Welcome to Canadian Punjabi Post
Follow us on

10

July 2025
ਬ੍ਰੈਕਿੰਗ ਖ਼ਬਰਾਂ :
ਪ੍ਰਧਾਨ ਮੰਤਰੀ ਮੋਦੀ ਨੂੰ ਨਾਮੀਬੀਆ ਵਿੱਚ 21 ਤੋਪਾਂ ਦੀ ਦਿੱਤੀ ਸਲਾਮੀਰਾਸ਼ਟਰਪਤੀ ਟਰੰਪ ਨੇ ਕਿਹਾ- ਯੂਕਰੇਨ ਨੂੰ ਹੋਰ ਹਥਿਆਰ ਭੇਜੇਗਾ ਅਮਰੀਕਾਯੂਕਰੇਨ ਹਵਾਈ ਸੈਨਾ ਨੇ ਕਿਹਾ- ਰੂਸ ਨੇ ਰਾਤੋ-ਰਾਤ 728 ਡਰੋਨ, 13 ਮਿਜ਼ਾਈਲਾਂ ਦਾਗੀਆਂਅਰਮੀਨੀਆ ਦੀ ਰਾਸ਼ਟਰੀ ਅਸੈਂਬਲੀ ਵਿੱਚ ਸੰਸਦ ਮੈਂਬਰਾਂ ਵਿਚਕਾਰ ਹੋਈ ਲੜਾਈ, ਚੱਲੇ ਬੋਤਲਾਂ ਅਤੇ ਮੁੱਕੇਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਬੋਰੀ `ਚ ਪਾ ਕੇ ਡਿਵਾਈਡਰ `ਤੇ ਸੁੱਟੀ ਲੜਕੀ ਦੀ ਲਾਸ਼ ਮਿਸੀਸਾਗਾ ਦੇ ਇੱਕ ਵਿਅਕਤੀ `ਤੇ ਕਸਟਡੀ ਦੌਰਾਨ ਡਿਵੀਜ਼ਨਲ ਸੈੱਲ ਬਲਾਕ ਨੂੰ ਨੁਕਸਾਨ ਪਹੁੰਚਾਉਣ ਦੇ ਲੱਗੇ ਦੋਸ਼ਗਾਰਡੀਨਰ ਵਿੱਚ ਕਈ ਵਾਹਨਾਂ ਦੀ ਭਿਆਨਕ ਟੱਕਰ, 1 ਵਿਅਕਤੀ ਦੀ ਮੌਤ, 4 ਜ਼ਖਮੀਕੈਨੇਡਾ `ਚ ਵੇਚੇ ਜਾਣ ਵਾਲੇ ਗੈਰ-ਅਲਕੋਹਲਿਕ ਪੀਣ ਵਾਲੇ ਪਦਾਰਥਾਂ `ਚ ਮਿਲੀ ਉੱਲੀ, ਮੰਗਵਾਏ ਵਾਪਿਸ
 
ਪੰਜਾਬ

ਪ੍ਰੋਫੈਸ਼ਨਲ ਸਲਾਹਕਾਰ ਦੀ ਗੈਰ ਕਾਨੂੰਨੀ ਨਿਯੁਕਤੀ ਲਈ ਸਹਿਕਾਰਤਾ ਮੰਤਰੀ ਸੁਖਜਿੰਦਰ ਰੰਧਾਵਾ ਖਿਲਾਫ ਫੌਜਦਾਰੀ ਕੇਸ ਦਰਜ ਹੋਵੇ ਤੇ ਮਾਮਲੇ ਦੀ ਜਾਂਚ ਹੋਵੇ : ਅਕਾਲੀ ਦਲ

July 10, 2020 06:32 PM

ਸਲਾਹਕਾਰ ਮੰਤਰੀ ਮੰਡਲ ਦੀ ਨਿਯੁਕਤੀ ਤੋਂ ਬਗੈਰ ਰੱਖਿਆ ਗਿਆ ਤੇ 2.60 ਲੱਖ ਰੁਪਏ ਮਹੀਨਾ ਤਨਖਾਹ ਨਿਸ਼ਚਿਤ ਕੀਤੀ : ਮਜੀਠੀਆ

ਚੰਡੀਗੜ੍ਹ, 10 ਜੁਲਾਈ (ਪੋਸਟ ਬਿਊਰੋ): ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆ ਕਿ ਉਹ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਪ੍ਰੋਫੈਸ਼ਨਲ ਸਲਾਹਕਾਰ ਦੀ ਗੈਰ ਕਾਨੂੰਨੀ ਨਿਯੁਕਤ ਕਰਨ ਦੇ ਮਾਮਲੇ ਵਿਚ ਉਨ੍ਹਾਂ ਖਿਲਾਫ ਫੌਜਦਾਰੀ ਕੇਸ ਦਰਜ ਕਰਨ ਤੇ ਮਾਮਲੇ ਦੀ ਪੜਤਾਲ ਦੇ ਹੁਕਮ ਜਾਰੀ ਕਰਨ ਤੇ ਸੂਬੇ ਦੇ ਖ਼ਜ਼ਾਨੇ ਨੂੰ ਪਏ ਘਾਟੇ ਦਾ ਪੈਸਾ ਮੰਤਰੀ ਤੋਂ ਉਗਰਾਹਿਆ ਜਾਵੇ।
ਇਥੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸਿਧਾਰਥ ਸ਼ੰਕਰ ਸ਼ਰਮਾ ਨਾਂ ਦੇ ਪ੍ਰੋਫੈਸ਼ਨਲ ਸਲਾਹਕਾਰ ਦੀ ਨਿਯੁਕਤੀ ਸਹਿਕਾਰਤਾ ਮੰਤਰੀ ਨੇ ਗੈਰ ਕਾਨੂੰਨੀ ਤੌਰ 'ਤੇ ਕੀਤੀ ਅਤੇ ਇਸ ਵਾਸਤੇ ਮੰਤਰੀ ਮੰਡਲ ਤੋਂ ਲੋੜੀਂਦੀ ਪ੍ਰਵਾਨਗੀ ਨਹੀਂ ਲਈ ਗਈ ਤੇ 2.60 ਲੱਖ ਰੁਪਏ ਮਹੀਨਾ ਤਨਖ਼ਾਹ ਦਿੱਤੀ ਗਈ ਜੋ ਕਿ ਸੂਬੇ ਦੇ ਇਤਿਹਾਸ ਵਿਚ ਕਦੇ ਸੁਣੀ ਨਹੀਂ ਗਈ। ਉਨ੍ਹਾਂ ਕਿਹਾ ਕਿ ਇਹ ਤਨਖਾਹ ਮੁੱਖ ਮੰਤਰੀ ਤੇ ਮੁੱਖ ਸਕੱਤਰ ਦੀ ਤਨਖਾਹ ਤੋਂ ਵੀ ਵੱਧ ਹੈ। ਉਨ੍ਹਾਂ ਕਿਹਾ ਕਿ ਅਜਿਹਾ ਪਹਿਲੀ ਵਾਰ ਹੋਇਆ ਹੈ ਜਦੋਂ ਇਕ ਘੱਟ ਪੜ੍ਹੇ ਲਿਖੇ ਵਿਅਕਤੀ ਨੂੰ ਮੁੱਖ ਸਕੱਤਰ, ਜਿਸਨੂੰ 25 ਸਾਲ ਦਾ ਤਜ਼ਰਬਾ ਹੈ, ਤੋਂ ਵੀ ਵੱਧ ਤਨਖਾਹ ਦਿੱਤੀ ਜਾ ਰਹੀ ਹੈ।
ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸਹਿਕਾਰਤਾ ਮੰਤਰੀ ਵੱਲੋਂ ਕੀਤੇ ਗੈਰ ਕਾਨੂੰਨੀ ਕੰਮਾਂ ਵਿਚ ਇਕ ਗੱਲ ਹੋਰ ਸਾਹਮਣੇ ਆਈ ਹੈ ਕਿ ਵੱਖ ਵੱਖ ਸਹਿਕਾਰੀ ਵਿਭਾਗਾਂ ਨੂੰ ਇਸ ਸਬੰਧ ਵਿਚ ਬੋਰਡ ਆਫ ਡਾਇਰੈਕਟਰਜ਼ ਰਾਹੀਂ ਮਤੇ ਪਾਸ ਕਰਕੇ ਤਨਖਾਹ ਵਿਚ ਬਰਾਬਰ ਦੀ ਹਿੱਸੇਦਾਰੀ ਪਾਉਣ ਦੀ ਹਦਾਇਤ ਕੀਤੀ ਗਈ। ਉਨ੍ਹਾਂ ਕਿਹਾ ਕਿ 8 ਵਿਭਾਗ ਇਕ ਵਿਅਕਤੀ ਨੂੰ ਤਨਖਾਹ ਨਹੀਂ ਦੇ ਸਕਦੇ। ਉਨ੍ਹਾਂ ਕਿਹਾ ਕਿ ਅਜਿਹਾ ਉਦੋਂ ਕੀਤਾ ਗਿਆ ਜਦੋਂ ਇਹ ਸਪਸ਼ਟ ਹੈ ਕਿ ਵੱਖ ਵੱਖ ਵਿਭਾਗਾਂ ਕੋਲ ਮੁਲਾਜ਼ਮਾਂ ਨੂੰ ਤਨਖਾਹਾਂ ਦੇਣ ਦੇ ਵੀ ਪੈਸੇ ਨਹੀਂ ਹਨ ਤੇ ਸ਼ੂਗਰਫੈਡ ਨੇ ਤਾਂ ਗੰਨਾ ਉਤਪਾਦਕਾਂ ਦੇ ਸੈਂਕੜੇ ਕਰੋੜ ਰੁਪਏ ਦੇਣੇ ਹਨ।
ਮਜੀਠੀਆ ਨੇ ਇਹ ਵੀ ਕਿਹਾ ਕਿ ਕਾਂਗਰਸ ਸਰਕਾਰ ਨੂੰ ਇਹ ਜਾਂਚ ਕਰਨੀ ਚਾਹੀਦੀ ਹੈ ਕਿ ਸਹਿਕਾਰਤਾ ਵਿਭਾਗ ਨੂੰ ਪਿਛਲੇ ਸਾਲ ਮਾਰਚ ਵਿਚ ਕੀਤੀ ਗਈ ਇਸ ਨਿਯੁਕਤੀ ਤੋਂ ਲਾਭ ਕਿਵੇਂ ਮਿਲਿਆ। ਉਨ੍ਹਾਂ ਕਿਹਾ ਕਿ ਇਸ ਅਰਸੇ ਦੌਰਾਨ ਦੋ ਸਹਿਕਾਰੀ ਅਦਾਰੇ ਪਨਕੈਡ ਅਤੇ ਪੀ ਆਈ ਸੀ ਟੀ ਮਾਲੀਆ ਵਧਾਉਣ ਵਿਚ ਅਸਮਰਥ ਰਹੇ। ਉਨ੍ਹਾਂ ਕਿਹਾ ਕਿ ਪੀ ਏ ਡੀ ਬੀ ਨੇ ਸਹਿਕਾਰੀ ਬੈਂਕਾਂ ਤੋਂ 213 ਕਰੋੜ ਰੁਪਏ ਦੇ ਕਰਜ਼ੇ ਲਏ ਸਨ ਤਾਂ ਕਿ ਨਾਬਾਰਡ ਨੂੰ ਕਰਜ਼ਾ ਮੋੜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਗੱਲ ਦੇ ਸਬੂਤ ਹਨ ਕਿ ਸਹਿਕਾਰਤਾ ਵਿਭਾਗ ਨੂੰ ਸਿਧਾਰਥ ਸ਼ਰਮਾ ਦੇ ਤਜ਼ਰਬੇ ਤੋਂ ਕੋਈ ਲਾਭ ਨਹੀਂ ਮਿਲਿਆ।
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਨੇ ਕਿਹਾ ਕਿ ਇਹ ਨਿਯੁਕਤੀ ਸ਼ੱਕੀ ਇਰਾਦੇ ਨਾਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਦੋਂ ਸਹਿਕਾਰਤਾ ਵਿਭਾਗ ਦੇ ਮੁਲਾਜ਼ਮਾਂ ਨੂੰ ਕੋਰੋਨਾ ਨਾਲ ਮੌਤ ਦੇ ਮਾਮਲੇ ਵਿਚ ਬੀਮੇ ਲਈ ਟੈਂਡਰ ਜਾਰੀ ਕੀਤਾ ਜਾ ਰਿਹਾ ਸੀ ਤਾਂ ਸਿਧਾਰਥ ਸ਼ਰਮਾ ਕਮੇਟੀ ਦੇ ਮੈਂਬਰ ਸਨ ਤੇ ਮੰਤਰੀ ਨੇ ਕਿਸੇ ਵੀ ਸਪਸ਼ਟੀਕਰਨ ਲਈ ਸਿਧਾਰਥ ਸ਼ਰਮਾ ਨਾਲ ਸੰਪਰਕ ਕਰਨ ਲਈ ਕੰਪਨੀਆਂ ਨੂੰ ਆਖਿਆ ਸੀ। ਉਨ੍ਹਾਂ ਕਿਹਾ ਕਿ ਇਸ ਉਪਰੰਤ ਟੈਂਡਰ ਗੋ ਡਿਜਿਟ ਨਾਂ ਦੀ ਕੰਪਨੀ ਨੂੰ ਦੇ ਦਿੱਤਾ ਗਿਆ ਤੇ ਅਜਿਹਾ ਕਰਦਿਆਂ ਇਕੱਲੀ ਕੰਪਨੀ ਵੱਲੋਂ ਬੋਲੀ ਦੇਣ ਬਾਰੇ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਗਈਆਂ ਤੇ ਈ ਟੈਂਡਰਿੰਗ ਦੀ ਥਾਂ ਈ ਮੇਲ ਦੀ ਆਗਿਆ ਦਿੱਤੀ ਗਈ ਤੇ ਕੇਂਦਰੀ ਵਿਜੀਲੈਂਸ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਖਿਲਾਫ ਕੰਮ ਕੀਤਾ ਗਿਆ।

ਮਜੀਠੀਆ ਨੇ ਇਹ ਵੀ ਦੱਸਿਆ ਕਿ ਵਿਵਾਦਗ੍ਰਸਤ ਅਫਸਰ ਨੇ ਸਹਿਕਾਰਤਾ ਵਿਭਾਗ ਵਿਚ ਸਲਾਹਕਾਰ ਵਜੋਂ ਨਿਯੁਕਤੀ ਤੋਂ ਪਹਿਲਾਂ ਵੱਖ ਵੱਖ ਬੀਮਾ ਕੰਪਨੀਆਂ ਵਿਚ ਕੰਮ ਕੀਤਾ ਹੈ ਤੇ ਉਸ ਕੋਲ ਸਹਿਕਾਰਤਾ ਵਿਭਾਗ ਵਿਚ ਕੰਮ ਕਰਨ ਦਾ ਕੋਈ ਤਜ਼ਰਬਾ ਨਹੀਂ ਹੈ।

17 ਇਨੋਵਾ ਗੱਡੀਆਂ ਖਰੀਦਣ 'ਤੇ ਕਾਂਗਰਸ ਸਰਕਾਰ ਦੀ ਨਿਖੇਧੀ:
ਬਿਕਰਮ ਸਿੰਘ ਮਜੀਠੀਆ ਨੇ 5 ਕਰੋੜ ਰੁਪਏ ਦੀ ਲਾਗਤ ਨਾਲ 17 ਇਨੋਵਾ ਗੱਡੀਆਂ ਖਰੀਦਣ 'ਤੇ ਕਾਂਗਰਸ ਸਰਕਾਰ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕੋਰੋਨਾ ਦੇ ਕੇਸਾਂ ਵਿਚ ਲਗਾਤਾਰ ਹੋ ਰਹੇ ਵਾਧੇ ਦੀ ਸਥਿਤੀ ਵਿਚ ਪੈਸਾ ਬਰਬਾਦ ਕਰ ਕੇ 17 ਇਨੋਵਾ ਗੱਡੀਆਂ ਨਹੀਂ ਖਰੀਦਣੀਆਂ ਚਾਹੀਦੀਆਂ ਸਨ। ਉਨ੍ਹਾਂ ਕਿਹਾ ਕਿ ਇਹ ਆਰਡਰ ਤੁਰੰਤ ਰੱਦ ਕੀਤਾ ਜਾਣਾ ਚਾਹੀਦਾ ਹੈ ਤੇ ਬਚਿਆ ਹੋਇਆ ਪੈਸਾ ਸੂਬੇ ਵਿਚ ਸਿਹਤ ਸਹੂਲਤਾਂ ਦੇ ਬੁਨਿਆਦੀ ਢਾਂਚੇ ਦੇ ਸੁਧਾਰ 'ਤੇ ਖਰਚ ਕਰਨਾ ਚਾਹੀਦਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਯੂਨੀਵਰਸਿਟੀ ਦੇ ਹਲਫ਼ਨਾਮੇ ਦੇ ਫੈਸਲੇ ਨੂੰ ਹਰਜੋਤ ਬੈਂਸ ਨੇ ਤਾਨਾਸ਼ਾਹੀ ਅਤੇ ਮਨਮਾਨੀ ਦੱਸਿਆ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਬੋਰੀ `ਚ ਪਾ ਕੇ ਡਿਵਾਈਡਰ `ਤੇ ਸੁੱਟੀ ਲੜਕੀ ਦੀ ਲਾਸ਼ ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ