Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਭਾਰਤ

ਕੇਰਲਾ ਹਾਈ ਕੋਰਟ ਦੀ ਟਿੱਪਣੀ ‘ਅਨ ਵੈਲਕਮ’ ਸੈਕਸ ਨੂੰ ਰਜ਼ਾਮੰਦੀ ਨਹੀਂ, ਰੇਪ ਕਿਹਾ ਜਾਵੇਗਾ

July 09, 2020 03:17 AM

ਕੋਚੀ, 8 ਜੁਲਾਈ (ਪੋਸਟ ਬਿਊਰੋ)- ਕੇਰਲ ਹਾਈ ਕੋਰਟ ਨੇ ਇੱਕ ਕੇਸ ਦੀ ਸੁਣਵਾਈ ਦੌਰਾਨ ਸਹਿਮਤੀ ਨਾਲ ਸੈਕਸ ਤੇ ਰੇਪ ਦੇ ਫਰਕ ਦੀ ਵਿਆਖਿਆ ਕੀਤੀ ਅਤੇ ਕਿਹਾ ਕਿ ਸੈਕਸ ਲਈ ਜੇ ਮਹਿਲਾ ਸਵਾਗਤ ਕਰਦੀ ਹੈ ਤਾਂ ਉਸ ਨੂੰ ਆਪਸੀ ਸਹਿਮਤੀ ਨਾਲ ਸੈਕਸ ਮੰਨਿਆ ਜਾ ਸਕਦਾ ਹੈ, ਵਰਨਾ ਇਸ ਨੂੰ ਬਲਾਤਕਾਰ ਹੀ ਕਿਹਾ ਜਾਵੇਗਾ।
ਜਸਟਿਸ ਪੀ ਬੀ ਸੁਰੇਸ਼ ਕੁਮਾਰ ਨੇ 1986 ਵਿੱਚ ਅਮਰੀਕੀ ਸੁਪਰੀਮ ਕੋਰਟ ਵਿੱਚ ਚੱਲੇ ਇੱਕ ਕੇਸ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਮਹਿਲਾ ਵੱਲੋਂ ਸੈਕਸ ਲਈ ਖ਼ੁਸ਼ੀ-ਖ਼ੁਸ਼ੀ ਰਾਜ਼ੀ ਹੋਣ ਦਾ ਪੱਧਰ ਹੋਣਾ ਚਾਹੀਦਾ ਹੈ। ਇਸ ਨਾਲ ਉਸ ਦੇ ਅਧਿਕਾਰਾਂ ਦੀ ਸੁਰੱਖਿਆ ਅਤੇ ਲਿੰਗਕ ਬਰਾਬਰੀ ਨੂੰ ਠੇਸ ਨਹੀਂ ਲੱਗੇਗੀ। ਹਾਈ ਕੋਰਟ ਨੇ ਕਿਹਾ ਕਿ ਦੂਜੇ ਸ਼ਬਦਾਂ 'ਚ ਭਾਰਤ ਵਰਗੇ ਦੇਸ਼ ਵਿੱਚ, ਜੋ ਲਿੰਗਕ ਬਰਾਬਰੀ ਨੂੰ ਮਾਨਤਾ ਦੇਂਦਾ ਹੈ, ਵਿੱਚ ਸਿਰਫ ਅਜਿਹਾ ਸਰੀਰਕ ਸਬੰਧ ਹੈ, ਜਿਸ ਦਾ ਖ਼ੁਸ਼ੀ ਨਾਲ ਸਵਾਗਤ ਕੀਤਾ ਜਾਂਦਾ ਹੈ, ਅਜਿਹੇ ਸਬੰਧਾਂ ਨੂੰ ਆਪਸੀ ਸਹਿਮਤੀ ਨਾਲ ਸਵੀਕਾਰ ਕੀਤਾ ਜਾ ਸਕਦਾ ਹੈ।
ਕੋਰਟ ਨੇ ਫੈਸਲੇ 'ਚ ਕਿਹਾ ਕਿ ਇਹ ਇੱਕ ਸੱਚਾਈ ਹੈ ਕਿ ਜਿਸ ਤਰ੍ਹਾਂ ਦਾ ਸੈਕਸ ਇੱਕ ਮਹਿਲਾ ਚਾਹੁੰਦੀ ਹੈ, ਉਸ ਨੂੰ ਕਦੀ ਆਪਸੀ ਰਜ਼ਾਮੰਦੀ ਨਹੀਂ ਕਿਹਾ ਜਾ ਸਕਦਾ। ਜਦੋਂ ਸੈਕਸੁਅਲ ਇੰਟਰਐਕਸ਼ਨ ਬਰਾਬਰ ਹੋਵੇਗਾ ਤਾਂ ਸਹਿਮਤੀ ਦੀ ਜ਼ਰੂਰਤ ਨਹੀਂ ਤੇ ਜੇ ਇਹ ਦੋਵੇਂ ਪਾਸਿਓਂ ਨਹੀਂ ਹੋਵੇਗਾ ਤਾਂ ਰਾਜ਼ਮੰਦੀ ਨਾਲ ਇਸ ਨੂੰ ਬਰਾਬਰ ਨਹੀਂ ਕੀਤਾ ਜਾ ਸਕਦਾ।
ਹਾਈ ਕੋਰਟ ਨੇ ਸਾਲ 1958 ਅਤੇ 2003 ਦੇ ਸੁਪਰੀਮ ਕੋਰਟ ਦੇ ਫੈਸਲਿਆਂ ਦਾ ਜ਼ਿਕਰ ਕਰਦੇ ਹੋਏ 59 ਸਾਲ ਦੇ ਇੱਕ ਵਿਅਕਤੀ ਦੀ ਅਪੀਲ 'ਤੇ ਫੈਸਲਾ ਦਿੱਤਾ ਹੈ। ਉਸ ਉਤੇ ਗੁਆਂਢ 'ਚ ਰਹਿੰਦੀ 14 ਸਾਲਾ ਲੜਕੀ ਦਾ ਕਈ ਵਾਰ ਰੇਪ ਕਰਨ ਦਾ ਦੋਸ਼ ਹੈ। ਲੜਕੀ ਗਰਭਵਤੀ ਵੀ ਹੋ ਗਈ ਸੀ। ਇਹ ਘਟਨਾ 2009 ਵਿੱਚ ਹੋਈ ਸੀ ਤੇ ਉਸ ਸਮੇਂ ਪਾਕਸੋ ਐਕਟ (ਬੱਚਿਆਂ ਨਾਲ ਬਲਾਤਕਾਰ ਬਾਰੇ ਕਾਨੂੰਨ) ਮੌਜੂਦ ਨਹੀਂ ਸੀ। ਹਾਈ ਕੋਰਟ ਨੇ ਹੇਠਲੀ ਅਦਾਲਤ ਵੱਲੋਂ ਦੋਸ਼ੀ ਕਰਾਰ ਦਿੱਤੇ ਵਿਅਕਤੀ ਬਾਰੇ ਫੈਸਲੇ ਨੂੰ ਕਾਇਮ ਰੱਖਿਆ ਅਤੇ ਉਸਦੀ ਅਪੀਲ ਰੱਦ ਕਰ ਦਿੱਤੀ ਹੈ।
ਦੋਸ਼ੀ ਨੇ ਕੋਰਟ ਵਿੱਚ ਅਪੀਲ ਕਰਨ ਵੇਲੇ ਦਲੀਲ ਦਿੱਤੀ ਸੀ ਕਿ ਉਸ ਨੇ ਪੀੜਤਾ ਨਾਲ ਸਹਿਮਤੀ ਨਾਲ ਸਬੰਧ ਬਣਾਏ ਸਨ। ਉਸ ਨੇ ਕਿਹਾ ਕਿ ਪਹਿਲੀ ਵਾਰ ਸੈਕਸ ਤੋਂ ਬਾਅਦ ਪੀੜਤਾ ਉਸ ਦੇ ਘਰ ਕਈ ਵਾਰ ਆਈ ਸੀ। ਪੀੜਤਾ ਨੇ ਅਦਾਲਤ ਵਿੱਚ ਕਿਹਾ ਕਿ ਉਸ ਨੇ ਅਜਿਹਾ ਇਸ ਲਈ ਕੀਤਾ ਕਿ ਉਸ ਨੂੰ ਆਪਣੀ ਮਾਂ ਤੇ ਭੈਣ ਦੇ ਨੁਕਸਾਨ ਦਾ ਡਰ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਭਾਰਤ ਅਤੇ ਯੂਕਰੇਨ ਦੇ ਵਿਦੇਸ਼ ਮੰਤਰੀਆਂ ਦੀ ਮੁਲਾਕਾਤ: ਦੋਵਾਂ ਦੇਸ਼ਾਂ ਦੇ ਸਬੰਧ ਹੋਰ ਡੂੰਘੇ ਹੋਣਗੇ: ਦਮਿਤਰੋ ਮਹਾਕਾਲ ਮੰਦਰ 'ਚ ਲੱਗੀ ਅੱਗ ਦਾ ਮਾਮਲਾ: ਸ਼ੁਰੂਆਤੀ ਜਾਂਚ 'ਚ 5 ਲੋਕ ਪਾਏ ਗਏ ਹਨ ਦੋਸ਼ੀ,ਹੋਰ ਅਧਿਕਾਰੀਆਂ ਉਤੇ ਵੀ ਡਿੱਗ ਸਕਦੀ ਹੈ ਗਾਜ ਘਰ ਦੇ ਬਾਹਰੋਂ 3 ਸਾਲ ਦੀ ਬੱਚੀ ਨੂੰ ਟਾਫੀ ਦਾ ਲਾਲਚ ਦੇ ਕੇ ਲੈ ਗਿਆ ਕਿਰਾਏਦਾਰ, ਕੀਤਾ ਦੁਸ਼ਕਰਮ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ