Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਪ੍ਰੀਖਿਆਵਾਂ ਲੈਣ ਦੇ ਫ਼ੈਸਲੇ ਵਿਰੁੱਧ ‘ਆਪ’ ਦੇ ਵਿਦਿਆਰਥੀ ਵਿੰਗ ਵਲੋਂ ਚੰਡੀਗੜ੍ਹ 'ਚ ਰੋਸ ਪ੍ਰਦਰਸ਼ਨ

July 10, 2020 05:55 PM

ਚੰਡੀਗੜ੍ਹ, 10 ਜੁਲਾਈ (ਪੋਸਟ ਬਿਊਰੋ): ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਦਿਆਰਥੀ ਵਿੰਗ ਸੀ.ਵਾਈ.ਐੱਸ.ਐੱਸ. ਨੇ ਸ਼ੁੱਕਰਵਾਰ ਨੂੰ ਕੋਰੋਨਾ ਮਹਾਂਮਾਰੀ ਦੌਰਾਨ ਲੰਬਿਤ ਪਈਆਂ ਅੰਤਿਮ ਸਮੈਸਟਰ ਦੀਆਂ ਯੂਨੀਵਰਸਿਟੀ ਪ੍ਰੀਖਿਆਵਾਂ ਲੈਣ ਦੇ ਫ਼ੈਸਲੇ ਨੂੰ ਖ਼ਤਰਨਾਕ ਕਰਾਰ ਦਿੰਦੇ ਹੋਏ ਚੰਡੀਗੜ੍ਹ ਭਾਜਪਾ ਹੈੱਡਕੁਆਟਰ ਮੂਹਰੇ ਕੇਂਦਰ ਸਰਕਾਰ ਵਿਰੁਧ ਰੋਸ ਪ੍ਰਦਰਸ਼ਨ ਕੀਤਾ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੀ.ਵਾਈ.ਐੱਸ.ਐੱਸ. ਦੇ ਚੰਡੀਗੜ੍ਹ ਇੰਚਾਰਜ ਰੇਸ਼ਮ ਸਿੰਘ ਗੋਦਾਰਾ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਮੱਦੇਨਜ਼ਰ ਕੇਂਦਰ ਸਰਕਾਰ ਵੱਲੋਂ ਕੁੱਝ ਯੂਨੀਵਰਸਿਟੀਆਂ ਵੱਲੋਂ ਪ੍ਰੀਖਿਆਵਾਂ ਕਰਵਾਉਣ ਦਾ ਲਿਆ ਗਿਆ ਫ਼ੈਸਲਾ ਬਿਲਕੁਲ ਹੀ ਵਿਦਿਆਰਥੀਆਂ ਦੇ ਜੀਵਨ ਨਾਲ ਖਿਲਵਾੜ ਹੈ। ਮਨੁੱਖੀ ਸਰੋਤ ਮੰਤਰਾਲਾ ਵੱਲੋਂ ਅਖੀਰਲੇ ਸਮੈਸਟਰ ਦੇ ਪ੍ਰੀਖਿਆਵਾਂ ਕਰਵਾਉਣ ਦਾ ਫ਼ੈਸਲਾ ਕਰਨਾ ਵਿਦਿਆਰਥੀਆਂ ਦੀ ਜ਼ਿੰਦਗੀ ਨਾਲ ਖੇਡਣ ਦੇ ਸਮਾਨ ਹੈ।
ਸੀ.ਵਾਈ.ਐੱਸ.ਐੱਸ. ਵਿੰਗ ਦੇ ਅਹੁਦੇਦਾਰ ਨਵਜੋਤ ਸਿੰਘ ਸੈਣੀ ਅਤੇ ਸਤਵੀਰ ਸਿੰਘ ਸ਼ੀਰਾ ਬਨਭੌਰਾ ਨੇ ਕਿਹਾ ਕਿ ਭਾਰਤ ਸਰਕਾਰ ਹੁਣ ਆ ਕੇ ਕਿਸ ਆਧਾਰ 'ਤੇ ਪ੍ਰੀਖਿਆਵਾਂ ਕਰਵਾਉਣ ਲਈ ਤਿਆਰ ਹੋ ਗਈ ਹੈ ਜਦਕਿ ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਦਿਨ ਪ੍ਰਤੀ ਦਿਨ ਵੱਧ ਰਿਹਾ ਹੈ ਅਤੇ ਪੂਰੇ ਲੌਕਡਾਊਨ ਦੌਰਾਨ ਕੋਈ ਵੀ ਵਿਦਿਆਰਥੀ ਚੰਗੀ ਤਰ੍ਹਾਂ ਸਿਲੇਬਸ ਹੀ ਪੂਰਾ ਨਹੀਂ ਕਰ ਸਕਿਆ, ਜਿਸ ਕਾਰਨ ਵਿਦਿਆਰਥੀ ਮਾਨਸਿਕ ਤੌਰ 'ਤੇ ਵੀ ਪ੍ਰੀਖਿਆਵਾਂ ਦੇਣ ਲਈ ਤਿਆਰ ਨਹੀਂ ਹਨ।
ਉਨ੍ਹਾਂ ਸਵਾਲ ਕੀਤਾ ਕਿ ਕੀ ਭਾਜਪਾ ਦੀ ਅਗਵਾਈ ਕੇਂਦਰ ਸਰਕਾਰ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸਪਸ਼ਟ ਕਰੇ ਕਿ ਹੁਣ ਆ ਕੇ ਉਨ੍ਹਾਂ ਨੂੰ ਵਿਦਿਆਰਥੀਆਂ ਦੀ ਜਾਨ ਨਾਲੋਂ ਪ੍ਰੀਖਿਆਵਾਂ ਕਰਵਾਉਣੀਆਂ ਕਿਉਂ ਜ਼ਰੂਰੀ ਹੋ ਗਈਆਂ ਹਨ।
ਉਨ੍ਹਾਂ ਮੰਗ ਕੀਤੀ ਕਿ ਸਰਕਾਰ ਨੂੰ ਇਹ ਫ਼ੈਸਲਾ ਜਲਦ ਤੋਂ ਜਲਦ ਵਾਪਸ ਲੈਣਾ ਚਾਹੀਦਾ ਹੈ ਨਹੀਂ ਤਾਂ ਸੀਵਾਈਐਸਐਸ ਵੱਡੇ ਪੱਧਰ 'ਤੇ ਪ੍ਰਦਰਸ਼ਨ ਕਰੇਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ