Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਹਨੀਪ੍ਰੀਤ ਨੇ ਜੇਲ੍ਹ ਬਦਲ ਕੇ ਬਾਬੇ ਕੋਲ ਭੇਜਣ ਲਈ ਅਰਜ਼ੀ ਦਿੱਤੀ

November 16, 2018 07:41 AM

ਚੰਡੀਗੜ੍ਹ, 15 ਨਵੰਬਰ (ਪੋਸਟ ਬਿਊਰੋ)- ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਵੱਲੋਂ ਗੋਦ ਲਈ ਬੇਟੀ ਦੱਸੀ ਜਾਂਦੀ ਹਨੀਪ੍ਰੀਤ ਨੇ ਅੰਬਾਲਾ ਸੈਂਟਰਲ ਜੇਲ੍ਹ ਤੋਂ ਬਦਲਣ ਦੀ ਅਰਜ਼ੀ ਦਿੱਤੀ ਹੈ। ਉਹ ਸੁਨਾਰੀਆ ਜੇਲ੍ਹ ਰੋਹਤਕ ਜਾਣਾ ਚਾਹੁੰਦੀ ਹੈ। ਡੇਰਾ ਮੁਖੀ ਗੁਰਮੀਤ ਰਾਮ ਰਹੀਮ ਵੀ ਸੁਨਾਰੀਆ ਜੇਲ੍ਹ 'ਚ ਬੰਦ ਹੈ।
ਇਸ ਤੋਂ ਦੂਸਰੇ ਪਾਸੇ ਸਾਧਵੀਆਂ ਦੇ ਬਲਾਤਕਾਰ ਲਈ ਸਜ਼ਾ ਕੱਟ ਰਹੇ ਗੁਰਮੀਤ ਰਾਮ ਰਹੀਮ ਨੂੰ ਹਾਲੇ ਪੈਰੋਲ ਮਿਲਣ ਦੀ ਕੋਈ ਸੰਭਾਵਨਾ ਨਹੀਂ। ਡੇਰਾ ਮੁਖੀ ਵੱਲੋਂ ਪੈਰੋਲ ਮੰਗਣ ਸਬੰਧੀ ਕੋਈ ਅਰਜ਼ੀ ਸਰਕਾਰ ਕੋਲ ਨਹੀਂ ਪਹੁੰਚੀ ਹੈ। ਚੰਡੀਗੜ੍ਹ 'ਚ ਸਰਕਾਰ ਦੀਆਂ ਚਾਰ ਸਾਲ ਦੀ ਪ੍ਰਾਪਤੀਆਂ ਗਿਣਾਉਣ ਲਈ ਪੱਤਰਕਾਰਾਂ ਨਾਲ ਗੱਲਬਾਤ ਵੇਲੇ ਜੇਲ੍ਹ ਮੰਤਰੀ ਕ੍ਰਿਸ਼ਨ ਲਾਲ ਪੰਵਾਰ ਨੇ ਇਸ ਦੀ ਪੁਸ਼ਟੀ ਕੀਤੀ ਕਿ ਹਨੀਪ੍ਰੀਤ ਨੇ ਅੰਬਾਲਾ ਸੈਂਟਰਲ ਜੇਲ੍ਹ ਤੋਂ ਕਿਸੇ ਹੋਰ ਜੇਲ੍ਹ ਥਾਂ ਬਦਲਣ ਦੀ ਅਰਜ਼ੀ ਦਿੱਤੀ ਹੈ, ਪਰ ਉਨ੍ਹਾਂ ਨੇ ਇਸ ਦਾ ਖੁਲਾਸਾ ਨਹੀਂ ਕੀਤਾ ਕਿ ਉਹ ਕਿਸ ਜੇਲ੍ਹ ਵਿੱਚ ਜਾਣਾ ਚਾਹੁੰਦੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਹਨੀਪ੍ਰੀਤ ਨੇ ਆਪਣੀ ਅਰਜ਼ੀ ਵਿੱਚ ਸੁਨਾਰੀਆ ਜੇਲ੍ਹ ਦਾ ਜ਼ਿਕਰ ਕੀਤਾ ਹੈ। ਇਸ ਜੇਲ੍ਹ ਵਿੱਚ ਗੁਰਮੀਤ ਰਾਮ ਰਹੀਮ ਨੂੰ ਰੱਖਿਆ ਗਿਆ ਹੈ। ਇਸ ਤੋਂ ਪਹਿਲਾਂ ਗੁਰਮੀਤ ਰਾਮ ਰਹੀਮ ਨੇ ਵੀ ਹਨੀਪ੍ਰੀਤ ਨੂੰ ਸੁਨਾਰੀਆ ਜੇਲ੍ਹ ਵਿੱਚ ਲਿਆਉਣ ਦੀ ਮੰਗ ਕੀਤੀ ਸੀ, ਜਿਸ ਨੂੰ ਰੱਦ ਕਰ ਦਿੱਤਾ ਗਿਆ ਸੀ।
ਜੇਲ੍ਹ ਮੰਤਰੀ ਪੰਵਾਰ ਨੇ ਕਿਹਾ ਕਿ ਹਨੀਪ੍ਰੀਤ ਦੀ ਅਰਜ਼ੀ ਦੀ ਆਈ ਜੀ ਪੱਧਰ ਦੇ ਅਧਿਕਾਰੀ ਤੋਂ ਜਾਂਚ ਕਰਵਾਈ ਜਾਵੇਗੀ। ਜੇ ਜੇਲ੍ਹ ਬਦਲੀ ਦਾ ਆਧਾਰ ਠੀਕ ਮਿਲਿਆ ਤਾਂ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ। ਮੰਤਰੀ ਕ੍ਰਿਸ਼ਨ ਲਾਲ ਪੰਵਾਰ ਨੇ ਦੱਸਿਆ ਕਿ ਰਾਮ ਰਹੀਮ ਨੇ ਪਰਵਾਰ ਨਾਲ ਫੋਨ 'ਤੇ ਗੱਲਬਾਤ ਕਰਨ ਲਈ ਅਪਲਾਈ ਕੀਤਾ ਹੈ, ਤਾਂ ਕਿ ਉਹ ਪਰਵਾਰ ਨਾਲ ਗੱਲ ਕਰ ਸਕੇ, ਪਰ ਪੁਲਸ ਵਿਭਾਗ ਅਤੇ ਪ੍ਰਸ਼ਾਸਨ ਤੋਂ ਹਾਲੇ ਤੱਕ ਐਨ ਓ ਸੀ ਨਹੀਂ ਮਿਲਿਆ, ਜਿਸ ਕਾਰਨ ਹਾਲੇ ਉਹ ਫੋਨ 'ਤੇ ਜੇਲ੍ਹ ਵਿੱਚ ਆਪਣੇ ਪਰਵਾਰ ਨਹੀਂ ਗੱਲਬਾਤ ਨਹੀਂ ਕਰ ਰਹੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ