Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਕਾਰ ਅਤੇ ਤੇਲ ਟੈਂਕਰ ਦੀ ਟੱਕਰ ਵਿੱਚ ਪੰਜ ਨੌਜਵਾਨਾਂ ਦੀ ਮੌਤ

July 10, 2020 10:32 PM

ਮੌੜ ਮੰਡੀ, 10 ਜੁਲਾਈ (ਪੋਸਟ ਬਿਊਰੋ)- ਇਥੋਂ ਥੋੜ੍ਹੀ ਦੂਰ ਮੌੜ-ਰਾਜਪੁਰਾ ਰੋਡ 'ਤੇ ਪਿੰਡ ਰਾਮਨਗਰ ਨਜ਼ਦੀਕ ਕੱਲ੍ਹ ਦੁਪਹਿਰ ਤੇਲ ਟੈਂਕਰ ਅਤੇ ਕਾਰ ਵਿਚਕਾਰ ਹੋਈ ਟੱਕਰ ਨਾਲ ਪੰਜ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਇੱਕ ਹੋਰ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਹਸਪਤਾਲ ਦਾਖਲ ਕਰਵਾ ਦਿੱਤਾ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਸਵਿਫਟ ਕਾਰ ਵਿੱਚ ਛੇ ਨੌਜਵਾਨ ਨੈਸ਼ਨਲ ਹਾਈਵੇ ਰਾਹੀਂ ਰਾਮਪੁਰਾ ਤੋਂ ਆਪਣੇ ਪਿੰਡ ਵੱਲ ਆ ਰਹੇ ਸਨ ਅਤੇ ਤੇਲ ਟੈਂਕਰ ਮੌੜ ਵੱਲੋਂ ਰਾਮਪੁਰਾ ਆ ਰਿਹਾ ਸੀ। ਹਾਦਸੇ ਵਿੱਚ ਹਰਮਨ ਸਿੰਘ ਪੁੱਤਰ ਰਾਜਵਿੰਦਰ ਸਿੰਘ, ਅਰਮਾਨ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਤੇ ਹਰਮਨਪ੍ਰੀਤ ਸਿੰਘ ਪੁੱਤਰ ਰਾਜਵਿਦਰ ਸਿੰਘ ਤਿੰਨੇ ਜਣੇ ਵਾਸੀ ਜੱਜਲ, ਮਨਪ੍ਰੀਤ ਸਿੰਘ ਉਰਫ ਬੱਬੂ ਵਾਸੀ ਮਲਕਾਣਾ, ਦਲੇਸ਼ਵਰ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਜੋਗੇਵਾਲਾ ਦੀ ਮੌਕੇ ਉੱਤੇ ਮੌਤ ਹੋ ਗਈ। ਇਸ ਹਾਦਸੇ ਵਿੱਚ ਜ਼ਖਮੀ ਹੋਏ ਸੰਦੀਪ ਸਿੰਘ ਪੁੱਤਰ ਜੱਗਾ ਸਿੰਘ ਵਾਸੀ ਜੱਜਲ ਨੂੰ ਬਠਿੰਡਾ ਦੇ ਸਿਵਲ ਹਸਪਤਾਲ ਰੈਫਰ ਕੀਤਾ ਗਿਆ ਹੈ। ਪਿੰਡ ਜੱਜਲ ਅਤੇ ਮਲਕਾਣਾ ਦੇ ਇਨ੍ਹਾਂ ਨੌਜਵਾਨਾਂ ਵਿੱਚੋਂ ਚਾਰ ਚਚੇਰੇ ਭਰਾ ਸਨ ਅਤੇ ਸਾਰਿਆਂ ਦੀ ਉਮਰ ਲਗਭਗ 20 ਤੋਂ 23 ਸਾਲ ਸੀ। ਕਾਰ ਦੀ ਸਪੀਡ ਬਹੁਤ ਜ਼ਿਆਦਾ ਹੋਣ ਕਾਰਨ ਉਹ ਸਾਹਮਣੇ ਤੋਂ ਆ ਰਹੇ ਤੇਲ ਟੈਂਕਰ ਨਾਲ ਟਕਰਾ ਗਈ। ਚਸ਼ਮਦੀਦਾਂ ਮੁਤਾਬਕ ਟੱਕਰ ਇੰਨੀ ਭਿਆਨਕ ਸੀ ਕਿ ਹਾਦਸੇ ਤੋਂ ਬਾਅਦ ਨੌਜਵਾਨਾਂ ਨੂੰ ਪਿੰਡ ਵਾਸੀਆਂ ਤੇ ਰਾਹਗੀਰਾਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਕਾਰ ਵਿੱਚੋਂ ਬਾਹਰ ਕੱਢਿਆ। ਹਾਦਸੇ ਦੀ ਸੂਚਨਾ ਮਿਲਦੇ ਸਾਰ ਤਹਿਸੀਲਦਾਰ ਰਮੇਸ਼ ਕੁਮਾਰ ਜੈਨ, ਡੀ ਐਸ ਪੀ ਰਛਪਾਲ ਸਿੰਘ ਅਤੇ ਥਾਣਾ ਮੁਖੀ ਹਰਬੰਸ ਸਿੰਘ ਮੌਕੇ 'ਤੇ ਪਹੁੰਚੀ ਅਤੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ