Welcome to Canadian Punjabi Post
Follow us on

02

July 2025
 
ਭਾਰਤ

ਸਰਕਾਰ ਨੇ ਕੋਰਟ ਵਿੱਚ ਕਿਹਾ: ਪੀ ਐੱਮ-ਕੇਅਰਸ ਨਹੀਂ ਰੋਕਿਆ ਜਾ ਸਕਦਾ

July 10, 2020 10:33 PM

ਨਵੀਂ ਦਿੱਲੀ, 10 ਜੁਲਾਈ (ਪੋਸਟ ਬਿਊਰੋ)- ਅੱਜਕੱਲ੍ਹ ਜਦੋਂ ਪੀ ਐੱਮ ਕੇਅਰਸ ਫੰਡ 'ਤੇ ਸਿਆਸੀ ਜੰਗ ਜਾਰੀ ਹੈ, ਓਦੋਂ ਇਹ ਮਾਮਲਾ ਸੁਪਰੀਮ ਕੋਰਟ ਵੀ ਪਹੰੁਚ ਗਿਆ ਹੈ ਤਾਂ ਕੇਂਦਰ ਸਰਕਾਰ ਨੇ ਪਟੀਸ਼ਨ ਦਾ ਵਿਰੋਧ ਕਰਦਿਆਂ ਕਿਹਾ ਕਿ ਇਸ ਦਾ ਪੈਸਾ ਐੱਨ ਡੀ ਆਰ ਐੱਫ (ਨੈਸ਼ਨਲ ਰਿਸਪਾਂਸ ਫੰਡ) 'ਚ ਨਹੀਂ ਦਿੱਤਾ ਜਾ ਸਕਦਾ। ਨਰਿੰਦਰ ਮੋਦੀ ਸਰਕਾਰ ਨੇ ਕਿਹਾ ਕਿ ਪਹਿਲਾਂ ਤੋਂ ਕਿਸੇ ਵਿਧਾਨਕ ਫੰਡ (ਐੱਨ ਡੀ ਆਰ ਐੱਫ) ਦੇ ਹੋਣ ਨਾਲ ਪੀ ਐੱਮ ਕੇਅਰਸ ਫੰਡ ਵਰਗਾ ਸਵੈ ਇੱਛਾ ਵਾਲਾ ਵੱਖਰਾ ਫੰਡ ਕਾਇਮ ਕਰਨ ਦੀ ਮਨਾਹੀ ਨਹੀਂ ਹੈ।
ਵਰਨਣ ਯੋਗ ਹੈ ਕਿ ਗੈਰ ਸਰਕਾਰੀ ਸੰਗਠਨ ‘ਸੈਂਟਰ ਫਾਰ ਪਬਲਿਕ ਇੰਟਰੈਸਟ ਲਿਟੀਗੇਸ਼ਨ’ (ਸੀ ਪੀ ਆਈ ਐੱਲ) ਨੇ ਐਫੀਡੇਵਿਟ ਪੇਸ਼ ਕੀਤਾ ਹੈ। ਸਰਕਾਰ ਨੇ ਪਟੀਸ਼ਨ ਰੱਦ ਕਰਨ ਦੀ ਅਪੀਲ ਕਰਦਿਆਂ ਹੋਰ ਦਲੀਲਾਂ ਤੋਂ ਇਲਾਵਾ ਪਟੀਸ਼ਨ ਦਾਖਲ ਕਰਨ ਵਾਲੀ ਸੰਸਥਾ 'ਤੇ ਵੀ ਸਵਾਲ ਉਠਾਏ ਤੇ ਕਿਹਾ ਹੈ ਕਿ ਇਸ ਸੰਸਥਾ ਦੇ ਨਾਂਅ ਤੋਂ ਸਪੱਸ਼ਟ ਹੈ ਕਿ ਇਹ ਸੰਸਥਾ ਬੱਸ ਜਨਹਿਤ ਪਟੀਸ਼ਨਾਂ ਦਾਖਲ ਕਰਨ ਲਈ ਬਣਾਈ ਗਈ ਹੈ। ਜਨਹਿਤ ਪਟੀਸ਼ਨ ਦਾ ਮਕਸਦ ਉਨ੍ਹਾਂ ਲੋਕਾਂ ਦੀ ਗੱਲ ਨੂੰ ਕੋਰਟ ਤੱਕ ਪੁਚਾਉਣਾ ਹੈ ਜਿਹੜੇ ਆਪ ਅਦਾਲਤ ਨਹੀਂ ਆ ਸਕਦੇ। ਸਿਰਫ ਜਨਹਿਤ ਪਟੀਸ਼ਨ ਦਾਖਲ ਕਰਨ ਲਈ ਇੱਕ ਸੰਸਥਾ ਦਾ ਹੋਣਾ ਇਸ ਸੰਕਲਪ ਦੇ ਖਿਲਾਫ ਹੈ। ਸਰਕਾਰ ਨੇ ਕਿਹਾ ਕਿ ਐੱਨ ਡੀ ਆਰ ਐੱਫ ਤਾਂ ਡਿਜ਼ਾਸਟਰ ਮੈਨੇਜਮੈਂਟ ਕਾਨੂੰਨ ਹੇਠ ਹੈ। ਇਸ ਦੇ ਬਜਟ ਦੀ ਮੱਦ ਕੇਂਦਰ ਸਰਕਾਰ ਤੈਅ ਕਰਦੀ ਹੈ ਤੇ ਸੂਬਿਆਂ 'ਤੇ ਸਟੇਟ ਡਿਜ਼ਾਸਟਰ ਰਿਸਪਾਂਸ ਫੰਡ ਹੁੰਦਾ ਹੈ। ਇਸ ਵਿੱਚ ਕਿਸੇ ਤਰ੍ਹਾਂ ਦਾ ਨਿੱਜੀ ਯੋਗਦਾਨ ਨਹੀਂ ਹੁੰਦਾ। ਸਰਕਾਰ ਦਾ ਕਹਿਣਾ ਹੈ ਕਿ ਅੱਜ ਤੇ ਪਹਿਲਾਂ ਵੀ ਵੱਖ-ਵੱਖ ਕੰਮਾਂ ਤੇ ਰਾਹਤਾਂ ਲਈ ਵੱਖ-ਵੱਖ ਫੰਡ ਸਥਾਪਤ ਕੀਤੇ ਗਏ ਹਨ। ਪੀ ਐੱਮ ਕੇਅਰਸ ਫੰਡ ਵੀ ਉਸੇ ਤਰ੍ਹਾਂ ਸਵੈ ਇਛੁੱਕ ਦਾਨ ਦਾ ਕੋਸ਼ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ