Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਯੂ ਐੱਨ ਦੇ ਮੰਚ ਉੱਤੇ ਪਾਕਿਸਤਾਨ ਇੱਕ ਵਾਰ ਫਿਰ ਬੇਨਕਾਬ

July 09, 2020 03:14 AM

ਨਵੀਂ ਦਿੱਲੀ, 8 ਜੁਲਾਈ (ਪੋਸਟ ਬਿਊਰੋ)- ਆਪਣੇ ਮਿੱਤਰ ਚੀਨ ਦੀ ਮਦਦ ਨਾਲ ਕੁਝ ਭਾਰਤੀਆਂ ਨੂੰ ਯੂ ਐੱਨ ਓ ਦੀ ਅੱਤਵਾਦੀ ਸੂਚੀ ਵਿੱਚ ਸ਼ਾਮਲ ਕਰਨ ਦੀ ਕੋਸ਼ਿਸ਼ ਵਿੱਚ ਲੱਗੇ ਪਾਕਿਸਤਾਨ ਦਾ ਭਾਰਤ ਨੇ ਯੂ ਐੱਨ ਦੀ ਬੈਠਕ ਵਿੱਚ ਇੱਕ ਵਾਰ ਫਿਰ ਪੂਰੀ ਤਰ੍ਹਾਂ ਪਰਦਾ ਫਾਸ਼ ਕਰ ਦਿੱਤਾ ਹੈ।
ਯੂ ਐੱਨ ਓ ਦੇ ਅੱਤਵਾਦੀ ਵਿਰੋਧੀ ਦਫਤਰ (ਯੂ ਐੱਨ ਓ ਸੀ ਟੀ) ਦੀ ਬੇਹੱਦ ਖੁਫੀਆ ਵਰਚੁਅਲ ਬੈਠਕ ਵਿੱਚ ਭਾਰਤੀ ਵਫਦ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਅਗਵਾਈ ਵਿੱਚ ਓਥੋਂ ਦੀ ਸਰਕਾਰ ਵੱਲੋਂ ਚਲਾਈ ਜਾਂਦੀ ਅੱਤਵਾਦ ਦੀ ਫੈਕਟਰੀ ਨਾਲ ਜੁੜੀਆਂ ਸਭ ਸਰਗਰਮੀਆਂ ਨੂੰ ਅੰਤਰਰਾਸ਼ਟਰੀ ਭਾਈਚਾਰੇ ਸਾਹਮਣੇ ਰੱਖ ਦਿੱਤਾ ਹੈ। ਕੋਵਿਡ 19 ਦੀ ਮਹਾਮਾਰੀ ਦੌਰਾਨ ਹਾਲਾਤ ਦਾ ਲਾਭ ਉਠਾਉਣ ਲਈ ਪਾਕਿਸਤਾਨ ਵੱਲੋਂ ਚਲਾਏ ਜਾਂਦੇ ਅੱਤਵਾਦੀ ਸੰਗਠਨਾਂ ਦੀਆਂ ਕਰਤੂਤਾਂ ਨੂੰ ਵੀ ਸੰਸਾਰ ਮੂਹਰੇ ਭਾਰਤੀ ਦਲ ਦੇ ਆਗੂ ਮਹਾਵੀਰ ਸਿੰਘਵੀ ਨੇ ਪੇਸ਼ ਕੀਤਾ ਹੈ। ਉਨ੍ਹਾ ਨੇ ਜਿਸ ਤਰ੍ਹਾਂ ਸਬੂਤਾਂ ਅਤੇ ਦਲੀਲਾਂ ਨਾਲ ਪਾਕਿਸਤਾਨ ਸਰਕਾਰ ਦੇ ਸਾਏ ਹੇਠ ਪਲਦੇ ਅੱਤਵਾਦ ਨੂੰ ਸਾਹਮਣੇ ਲਿਆਂਦਾ, ਉਸ ਦਾ ਅਸਰ ਐੱਫ ਏ ਟੀ ਐੱਫ (ਫਾਈਨੈਂਸ਼ਲ ਐਕਸ਼ਨ ਟਾਸਕ ਫੋਰਸ) ਦੇ ਫੈਸਲਿਆਂ ਉੱਤੇ ਵੀ ਅਗਲੇ ਦਿਨਾਂ ਵਿੱਚ ਪੈ ਸਕਦਾ ਹੈ।
ਇਸ ਮੌਕੇ ਭਾਰਤੀ ਦੂਤ ਨੇ ਕਿਹਾ ਕਿ ਇੱਕ ਪਾਸੇ ਸਾਰੀ ਦੁਨੀਆ ਵਿੱਚ ਕੋਵਿਡ 19 ਤੋਂ ਬਚਣ ਦੇ ਉਪਾਅ ਕਰਦੀ ਪਈ ਹੈ ਅਤੇ ਦੂਸਰੇ ਪਾਸੇ ਪਾਕਿਸਤਾਨ ਆਪਣੀ ਪੂਰੀ ਤਾਕਤ ਭਾਰਤ ਵਿਰੁੱਧ ਬੇਬੁਨਿਆਦ ਦੋਸ਼ ਲਗਾਉਣ ਅਤੇ ਉਸ ਦੇ ਅੰਦਰੂਨੀ ਮਾਮਲਿਆਂ ਵਿੱਚ ਦਖਲ ਦੇਣ ਵਿੱਚ ਲਾ ਰਿਹਾ ਹੈ। ਮੁੰਬਈ, ਪਠਾਨਕੋਟ, ਉੜੀ, ਪੁਲਵਾਮਾ ਦੇ ਅੱਤਵਾਦੀ ਹਮਲੇ ਕਰਵਾਉਣ ਵਾਲਾ ਦੇਸ਼ ਸਾਰੇ ਸੰਸਾਰ ਭਾਈਚਾਰੇ ਨੂੰ ਅੱਤਵਾਦ ਬਾਰੇ ਭਾਸ਼ਣ ਦੇਣ ਦੀ ਕੋਸ਼ਿਸ਼ ਕਰ ਰਿਹਾ ਹੈ। ਇੱਕ ਪਾਸੇ ਪਾਕਿ ਅਲ ਕਾਇਦਾ ਨੂੰ ਖਤਮ ਕਰਨ ਦੀ ਗੱਲ ਕਰਦਾ ਹੈ ਤਾਂ ਦੂਸਰੇ ਪਾਸੇ ਉਸ ਦੇ ਪ੍ਰਧਾਨ ਮੰਤਰੀ ਆਪਣੀ ਪਾਰਲੀਮੈਂਟ ਵਿੱਚ ਅੱਤਵਾਦੀ ਓਸਾਮਾ ਬਿਨ ਲਾਦੇਨ ਨੂੰ ਸ਼ਹੀਦ ਕਰਾਰ ਦਿੰਦੇ ਹਨ। ਇਹ ਸਾਫ ਸਬੂਤ ਹੈ ਕਿ ਪਾਕਿਸਤਾਨ ਕਿਸ ਹੱਦ ਤੱਕ ਅੱਤਵਾਦ ਨੂੰ ਹੱਲਾਸ਼ੇਰੀ ਦਿੰਦਾ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੇ ਪਹਿਲਾਂ ਇਹ ਗੱਲ ਮੰਨੀ ਸੀ ਕਿ ਉਸ ਦੇਸ਼ ਵਿੱਚ ਚਾਲੀ ਹਜ਼ਾਰ ਅੱਤਵਾਦੀ ਹਨ, ਜੋ ਗੁਆਂਢੀ ਦੇਸ਼ਾਂ 'ਤੇ ਵੀ ਹਮਲੇ ਕਰਦੇ ਹਨ।
ਇਸ ਤੋਂ ਪਹਿਲਾਂ ਪਾਕਿਸਤਾਨੀ ਦੂਤ ਨੇ ਪਿੱਛੇ ਜਿਹੇ ਕਰਾਚੀ ਵਿੱਚ ਹੋਏ ਹਮਲੇ ਵਿੱਚ ਭਾਰਤ ਦਾ ਹੱਥ ਹੋਣ ਦੀ ਗੱਲ ਕਹੀ ਸੀ। ਇਸ 'ਤੇ ਭਾਰਤੀ ਦਲ ਨੇ ਜਵਾਬ ਦਿੱਤਾ ਕਿ ਭਾਰਤ ਕਿਤੇ ਵੀ ਅੱਤਵਾਦੀ ਘਟਨਾ ਹੋਵੇ, ਉਸ ਵਿੱਚ ਫਰਕ ਨਹੀਂ ਕਰਦਾ, ਅੱਤਵਾਦ ਨੂੰ ਅੱਤਵਾਦ ਕਹਿੰਦਾ ਹੈ, ਏਸੇ ਲਈ ਕਰਾਚੀ ਟਾਸਕ ਐਕਸਚੇਂਜ ਵਿੱਚ ਹੋਏ ਹਮਲੇ ਨੂੰ ਭਾਰਤ ਸਰਕਾਰ ਨੇ ਅੱਤਵਾਦੀ ਹਮਲਾ ਕਰਾਰ ਦਿੱਤਾ ਹੈ ਅਤੇ ਇਸ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ