Welcome to Canadian Punjabi Post
Follow us on

06

August 2020
ਭਾਰਤ

ਸੁਪਰੀਮ ਕੋਰਟ ਨੇ ਕਿਹਾ: ਲਾਕਡਾਊਨ ਦੌਰਾਨ ਵੇਚੇ ਬੀ ਐਸ-4 ਵਾਹਨਾਂ ਦੀ ਰਜਿਸਟਰੇਸ਼ਨ ਨਹੀਂ ਹੋਵੇਗੀ

July 10, 2020 02:11 AM

ਨਵੀਂ ਦਿੱਲੀ, 9 ਜੁਲਾਈ (ਪੋਸਟ ਬਿਊਰੋ)- ਸੁਪਰੀਮ ਕੋਰਟ ਨੇ ਬੀ ਐਸ 4 ਵਾਹਨਾਂ ਦੀ ਵਿਕਰੀ ਨਾਲ ਜੁੜੇ ਮਾਮਲੇ 'ਚ ਆਪਣੇ ਪਿਛਲੇ ਆਦੇਸ਼ ਨੂੰ ਪਲਟ ਦਿੱਤਾ ਅਤੇ ਆਟੋਮੋਬਾਈਲ ਡੀਲਰਾਂ ਨੂੰ ਝਟਕਾ ਦਿੰਦੇ ਹੋਏ ਕਿਹਾ ਕਿ ਤਾਲਾਬੰਦੀ ਖ਼ਤਮ ਹੋਣ ਦੇ 10 ਦਿਨਾਂ ਤੱਕ ਵਿਕੇ ਵਾਹਨਾਂ ਦੀ ਰਜਿਸਟ੍ਰੇਸ਼ਨ ਨਹੀਂ ਹੋਵੇਗੀ। ਪਹਿਲਾਂ ਅਦਾਲਤ ਨੇ 15 ਜੂਨ ਨੂੰ ‘ਫੈਡਰੇਸ਼ਨ ਆਫ਼ ਆਟੋਮੋਬਾਈਲ ਡੀਲਰਜ਼ ਐਸੋਸੀਏਸ਼ਨਜ਼' (ਫਾਡਾ) ਨੂੰ ਫਟਕਾਰ ਲਾਈ ਅਤੇ ਕਿਹਾ ਸੀ ਕਿ ਬੀ ਐਸ -4 ਵਾਹਨਾਂ ਦੀ ਵਿਕਰੀ ਤੇ ਰਜਿਸਟ੍ਰੇਸ਼ਨ ਲਈ ਅਦਾਲਤ ਦੇ ਆਦੇਸ਼ ਦੀ ਡੀਲਰਾਂ ਨੇ ਮਾਣਹਾਨੀ ਕੀਤੀ ਹੈ।
ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਕਿ ਇਹ ਕੇਵਲ ਉਨ੍ਹਾਂ ਵਾਹਨਾਂ ਦੀ ਸੁਰੱਖਿਆ ਕਰੇਗੀ, ਜਿਨ੍ਹਾਂ ਨੂੰ ਪੋਰਟਲ ਤੋਂ ਰਜਿਸਟਰਡ ਕੀਤਾ ਗਿਆ ਹੈ। ਅਦਾਲਤ ਨੇ ਫਾਡਾ ਨੂੰ ਬੀ ਐਸ-4 ਵਾਹਨਾਂ ਦੀ ਵਿਕਰੀ ਦੇੇ ਅੰਕੜੇ ਪੇਸ਼ ਕਰਨ ਲਈ ਕਿਹਾ ਹੈ ਤੇ ਸਰਕਾਰ ਨੂੰ ਪੋਰਟਲ 'ਤੇ ਮਿਲਦੀ ਜਾਣਕਾਰੀ ਦੇ ਨਾਲ ਵਿਕਰੀ ਦੇ ਅੰਕੜੇ ਸਪੱਸ਼ਟ ਕਰਨ ਦਾ ਨਿਰਦੇਸ਼ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਵੇਚੇ ਗਏ 17000 ਵਾਹਨਾਂ ਤੋਂ ਵੱਧ ਵਾਹਨ ਪੋਰਟਲ 'ਤੇ ਰਜਿਸਟਰਡ ਨਹੀਂ ਅਤੇ ਅਦਾਲਤ ਨੂੰ ਪਤਾ ਲੱਗਾ ਕਿ ਫਾਡਾ ਨੇ 31 ਮਾਰਚ ਦੀ ਮਿਆਦ ਹੱਦ ਤੋਂ ਬਾਅਦ ਵੇਚੇ ਜਾਣ ਵਾਲੇ ਬੀ ਐਸ-4 ਵਾਹਨਾਂ ਦੇ ਅੰਕੜੇ ਨੂੰ ਸਮਝਿਆ ਸੀ। ਅਦਾਲਤ ਨੇ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਫਾਡਾ ਨੇ ਅਦਾਲਤ ਦੀ ਪ੍ਰਵਾਨਗੀ ਤੋਂ ਵੱਧ ਵਾਹਨ ਵੇਚੇ ਸਨ। ਇਸ ਮੌਕੇ ਅਦਾਲਤ ਨੇ ਪੁੱਛਿਆ ਕਿ ਕਿਸ ਤਰ੍ਹਾਂ ਤੇ ਕਿਵੇਂ ਇਹ ਵਾਹਨ ਵੇਚੇ ਗਏ।
ਅਸਲ ਵਿੱਚ ਅਦਾਲਤ ਨੇ 1.05 ਲੱਖ ਵਾਹਨਾਂ ਦੀ ਵਿਕਰੀ ਅਤੇ ਰਜਿਸਟ੍ਰੇਸ਼ਨ ਦੀ ਆਗਿਆ ਦਿੱਤੀ ਸੀ ਤੇ ਇਹ ਵਿਕਰੀ ਦੁਗਣੀ ਤੋਂ ਵੀ ਵੱਧ ਹੋਈ ਹੈ। ਸੁਪਰੀਮ ਕੋਰਟ ਨੇ ਕਿਹਾ ਕਿ 10 ਦਿਨਾਂ ਦੀ ਛੋਟ 'ਚ 2.55 ਲੱਖ ਤੋਂ ਜ਼ਿਆਦਾ ਬੀ ਐਸ਼-4 ਵਾਹਨ ਵੇਚੇ ਗਏ ਹਨ, ਜੋ ਉਸਦੇ ਆਦੇਸ਼ ਤੋਂ ਕਾਫ਼ੀ ਜ਼ਿਆਦਾ ਹਨ। ਇਸ ਬਾਰੇ ਅਦਾਲਤ ਨੇ ਕਿਹਾ ਕਿ ਇਨ੍ਹਾਂ 10 ਦਿਨਾਂ ਦੌਰਾਨ ਜੋ ਵਾਧੂ ਵਾਹਨ ਵੇਚੇ ਗਏ ਹਨ, ਉਨ੍ਹਾਂ ਦੀ ਰਜਿਸਟ੍ਰੇਸ਼ਨ ਨਹੀਂ ਕੀਤੀ ਜਾਵੇਗੀ।

Have something to say? Post your comment
ਹੋਰ ਭਾਰਤ ਖ਼ਬਰਾਂ
ਮੋਦੀ ਨੇ ਕਿਹਾ: ਰਾਮ ਮੰਦਰ ਆਉਂਦੀਆਂ ਪੀੜ੍ਹੀਆਂ ਲਈ ਆਸਥਾ ਪ੍ਰਤੀਕ ਬਣਿਆ ਰਹੇਗਾ
ਪ੍ਰਸ਼ਾਂਤ ਭੂਸ਼ਣ ਦੇ ਖਿਲਾਫ ਹੱਤਕ ਦੇ ਕੇਸ ਵਿੱਚ ਸੁਪਰੀਮ ਕੋਰਟ ਨੇ ਫੈਸਲਾ ਰਾਖਵਾਂ ਰੱਖਿਆ
ਆਰਥਿਕ ਪੱਖੋਂ ਜੂਝ ਰਹੀ ਵੋਡਾਫੋਨ-ਆਈਡੀਆ ਨੇ 1,500 ਲੋਕਾਂ ਦੀ ਛਾਂਟੀ ਕੀਤੀ
ਰੋਨਾਲਡੋ ਨੇ 8.5 ਮਿਲੀਅਨ ਯੂਰੋ ਦੀ ਸੁਪਰ ਕਾਰ ਖਰੀਦੀ
ਸੁਪਰੀਮ ਕੋਰਟ ਨੇ ਬਜ਼ੁਰਗਾਂ ਨੂੰ ਸਮੇਂ ਸਿਰ ਪੈਨਸ਼ਨਾਂ ਦੇਣ ਨੂੰ ਕਿਹਾ
ਭਾਰਤ ਵਿੱਚ ਕੋਰੋਨਾ ਦੇ ਕੇਸਾਂ ਦੀ ਗਿਣਤੀ 19 ਲੱਖ ਤੋਂ ਟੱਪੀ
ਕੋਰੋਨਾ ਦੇ ਸਮੇਂ ਦੌਰਾਨ 25 ਦਿਨਾ `ਚ 32 ਫੁੱਟ ਡੂੰਘੀ ਖੂਹੀ ਪੁੱਟੀ
ਅਯੁੱਧਿਆ ਵਿੱਚ ਸਥਾਪਤ ਹੋਣ ਵਾਲੀ ਭਗਵਾਨ ਰਾਮ ਦੀ ਮੂਰਤੀ ਦੇ ਮੁੱਛਾਂ ਚਾਹੀਦੀਆਂ ਹਨ : ਭਿੜੇ
ਲਾਕਡਾਊਨ ਵਿੱਚ 3000 ਕਰੋੜ ਰੁਪਏ ਦੀਆਂ ਫਲਾਈਟ ਟਿਕਟਾਂ ਰੱਦ, ਰੀਫੰਡ ਦਾ ਚਾਂਸ ਘੱਟ
ਦਿਗਵਿਜੇ ਸਿੰਘ ਨੇ ਕਿਹਾ: ਨੀਂਹ ਪੱਥਰ ਦਾ ਮਹੂਰਤ ਅਸ਼ੁੱਭ ਹੈ, ਗ੍ਰਹਿ ਮੰਤਰੀ ਤੇ ਪੁਜਾਰੀਆਂ ਨੂੰ ਤਦੇ ਕੋਰੋਨਾ ਹੋਇਐ