Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਭਗੌੜੇ ਨੀਰਵ ਮੋਦੀ ਦੀ 327 ਕਰੋੜ ਰੁਪਏ ਦੀ ਜਾਇਦਾਦ ਜ਼ਬਤ

July 10, 2020 02:13 AM

ਨਵੀਂ ਦਿੱਲੀ, 9 ਜੁਲਾਈ (ਪੋਸਟ ਬਿਊਰੋ)- ਭਗੌੜੇ ਕਾਰੋਬਾਰੀ ਨੀਰਵ ਮੋਦੀ ਦੀ 327 ਕਰੋੜ ਰੁਪਏ ਦੀ ਜਾਇਦਾਦ ਇਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਨੇ ਜ਼ਬਤ ਕਰ ਲਈ ਹੈ। ਭਾਰਤ ਵਿੱਚ ਭਗੌੜਾ ਆਰਥਿਕ ਅਪਰਾਧੀ ਕਾਨੂੰਨ ਦੇ ਹੇਠ ਪਹਿਲੀ ਵਾਰ ਕਿਸੇ ਅਪਰਾਧੀ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ। ਇਨ੍ਹਾਂ ਜਾਇਦਾਦਾਂ ਨੂੰ ਨੀਲਾਮ ਕਰ ਕੇ ਉਸ ਤੋਂ ਮਿਲੇ ਧਨ ਨੂੰ ਸਰਕਾਰੀ ਖਜ਼ਾਨੇ ਵਿੱਚ ਜਮ੍ਹਾ ਕਰਾਇਆ ਜਾ ਸਕੇਗਾ।
ਵਰਨਣ ਯੋਗ ਹੈ ਕਿ ਬੀਤੀ ਅੱਠ ਜੂਨ ਨੂੰ ਮੁੰਬਈ ਦੀ ਸਥਾਨਕ ਅਦਾਲਤ ਨੇ ਈ ਡੀ ਨੂੰ ਇਨ੍ਹਾਂ ਜਾਇਦਾਦਾਂ ਨੂੰ ਜ਼ਬਤ ਕਰਨ ਦੀ ਇਜਾਜ਼ਤ ਦਿੱਤੀ ਸੀ। ਇਨਫੋਰਸਮੈਂਟ ਡਾਇਰੈਕਟੋਰੇਟ ਭਗੌੜੇ ਨੀਰਵ ਮੋਦੀ ਦੀਆਂ ਬਾਕੀ ਜਾਇਦਾਦਾਂ ਨੂੰ ਵੀ ਇਸੇ ਕਾਨੂੰਨ ਹੇਠ ਜ਼ਬਤ ਕਰਨ ਵਾਲੀ ਹੈ। ਖਾਸ ਗੱਲ ਇਹ ਕਿ ਲਗਭਗ 14 ਹਜ਼ਾਰ ਕਰੋੜ ਰੁਪਏ ਦੇ ਪੀ ਐੱਨ ਬੀ ਘੋਟਾਲੇ ਦਾ ਦੋਸ਼ੀ ਨੀਰਵ ਮੋਦੀ ਲੰਡਨ ਦੀ ਜੇਲ੍ਹ ਵਿੱਚ ਬੰਦ ਹੈ ਅਤੇ ਉਸ ਦੀ ਹਵਾਲਗੀ ਦੀ ਕਾਰਵਾਈ ਚੱਲ ਰਹੀ ਹੈ।
ਇਨਫੋਰਸਮੈਂਟ ਡਾਇਰੈਕਟੋਰੇਟ ਦੇ ਉੱਚ ਅਧਿਕਾਰੀ ਅਨੁਸਾਰ ਪਿਛਲੇ ਸਾਲ ਦਸੰਬਰ ਵਿੱਚ ਮੁੰਬਈ ਦੀ ਸਥਾਨਕ ਅਦਾਲਤ ਨੇ ਨੀਰਵ ਮੋਦੀ ਨੂੰ ਭਗੌੜਾ ਆਰਥਿਕ ਅਪਰਾਧੀ ਐਲਾਨਿਆ ਸੀ। ਜਾਂਚ ਏਜੰਸੀ ਨੇ ਭਗੌੜਾ ਆਰਥਿਕ ਅਪਰਾਧੀ ਕਾਨੂੰਨ ਹੇਠ ਉਸ ਦੀ ਜਾਇਦਾਦ ਜ਼ਬਤ ਕਰਨ ਲਈ ਅਦਾਲਤ ਤੋਂ ਇਜਾਜ਼ਤ ਮੰਗੀ ਸੀ। ਮੋਦੀ ਸਰਕਾਰ 2018 ਵਿੱਚ ਭਗੌੜਾ ਆਰਥਿਕ ਅਪਰਾਧੀ ਕਾਨੂੰਨ ਲਿਆਈ ਸੀ, ਜਿਸ ਵਿੱਚ ਭਗੌੜੇ ਅਪਰਾਧੀਆਂ ਦੀ ਜਾਇਦਾਦ ਨੂੰ ਜ਼ਬਤ ਕਰਨ ਦਾ ਨਿਯਮ ਲਾਗੂ ਹੈ। ਜ਼ਬਤੀ ਦਾ ਹੁਕਮ ਨਿਕਲਣ ਦੇ ਨੱਬੇ ਦਿਨ ਬਾਅਦ ਇਨ੍ਹਾਂ ਜਾਇਦਾਦਾਂ ਨੂੰ ਨੀਲਾਮ ਕੀਤਾ ਜਾ ਸਕਦਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼