Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਪੰਜਾਬ

ਕੋਰੋਨਾ ਦੇ ਵੱਡੇ ਪੱਧਰ ਦੇ ਇਲਾਜ ਵਾਸਤੇ ਪੰਜਾਬ ਵਿੱਚ ਪਲਾਜ਼ਮਾ ਬੈਂਕ ਬਣਾਉਣ ਦੀ ਮਨਜ਼ੂਰੀ

July 10, 2020 08:13 AM

ਚੰਡੀਗੜ੍ਹ, 9 ਜੁਲਾਈ, (ਪੋਸਟ ਬਿਊਰੋ)- ਪੰਜਾਬ ਸਰਕਾਰ ਨੇ ਸਭ ਤੋਂ ਵੱਧ ਪ੍ਰਭਾਵਿਤ ਪੰਜ ਜ਼ਿਲਿਆਂ ਵਿੱਚ ਸ਼ੁੱਕਰਵਾਰ ਤੋਂ ਰੈਪਿਡ ਐਂਟੀਜਨ ਟੈਸਟਿੰਗ ਦਾ ਪਾਇਲਟ ਪ੍ਰਾਜੈਕਟ ਸ਼ੁਰੂ ਕਰਨ ਦੀ ਤਿਆਰੀ ਕਰ ਲਈ ਹੈ। ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਪਲਾਜ਼ਮਾ ਥੇਰੈਪੀ ਦੇ ਇਲਾਜ ਲਈ ਪਲਾਜ਼ਮਾ ਬੈਂਕ ਦੀ ਬਣਾਏ ਜਾਣ ਨੂੰ ਹਰੀ ਝੰਡੀ ਦੇ ਦਿੱਤੀ ਹੈ। ਉਂਜ ਇੰਡੀਅਨ ਕੌਂਸਲ ਫਾਰ ਮੈਡੀਕਲ ਰਿਸਰਚ (ਆਈ ਸੀ ਐੱਮ ਆਰ) ਦੇ ਟਰਾਇਲ ਪ੍ਰਾਜੈਕਟ ਹੇਠ ਏਥੇ ਸਰਕਾਰੀ ਹਸਪਤਾਲਾਂ ਵਿੱਚ ਪਲਾਜ਼ਮਾ ਥੈਰੈਪੀ ਦਾ ਇਲਾਜ ਪਹਿਲਾਂ ਹੀ ਕੀਤਾ ਜਾ ਰਿਹਾ ਹੈ।
ਕੋਰੋਨਾ ਵਾਇਰਸ ਦੀ ਮਹਾਮਾਰੀ ਦੀ ਪੰਜਾਬ ਵਿਚਲੀ ਸਥਿਤੀ ਬਾਰੇ ਵੀਡੀਓ ਕਾਨਫਰੰਸਿੰਗ ਬੈਠਕ ਦੀ ਅਗਵਾਈ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਲੱਡ ਬੈਂਕ ਅਤੇ ਟਰਾਂਸਫਿਊਜ਼ਨ ਮੈਡੀਸਨ ਦੇ ਸਾਬਕਾ ਮੁਖੀ ਡਾ: ਨੀਲਿਮਾ ਮਰਵਾਹਾ ਦੀ ਨਿਗਰਾਨੀ ਵਿੱਚ ਪਲਾਜ਼ਮਾ ਬੈਂਕ ਬਣਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ, ਜਿਸ ਨਾਲ ਗੰਭੀਰ ਰੋਗੀਆਂ ਦਾ ਪਲਾਜ਼ਮਾ ਨਾਲ ਵੱਡੇ ਪੱਧਰ ਉੱਤੇ ਇਲਾਜ ਹੋਵੇਗਾ। ਇਸ ਲਈ 15 ਮਰੀਜ਼ ਦਾਖ਼ਲ ਹੋ ਚੁੱਕੇ ਹਨ, ਜਿਨ੍ਹਾਂ ਵਿੱਚੋਂ ਅੱਠਾਂ ਨੂੰ ਪਲਾਜ਼ਮਾ ਦਿੱਤਾ ਗਿਆ ਤੇ ਬਾਕੀ ਸੱਤਾਂ ਨੂੰ ਆਈ ਸੀ ਐੱਮ ਆਰ ਦੀ ਰੈਂਡਮ ਵਿਧੀ ਮੁਤਾਬਕ ਨਿਗਰਾਨੀ ਵਿੱਚ ਰੱਖਿਆ ਗਿਆ ਹੈ। ਪਤਾ ਲੱਗਾ ਹੈ ਕਿ ਪੰਜ ਮਰੀਜ਼ ਪੂਰੇ ਠੀਕ ਹੋ ਚੁੱਕੇ ਹਨ, ਜਿਨ੍ਹਾਂ ਨੂੰ ਛੇਤੀ ਘਰ ਭੇਜ ਦਿੱਤਾ ਜਾਵੇਗਾ। ਪਹਿਲਾਂ ਠੀਕ ਹੋਏ 300 ਮਰੀਜ਼ਾਂ ਵਿੱਚੋਂ ਅੱਜ ਤਕ 11 ਜਣਿਆਂ ਨੇ ਪਲਾਜ਼ਮਾ ਦਾਨ ਕੀਤਾ ਹੈ। ਇਸ ਮੌਕੇ ਡਾ. ਕੇ ਕੇ ਤਲਵਾੜ ਨੇ ਦੱਸਿਆ ਕਿ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਮੋਹਾਲੀ ਤੇ ਪਟਿਆਲਾ ਜ਼ਿਲਿਆਂ ਵਿੱਚ ਰੈਪਿਡ ਐਂਟੀਜਨ ਟੈਸਟਿੰਗ ਵਿੱਚ ਪਾਇਲਟ ਪ੍ਰਾਜੈਕਟ ਸ਼ੁਰੂ ਹੋ ਜਾਵੇਗਾ, ਜਿਸ ਨਾਲ ਨਤੀਜੇ 30 ਮਿੰਟ ਵਿੱਚ ਮਿਲ ਜਾਂਦੇ ਹਨ।
ਪੰਜਾਬ ਵਿੱਚ ਹੋ ਰਹੀਆਂ ਰੈਲੀਆਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਉਹ ਸਾਰੀਆਂ ਸਿਆਸੀ ਪਾਰਟੀਆਂ ਦੇ ਮੁਖੀਆਂ ਨੂੰ ਪੱਤਰ ਲਿਖ ਕੇ ਵੱਡੇ ਜਲਸੇ ਕਰਨ ਤੋਂ ਪਰਹੇਜ਼ ਕਰਨ ਲਈ ਕਹਿਣਗੇ। ਉਨ੍ਹਾਂ ਕਿਹਾ ਕਿ ਦਫ਼ਤਰੀ ਸਟਾਫ ਨੂੰ ਖ਼ਾਸ ਤੌਰ ਉੱਤੇ ਧਿਆਨ ਰੱਖਣ ਦੀ ਲੋੜ ਹੈ ਤੇ ਇਸ ਮਕਸਦ ਲਈ ਉਨ੍ਹਾਂ ਮੁੱਖ ਸਕੱਤਰ ਵਿੰਨੀ ਮਹਾਜਨ ਨੂੰ ਸਰਕਾਰੀ ਅਫਸਰਾਂ ਦੀ ਮੀਟਿੰਗ ਕਰਵਾ ਕੇ ਹੋਰ ਦਫ਼ਤਰਾਂ ਵਿੱਚ ਜਾਣ ਦੀ ਅਪਰੇਸ਼ਨ ਵਿਧੀ (ਐੱਸ ਓ ਪੀ) ਜਾਰੀ ਕਰਨ ਨੂੰ ਕਿਹਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ