀਲੰਕਾ ਦੀ ਪਾਰਲੀਮੈਂਟ ਨੇ ਬੇਭੋਰਸਗੀ ਮਤਾ ਪਾਸ ਕਰ ਦਿੱਤਾ ਹੈ।
ਵਰਨਣ ਯੋਗ ਹੈ ਕਿ 25 ਅਕਤੂਬਰ ਨੂੰ ਰਾਸ਼ਟਰਪਤੀ ਸਿਰੀਸੇਨਾ ਵੱਲੋਂ ਰੇਨੀਲ ਵਿਕਰਮਾਸਿੰਘੇ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਹਟਾਏ ਜਾਣ ਮਗਰੋਂ ਕੱਲ੍ਹ ਪਹਿਲੀ ਵਾਰ ਪਾਰਲੀਮੈਂਟ ਦੀ ਮੀਟਿੰਗ ਹੋਈ ਸੀ। ਪਾਰਲੀਮੈਂਟ ਦੇ ਸਪੀਕਰ ਕਾਰੂ ਜੈਸੂਰਿਆ ਨੇ ਬਹੁਮਤ ਦੇ ਆਧਾਰ ਉੱਤੇ ਰਾਜਪਕਸ਼ੇ ਖਿਲਾਫ ਬੇਭਰੋਸੇਗੀ ਦੇ ਮਤੇ ਦਾ ਐਲਾਨ ਕਰ ਦਿੱਤਾ। ਰਾਜਪਕਸ਼ੇ ਦੇ ਹਮਾਇਤੀਆਂ ਦੇ ਵਿਰੋਧ ਵਿਚਾਲੇ ਜੈਸੂਰਿਆ ਨੇ ਐਲਾਨ ਕੀਤਾ, ‘ਮੈਂਬਰਾਂ ਦੀ ਵੋਟ ਦੇ ਆਧਾਰ ਉਤੇ ਮੈਂ ਮੰਨਦਾ ਹਾਂ ਕਿ ਸਰਕਾਰ ਕੋਲ ਬਹੁਮਤ ਨਹੀਂ ਹੈ।' ਪਾਰਲੀਮੈਂਟ ਦੀ ਬੇਭਰੋਸਗੀ ਮਤੇ ਲਈ ਵੋਟਾਂ ਦੀ ਕਾਰਵਾਈ ਦੌਰਾਨ ਰਾਜਪਕਸ਼ੇ ਦੇ ਹਮਾਇਤੀਆਂ ਨੇ ਖੂਬ ਹੰਗਾਮਾ ਕੀਤਾ, ਜਿਸ ਮਗਰੋਂ ਜੈਸੂਰਿਆ ਨੇ ਸਦਨ ਦੀ ਕਾਰਵਾਈ ਮੁਲਤਵੀ ਕਰ ਦਿੱਤੀ। ਸਪੀਕਰ ਜੈਸੂਰਿਆ ਨੇ ਰਾਸ਼ਟਰਪਤੀ ਸਿਰੀਸੇਨਾ ਨੂੰ ਇਸ ਮੁੱਦੇ 'ਤੇ ਸੰਵਿਧਾਨਕ ਕਾਰਵਾਈ ਕਰਨ ਲਈ ਅਧਿਕਾਰਤ ਤੌਰ ਉੱਤੇ ਲਿਖਿਆ ਹੈ। ਪ੍ਰਧਾਨ ਮੰਤਰੀ ਰਾਜਪਕਸ਼ੇ ਤੇ ਉਸ ਦੀ ਵਜ਼ਾਰਤ ਦੇ ਖਿਲਾਫ ਪਾਸ ਹੋਏ ਬੇਭਰੋਸਗੀ ਮਤੇ ਦੀ ਕਾਪੀ, ਜਿਸ 'ਤੇ 122 ਪਾਰਲੀਮੈਂਟ ਮੈਂਬਰਾਂ ਨੇ ਦਸਤਖਤ ਕੀਤੇ ਹਨ, ਰਾਸ਼ਟਰਪਤੀ ਸਿਰੀਸੇਨਾ ਨੂੰ ਭੇਜ ਦਿੱਤੀ ਗਈ ਹੈ।
ਸਪੀਕਰ ਦੇ ਦਫਤਰ ਨੇ ਦੱਸਿਆ ਕਿ ਸਪੀਕਰ ਨੇ ਰਾਸ਼ਟਰਪਤੀ ਨੂੰ ਅਗਲੀ ਸੰਵਿਧਾਨਕ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਅਹੁਦੇ ਤੋਂ ਹਟਾਏ ਗਏ ਪ੍ਰਧਾਨ ਮੰਤਰੀ ਵਿਕਰਮਾਸਿੰਘੇ ਨੇ ਕਿਹਾ ਕਿ ਉਹ ਇਹ ਯਕੀਨੀ ਬਣਾਏ ਜਾਣ ਦੀ ਕੋਸ਼ਿਸ਼ ਕਰਨਗੇ ਕਿ 26 ਅਕਤੂਬਰ ਤੋਂ ਪਹਿਲਾਂ ਵਾਲੀ ਸਰਕਾਰ ਹੀ ਕਾਰਜਭਾਰ ਸੰਭਾਲੇ। ਵਿਕਰਮਾਸਿੰਘੇ ਦੀ ਯੂਨਾਈਟਿਡ ਨੈਸ਼ਨਲ ਪਾਰਟੀ ਦੇ ਉਪ ਆਗੂ ਸਜਿਤ ਪ੍ਰੇਮਦਾਸ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਰਾਜਪਕਸ਼ੇ ਨੂੰ ਆਪਣਾ ਅਹੁਦਾ ਛੱਡਣਾ ਪਵੇਗਾ, ਕਿਉਂਕਿ ਉਨ੍ਹਾਂ ਕੋਲ ਸੰਸਦ 'ਚ ਬਹੁਮਤ ਨਹੀਂ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ