Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਜੱਜ ਨਾਮਜ਼ਦ ਕੀਤਾ

November 16, 2018 07:11 AM

ਵਾਸ਼ਿੰਗਟਨ, 15 ਨਵੰਬਰ (ਪੋਸਟ ਬਿਊਰੋ)- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਅਪੀਲ ਕੋਰਟ 'ਚ ਖਾਲੀ ਹੋਏ ਜੱਜ ਦੇ ਅਹੁਦੇ ਉੱਤੇ ਨਿਯੁਕਤੀ ਲਈ ਭਾਰਤੀ ਮੂਲ ਦੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਹੈ। ਇਹ ਅਹੁਦਾ ਅਪੀਲ ਕੋਰਟ ਦੇ ਜੱਜ ਬ੍ਰੈਟ ਕੈਵਨਾਘ ਦੀ ਸੁਪਰੀਮ ਕੋਰਟ 'ਚ ਨਿਯੁਕਤੀ ਦੇ ਬਾਅਦ ਖਾਲੀ ਹੋਇਆ ਹੈ।
ਵ੍ਹਾਈਟ ਹਾਊਸ 'ਚ ਬੀਤੇ ਦਿਨੀਂ ਮਨਾਏ ਗਏ ਦੀਵਾਲੀ ਸਮਾਗਮ ਮੌਕੇ ਟਰੰਪ ਨੇ 45 ਸਾਲਾ ਰਾਓ ਨੂੰ ਵਾਸ਼ਿੰਗਟਨ ਡੀ ਸੀ ਦੇ ਸਰਕਟ ਕੋਰਟ ਦੇ ਜੱਜ ਦੇ ਤੌਰ 'ਤੇ ਨਾਮਜ਼ਦ ਕਰਨ ਦਾ ਐਲਾਨ ਕੀਤਾ। ਅਮਰੀਕਾ 'ਚ ਸੁਪਰੀਮ ਕੋਰਟ ਦੇ ਬਾਅਦ ਇਸ ਅਦਾਲਤ ਨੂੰ ਸਭ ਤੋਂ ਸ਼ਕਤੀਸ਼ਾਲੀ ਮੰਨਿਆ ਜਾਂਦਾ ਹੈ। ਰਾਓ ਦੇ ਨਾਂ ਉੱਤੇ ਸੈਨੇਟ ਦੀ ਮੋਹਰ ਲੱਗਣ 'ਤੇ ਉਹ ਇਸ ਪ੍ਰਭਾਵਸ਼ਾਲੀ ਕੋਰਟ 'ਚ ਨਿਯੁਕਤੀ ਲੈਣ ਵਾਲੀ ਦੂਜੀ ਭਾਰਤਵੰਸ਼ੀ ਹੋਵੇਗੀ। ਇਸ ਤੋਂ ਪਹਿਲਾਂ ਇਸ ਕੋਰਟ 'ਚ ਸ੍ਰੀਨਿਵਾਸਨ ਨੂੰ ਓਬਾਮਾ ਪ੍ਰਸ਼ਾਸਨ ਦੌਰਾਨ ਨਿਯੁਕਤ ਕੀਤਾ ਗਿਆ ਸੀ। ਰਾਓ ਨੂੰ ਨਾਮਜ਼ਦ ਕਰਨ ਦਾ ਐਲਾਨ ਕਰਦੇ ਹੋਏ ਟਰੰਪ ਨੇ ਕਿਹਾ ਕਿ ਉਹ ਖਾਸ ਬਣਨ ਜਾ ਰਹੇ ਹਨ। ਰਾਓ ਨੇ ਰਾਸ਼ਟਰਪਤੀ ਦਾ ਧੰਨਵਾਦ ਕੀਤਾ। ਰਾਓ ਇਸ ਸਮੇਂ ਸੂਚਨਾ ਤੇ ਰੈਗੂਲੇਟਰੀ ਮਾਮਲਿਆਂ ਦੇ ਦਫਤਰ ਦੀ ਪ੍ਰਸ਼ਾਸਕ ਹੈ। ਇਸ ਅਹੁਦੇ 'ਤੇ ਉਨ੍ਹਾਂ ਦੀ ਨਿਯੁਕਤੀ 'ਤੇ ਜੁਲਾਈ, 2017 'ਚ ਸੈਨੇਟ ਨੇ 41 ਦੇ ਮੁਕਾਬਲੇ 54 ਵੋਟਾਂ ਨਾਲ ਮੋਹਰ ਲਾਈ ਸੀ। ਉਹ ਸੁਪਰੀਮ ਕੋਰਟ ਦੇ ਜੱਜ ਕਲੇਰੈਂਸ ਥਾਮਸ ਦੀ ਕਲਰਕ ਵੀ ਰਹਿ ਚੁੱਕੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ