Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਇਤਿਹਾਸ ਦੀਆਂ ਪੁਸਤਕਾਂ ਦੇ ਵਿਵਾਦ ਬਾਰੇ ਸਿਖਿਆ ਮੰਤਰੀ ਸੋਨੀ ਵੱਲੋਂ ਜਾਂਚ ਦੇ ਹੁਕਮ

November 16, 2018 07:44 AM

ਜਲੰਧਰ, 15 ਨਵੰਬਰ (ਪੋਸਟ ਬਿਊਰੋ)- ਪੰਜਾਬ ਦੇ ਸਿਖਿਆ ਮੰਤਰੀ ਓ ਪੀ ਸੋਨੀ ਨੇ ਪੰਜਾਬ ਸਕੂਲ ਸਿਖਿਆ ਬੋਰਡ ਦੇ ਵਿੱਚ ਇਤਿਹਾਸ ਦੀਆਂ ਪੁਸਤਕਾਂ ਬਾਰੇ ਵਿਵਾਦ ਦੀ ਜਾਂਚ ਦੇ ਹੁਕਮ ਦੇ ਦਿੱਤੇ ਹਨ।
ਮਿਲੀ ਜਾਣਕਾਰੀ ਅਨੁਸਾਰ ਸਿਖਿਆ ਮੰਤਰੀ ਓ ਪੀ ਸੋਨੀ ਨੇ ਕਿਹਾ ਹੈ ਕਿ 12ਵੀਂ ਜਮਾਤ ਦੇ ਇਤਿਹਾਸ ਦੀ ਪਾਠ ਪੁਸਤਕ ਬਾਰੇ ਸਿਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਜਾਂਚ ਕੀਤੀ ਜਾਵੇਗੀ। ਉਨ੍ਹਾ ਕਿਹਾ ਕਿ ਉਨ੍ਹਾਂ ਨੇ ਸਿਖਿਆ ਸਕੱਤਰ ਨੂੰ ਕਿਹਾ ਹੈ ਕਿ ਉਹ ਇੱਕ ਹਫਤੇ ਅੰਦਰ ਉਨ੍ਹਾਂ ਨੂੰ ਰਿਪੋਰਟ ਦੇਣ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਜਾਣਬੁੱਝ ਕੇ ਇਸ ਮਾਮਲੇ ਉਤੇ ਸਿਆਸਤ ਕੀਤੀ ਜਾ ਰਹੀ ਹੈ। ਓ ਪੀ ਸੋਨੀ ਨੇ ਕਿਹਾ ਕਿ ਇਸ ਮਾਮਲੇ ਦਾ ਕੋਈ ਵਿਵਾਦ ਨਹੀਂ ਰਹਿ ਗਿਆ ਕਿਉਂਕਿ ਪੰਜਾਬ ਸਰਕਾਰ ਨੇ ਨਵੀਂ ਪੁਸਤਕ ਹਟਾ ਲਈ ਹੈ। ਉਨ੍ਹਾਂ ਕਿਹਾ ਕਿ ਐਕਸਪਰਟ ਗਰੁੱਪ ਵੱਲੋਂ ਇਤਿਹਾਸ ਦੀ ਪਾਠ ਪੁਸਤਕ ਦਾ ਨਵਾਂ ਸਿਲੇਬਸ ਤਿਆਰ ਕਰਨ ਦਾ ਕੰਮ ਜਾਰੀ ਰੱਖਿਆ ਜਾਵੇਗਾ। ਪਾਠ ਪੁਸਤਕ ਤਿਆਰ ਹੋਣ ਉਤੇ ਵਿਭਾਗ ਉਸ ਦੀ ਸਮੀਖਿਆ ਕਰੇਗਾ ਤੇ ਉਸ ਤੋਂ ਬਾਅਦ ਇਸ ਨੂੰ ਕੈਬਨਿਟ ਵਿੱਚ ਲਿਜਾਇਆ ਜਾਵੇਗਾ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਦੋ ਮੈਂਬਰਾਂ 'ਤੇ ਵਰ੍ਹਦੇ ਹੋਏ ਕਿਹਾ ਕਿ ਉਹ ਵੀ ਐਕਸਪਰਟ ਕਮੇਟੀ ਦੇ ਮੈਂਬਰ ਸਨ ਅਤੇ ਜੇ ਇਤਿਹਾਸ ਦੀ ਪੁਸਤਕ ਨੂੰ ਆਨਲਾਈਨ ਕਰਨ ਤੋਂ ਪਹਿਲਾਂ ਉਨ੍ਹਾਂ ਨੇ ਇਸ ਦਾ ਅਧਿਐਨ ਕਰ ਲਿਆ ਹੁੰਦਾ ਤਾਂ ਕੋਈ ਮੁੱਦਾ ਉਭਰਨਾ ਨਹੀਂ ਸੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਆਪਣੀ ਜ਼ਿੰਮੇਵਾਰੀ ਪੂਰੀ ਤਰ੍ਹਾਂ ਨਹੀਂ ਨਿਭਾਈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ ਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ ਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕ