Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਮੋਦੀ ਸਰਕਾਰ ਨੇ ਨਹਿਰੂ-ਗਾਂਧੀ ਪਰਵਾਰ ਦਾ ਸਿ਼ਕੰਜਾ ਕੱਸਣ ਦਾ ਕੰਮ ਅੱਗੇ ਤੋਰਿਆ

July 09, 2020 07:50 AM

* ਰਾਜੀਵ ਗਾਂਧੀ ਫਾਊਂਡੇਸ਼ਨ ਸਮੇਤ ਤਿੰਨ ਟਰੱਸਟਾਂ ਦੀ ਜਾਂਚ ਸ਼ੁਰੂ


ਨਵੀਂ ਦਿੱਲੀ, 8 ਜੁਲਾਈ, (ਪੋਸਟ ਬਿਊਰੋ)- ਚੀਨ ਵੱਲੋਂ ਕਾਂਗਰਸ ਨੂੰ ਫੰਡਿੰਗ ਦੇ ਕੇਸ ਦੀ ਜਾਂਚ ਕਰਾਉਣ ਲਈ ਨਰਿੰਦਰ ਮੋਦੀ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਅੱਜ ਇਕ ਕਮੇਟੀ ਬਣਾ ਦਿੱਤੀ ਹੈ। ਇਹ ਕਮੇਟੀ ਨਹਿਰੂ-ਗਾਂਧੀ ਪਰਵਾਰ ਨਾਲ ਜੁੜੇ ਹੋਏ ਤਿੰਨ ਟਰੱਸਟਾਂ ਦੀ ਜਾਂਚ ਕਰੇਗੀ, ਜਿਨ੍ਹਾਂ ਵਿੱਚ ਰਾਜੀਵ ਗਾਂਧੀ ਫਾਊਂਡੇਸ਼ਨ, ਰਾਜੀਵ ਗਾਂਧੀ ਚੈਰੀਟੇਬਲ ਟਰੱਸਟ ਅਤੇ ਇੰਦਰਾ ਗਾਂਧੀ ਮੈਮੋਰੀਅਲ ਟਰੱਸਟ ਸ਼ਾਮਲ ਹਨ। ਇਨ੍ਹਾਂ ਤਿੰਨਾਂ ਟਰੱਸਟਾਂ ਵੱਲੋਂ ਮਨੀ ਲਾਂਡਰਿੰਗ ਕਾਨੂੰਨ (ਪੀ ਐੱਮ ਐੱਲ ਏ), ਇਨਕਮ ਟੈਕਸ ਐਕਟ ਅਤੇ ਵਿਦੇਸ਼ੀ ਕਰੰਸੀ ਕਾਨੂੰਨ (ਐੱਫ ਸੀ ਆਰ ਏ) ਅਧੀਨ ਵੱਖ-ਵੱਖ ਕਾਨੂੰਨੀ ਪ੍ਰਬੰਧਾਂ ਦੇ ਉਲੰਘਣ ਦੀ ਪੂਰੀ ਜਾਂਚ ਕਰਨ ਦੇ ਲਈ ਇੱਕ ਇੰਟਰ ਮਿਨਿਸਟ੍ਰੀਅਲ ਕਮੇਟੀ ਬਣਾਈ ਹੈ, ਜਿਸ ਦੇ ਮੁਖੀ ਇਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਦੇ ਸਪੈਸ਼ਲ ਡਾਇਰੈਕਟਰ ਹੋਣਗੇ।
ਵਰਨਣ ਯੋਗ ਹੈ ਕਿ ਕੁਝ ਦਿਨ ਪਹਿਲਾਂ ਭਾਜਪਾ ਦੇ ਕੌਮੀ ਪ੍ਰਧਾਨ ਜੇ ਪੀ ਨੱਡਾ ਨੇ ਦੋਸ਼ ਲਾਇਆ ਸੀ ਕਿ ਰਾਜੀਵ ਗਾਂਧੀ ਫਾਊਂਡੇਸ਼ਨ ਨੂੰ ਵੱਖ-ਵੱਖ ਪਬਲਿਕ ਸੈਕਟਰ ਅਦਾਰਿਆਂ ਤੋਂ ਫੰਡ ਮਿਲਿਆ ਸੀ ਅਤੇ ਸਾਲ 2005-2008 ਵਿੱਚ ਪ੍ਰਧਾਨ ਮੰਤਰੀ ਰਿਲੀਫ ਫੰਡ ਵਿੱਚੋਂ ਵੀ ਰਾਜੀਵ ਗਾਂਧੀ ਫਾਊਂਡੇਸ਼ਨ ਨੂੰ ਪੈਸਾ ਦਿੱਤਾ ਗਿਆ ਸੀ। ਇਕ ਪ੍ਰੈੱਸ ਕੰਨਫਰੰਸ ਕਰ ਕੇ ਨੱਡਾ ਨੇ ਕਿਹਾ ਸੀ ਕਿ ਕਾਂਗਰਸ ਦੀ ਅਗਵਾਈ ਹੇਠ ਚੱਲਦੀ ਸਰਕਾਰ ਦੌਰਾਨ ਕਈ ਕੇਂਦਰੀ ਮੰਤਰਾਲਿਆਂ ਤੇ ਪਬਲਿਕ ਸੈਕਟਰ ਅਦਾਰਿਆਂ ਨੂੰ ਰਾਜੀਵ ਗਾਂਧੀ ਫਾਊਂਡੇਸ਼ਨ ਨੂੰ ਪੈਸੇ ਦੇਣ ਲਈ ਮਜ਼ਬੂਰ ਕੀਤਾ ਗਿਆ ਸੀ, ਜਿਨ੍ਹਾਂ ਵਿੱਚ ਸਟੀਲ ਅਥਾਰਟੀ ਆਫ ਇੰਡੀਆ (ਸੇਲ), ਗੈਸ ਅਥਾਰਟੀ ਆਫ ਇੰਡੀਆ (ਗੇਲ), ਸਟੇਟ ਬੈਂਕ ਆਫ ਇੰਡੀਆ ਅਤੇ ਹੋਰ ਕਈ ਅਦਾਰੇ ਸ਼ਾਮਲ ਸਨ। ਨੱਡਾ ਨੇ ਪੁੱਛਿਆ ਸੀ ਕਿ ਪ੍ਰਧਾਨ ਮੰਤਰੀ ਰਿਲੀਫ ਫੰਡ ਦਾ ਪੈਸਾ ਲੋਕਾਂ ਦੀ ਸੇਵਾ ਕਰਨ ਤੇ ਉਨ੍ਹਾਂ ਨੂੰ ਰਾਹਤ ਦੇਣ ਲਈ ਸੀ, ਲੋਕ ਜਾਣਨਾ ਚਾਹੁੰਦੇ ਹਨ ਕਿ ਇਹ ਪੈਸਾ 2005-2018 ਵਿੱਚ ਰਾਜੀਵ ਗਾਂਧੀ ਫਾਊਂਡੇਸ਼ਨ ਨੂੰ ਕਿਉਂ ਭੇਜਿਆ ਗਿਆ ਸੀ? ਇਸ ਦੇ ਬਾਅਦ ਅੱਜ ਇਹ ਕਮੇਟੀ ਬਣਾਈ ਗਈ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼