Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਕੈਨੇਡਾ

ਟੋਰਾਂਟੋ ਤੋਂ ਬਾਅਦ ਮਿਸੀਸਾਗਾ ਤੇ ਬਰੈਂਪਟਨ ਵਿੱਚ ਵੀ ਇੰਡੋਰ ਜਨਤਕ ਥਾਂਵਾਂ ਉੱਤੇ ਮਾਸਕਸ ਕੀਤੇ ਜਾਣਗੇ ਲਾਜ਼ਮੀ

July 09, 2020 11:29 PM

ਟੋਰਾਂਟੋ, 9 ਜੁਲਾਈ (ਪੋਸਟ ਬਿਊਰੋ) : ਟੋਰਾਂਟੋ ਤੋਂ ਬਾਅਦ ਹੁਣ ਪੀਲ ਰੀਜਨ ਵੱਲੋਂ ਵੀ ਜਨਤਕ ਇੰਡੋਰ ਥਾਂਵਾਂ ੳੱੁਤੇ ਮਾਸਕਸ ਨੂੰ ਲਾਜ਼ਮੀ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।

ਕੱਲ੍ਹ ਮਿਸੀਸਾਗਾ ਸਿਟੀ ਕਾਉਂਸਲ ਵੱਲੋਂ ਨਵੇਂ ਬਾਇਲਾਅ ਨੂੰ ਮਨਜ਼ੂਰੀ ਦਿੱਤੀ ਗਈ ਹੈ ਜਿਸ ਵਿੱਚ ਕੋਵਿਡ-19 ਦੇ ਪਸਾਰ ਨੂੰ ਰੋਕਣ ਲਈ ਜਨਤਕ ਥਾਂਵਾਂ ਉੱਤੇ ਮਾਸਕਸ ਲਾਉਣੇ ਲਾਜ਼ਮੀ ਕਰਨ ਦਾ ਫੈਸਲਾ ਲਿਆ ਗਿਆ ਹੈ। ਮਿਸੀਸਾਗਾ ਮੇਅਰ ਬੋਨੀ ਕ੍ਰੌਂਬੀ ਨੇ ਦੱਸਿਆ ਕਿ ਮਾਸਕਸ ਨਾਲ ਵਾਇਰਸ ਤੋਂ ਜਿ਼ਆਦਾ ਬਚਾਅ ਹੁੰਦਾ ਹੈ ਤੇ ਇਸ ਨਾਲ ਮਹਾਂਮਾਰੀ ਦੀ ਦੂਜੀ ਲਹਿਰ ਨੂੰ ਰੋਕਣ ਵਿੱਚ ਮਦਦ ਮਿਲਣ ਦੀ ਵੀ ਆਸ ਹੈ।

ਮੇਅਰ ਨੇ ਅੱਗੇ ਆਖਿਆ ਕਿ ਉਨ੍ਹਾਂ ਦੀ ਕਾਉਂਸਲ ਵੱਲੋਂ ਲਏ ਗਏ ਇਸ ਫੈਸਲੇ ਤੋਂ ਉਹ ਖੁਸ਼ ਹਨ ਤੇ ਉਨ੍ਹਾਂ ਨੂੰ ਆਪਣੀ ਕਾਉਂਸਲ ਦੇ ਸਹੀ ਫੈਸਲੇ ਉੱਤੇ ਮਾਣ ਹੈ। ਉਨ੍ਹਾਂ ਆਖਿਆ ਕਿ ਲੋਕ ਵੀ ਇਹ ਸਮਝਣਗੇ ਕਿ ਜਦੋਂ ਉਹ ਕਿਸੇ ਰੀਟੇਲ ਅਸਟੈਬਲਿਸ਼ਮੈਂਟ ਵਿੱਚ ਜਾਂਦੇ ਹਨ, ਕਿਸੇ ਮਾਲ ਦੇ ਅੰਦਰ ਜਾਂਦੇ ਹਨ ਜਾਂ ਫਿਰ ਇੰਡੋਰ ਕਿਸੇ ਕਾਮਨ ਏਰੀਆ ਵਿੱਚ ਜਾਂਦੇ ਹਨ ਤਾਂ ਉਨ੍ਹਾਂ ਨੂੰ ਆਪਣੇ ਮੂੰਹ ਢੱਕਣੇ ਹੋਣਗੇ।

ਇਸ ਬਾਇਲਾਅ ਦਾ ਵਿਰੋਧ ਕਰਨ ਵਾਲਿਆਂ ਨੂੰ ਕ੍ਰੌਂਬੀ ਨੇ ਅਪੀਲ ਕੀਤੀ ਕਿ ਸਹੀ ਫੈਸਲੇ ਦਾ ਸਾਥ ਦੇਣ ਤਾਂ ਕਿ ਸਿਟੀ ਜਲਦੀ ਤੀਜੇ ਪੜਾਅ ਵਿੱਚ ਪਹੁੰਚ ਸਕੇ। ਉਨ੍ਹਾਂ ਆਖਿਆ ਕਿ ਕਈ ਬਾਇਲਾਅ ਲਾਗੂ ਕਰਨੇ ਮੁਸ਼ਕਲ ਹੁੰਦੇ ਹਨ, ਫਿਰ ਭਾਵੇਂ ਉਹ ਸੀਟਬੈਲਟ ਸਬੰਧੀ ਬਾਇਲਾਅ ਹੋਵੇ, ਬਾਈਕ-ਹੈਲਮੈਟਸ, ਮੋਟਰਸਾਈਕਲ-ਹੈਲਮੈਟਸ ਆਦਿ, ਪਰ ਅਸੀਂ ਉਨ੍ਹਾਂ ਨੂੰ ਇਸ ਲਈ ਲਿਆਉਂਦੇ ਹਾਂ ਕਿਉਂਕਿ ਉਨ੍ਹਾਂ ਨਾਲ ਵਿਹਾਰ ਵਿੱਚ ਤਬਦੀਲੀ ਆਉਂਦੀ ਹੈ। ਇਨਸਾਨ ਦਾ ਵਿਹਾਰ ਸੁਧਰਦਾ ਹੈ।

ਇਸ ਦੌਰਾਨ ਬਰੈਂਪਟਨ ਸਿਟੀ ਕਾਉਂਸਲ ਵੱਲੋਂ ਵੀ ਅੱਜ ਕੀਤੀ ਗਈ ਮੀਟਿੰਗ ਵਿੱਚ ਮਾਸਕਸ ਸਬੰਧੀ ਬਾਇਲਾਅ ਦੀ ਪੁਸ਼ਟੀ ਕੀਤੀ ਗਈ। ਮੇਅਰ ਪੈਟ੍ਰਿਕ ਬ੍ਰਾਊਨ ਨੇ ਆਖਿਆ ਕਿ ਇਸ ਹਫਤੇ ਤੋਂ ਸਿਟੀ ਵਿੱਚ ਮਾਸਕਸ ਲਾਜ਼ਮੀ ਕਰ ਦਿੱਤੇ ਜਾਣਗੇ।

ਮੇਅਰ ਕ੍ਰੌਂਬੀ ਵੱਲੋਂ ਇਹ ਵੀ ਆਖਿਆ ਗਿਆ ਹੈ ਕਿ ਇਸ ਨਿਯਮ ਦੀ ਉਲੰਘਣਾ ਕਰਨ ਵਾਲੇ ਨੂੰ ਜੁਰਮਾਨਾ ਲਾਉਣ ਬਾਰੇ ਵੀ ਵਿਚਾਰ ਕੀਤਾ ਜਾ ਰਿਹਾ ਹੈ। ਇੱਥੇ ਦੱਸਣਾ ਬਣਦਾ ਹੈ ਕਿ ਕੇਲਡਨ ਤੇ ਬਰਲਿੰਗਟਨ ਵੱਲੋਂ ਵੀ ਮਾਸਕਸ ਨੂੰ ਲਾਜ਼ਮੀ ਕਰਨ ਦੇ ਫੈਸਲਿਆਂ ਉੱਤੇ ਮੋਹਰ ਲਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਹਾਲਟਨ, ਦਰਹਾਮ, ਵਾਟਰਲੂ ਵਿੱਚ ਵੀ ਮਾਸਕਸ ਲਾਜ਼ਮੀ ਹੋਣ ਦਾ ਨਿਯਮ ਜਾਂ ਤਾਂ ਲਾਗੂ ਕਰ ਦਿੱਤਾ ਗਿਆ ਹੈ ਤੇ ਜਾਂ ਆਉਣ ਵਾਲੇ ਦਿਨਾਂ ਵਿੱਚ ਲਾਗੂ ਹੋ ਜਾਵੇਗਾ। ਸੋਮਵਾਰ ਤੋਂ ਸਿਮਕੋਅ ਮਸਕੋਕਾ ਵਿੱਚ ਵੀ ਮਾਸਕ ਪਾਉਣੇ ਲਾਜ਼ਮੀ ਕੀਤੇ ਜਾ ਰਹੇ ਹਨ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਵਿੱਚ ਚਾਈਲਡ ਕੇਅਰ ਲਈ ਇੱਕ ਬਿਲੀਅਨ ਡਾਲਰ ਦੇਣ ਦੀ ਟਰੂਡੋ ਨੇ ਕੀਤੀ ਪੇਸ਼ਕਸ਼ ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼