Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ
 
ਪੰਜਾਬ

ਸੜਕ ਕੰਢੇ ਖੜੇ ਚਾਰ ਨੌਜਵਾਨਾਂ 'ਤੇ ਹੌਲਦਾਰ ਨੇ ਕਾਰ ਚੜ੍ਹਾਈ

November 16, 2018 07:46 AM

* ਇਕ ਨੌਜਵਾਨ ਦੀ ਮੌਤ, ਤਿੰਨ ਫੱਟੜ 

ਘੁਮਾਣ, 15 ਨਵੰਬਰ (ਪੋਸਟ ਬਿਊਰੋ)- ਘੁਮਾਣ ਤੋਂ ਤਿੰਨ ਕਿਲੋਮੀਟਰ ਦੂਰ ਕੱਲ੍ਹ ਸਵੇਰੇ ਪੁਲਸ ਦੇ ਹੌਲਦਾਰ ਨੇ ਆਪਣੀ ਕਾਰ ਸੜਕ 'ਤੇ ਖੜੇ ਚਾਰ ਨੌਜਵਾਨਾਂ 'ਤੇ ਚੜ੍ਹਾ ਦਿੱਤੀ। ਸਿੱਟੇ ਵਜੋਂ ਪਿੰਡ ਚਾਚੋਕੇ ਦੇ ਰਣਜੋਤ ਸਿੰਘ ਦੀ ਮੌਕੇ 'ਤੇ ਮੌਤ ਹੋ ਗਈ, ਜਦ ਕਿ ਬਲਜਿੰਦਰ ਸਿੰਘ, ਬਲਵਿੰਦਰ ਸਿੰਘ ਤੇ ਬਖਸ਼ੀਸ਼ ਸਿੰਘ ਪਿੰਡ ਕੋੜੇ ਨੂੰ ਗੰਭੀਰ ਹਾਲਤ ਕਾਰਨ ਬਟਾਲਾ ਦੇ ਸਿਵਲ ਹਸਪਤਾਲ ਰੈਫਰ ਕਰ ਦਿੱਤਾ ਹੈ। ਪੁਲਸ ਨੇ ਹੌਲਦਾਰ ਸੁਖਵਿੰਦਰ ਸਿੰਘ ਪਿੰਡ ਨੰਗਲ, ਜ਼ਿਲਾ ਅੰਮ੍ਰਿਤਸਰ ਖਿਲਾਫ ਕੇਸ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।
ਪਤਾ ਲੱਗਾ ਹੈ ਕਿ ਹੌਲਦਾਰ ਥਾਣਾ ਸਦਰ ਅੰਮ੍ਰਿਤਸਰ 'ਚ ਤਾਇਨਾਤ ਹੈ। ਮਿਲੀ ਜਾਣਕਾਰੀ ਅਨੁਸਾਰ ਕੱਲ੍ਹ ਸਵੇਰੇ ਤੇਜ਼ ਰਫਤਾਰ ਕਾਰ ਸੜਕ ਕੰਢੇ ਖੜੇ ਦੋ ਨੌਜਵਾਨਾਂ ਤੇ ਉਨ੍ਹਾਂ ਲਾਗੇ ਖੜੇ ਦੋ ਹੋਰ ਮੋਟਰ ਸਾਈਕਲ ਸਵਾਰ ਨੌਜਵਾਨਾਂ 'ਤੇ ਜਾ ਚੜ੍ਹੀ, ਜਿਸ ਕਾਰਨ ਰਣਜੋਤ ਸਿੰਘ ਵਾਸੀ ਕੋੜੇ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਤਿੰਨ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਇਸ ਬਾਰੇ ਮ੍ਰਿਤਕ ਦੇ ਚਾਚੇ ਜਗਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਦਾ ਭਤੀਜਾ ਰਣਜੋਤ ਸਿੰਘ ਤੇ ਉਸ ਦਾ ਇਕ ਹੋਰ ਸਾਥੀ ਮੋਟਰ ਸਾਈਕਲ 'ਤੇ ਸਵਾਰ ਹੋ ਕੇ ਪਿੰਡ ਕੋੜੇ ਤੋਂ ਮਚਰਾਵਾਂ ਜਾ ਰਹੇ ਸਨ। ਪਿੰਡ ਪੇਜੋਚੱਕ ਭੱਠੇ ਲਾਗੇ ਉਨ੍ਹਾਂ ਦੇ ਦੋ ਹੋਰ ਸਾਥੀ ਉਨ੍ਹਾਂ ਨੂੰ ਮਿਲ ਗਏ ਅਤੇ ਉਹ ਸੜਕ ਕੰਢੇ ਖੜੇ ਸਨ ਤਾਂ ਪਿੱਛੋਂ ਮਹਿਤੇ ਵਾਲੀ ਸਾਈਡ ਤੋਂ ਆ ਰਹੀ ਇਕ ਤੇਜ਼ ਰਫਤਾਰ ਕਾਰ ਨੇ ਇਨ੍ਹਾਂ ਚਾਰ ਨੌਜਵਾਨਾਂ ਨੂੰ ਲਪੇਟ ਵਿੱਚ ਲੈ ਲਿਆ, ਜਿਸ ਨਾਲ ਉਸ ਦੇ ਭਤੀਜੇ ਰਣਜੋਤ ਸਿੰਘ ਦੀ ਮੌਕੇ 'ਤੇ ਮੌਤ ਗਈ ਅਤੇ ਉਸ ਦੇ ਤਿੰਨ ਸਾਥੀ ਬਲਜਿੰਦਰ ਸਿੰਘ, ਬਖਸ਼ੀਸ਼ ਸਿੰਘ, ਬਲਵਿੰਦਰ ਸਿੰਘ ਸਾਰੇ ਵਾਸੀ ਪਿੰਡ ਕੋੜੇ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਘੁਮਾਣ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ, ਜਿਥੇ ਬਲਜਿੰਦਰ ਸਿੰਘ ਤੇ ਬਖਸ਼ੀਸ ਸਿੰਘ ਦੀ ਹਾਲਤ ਨਾਜ਼ੁਕ ਹੋਣ ਕਰਕੇ ਉਨ੍ਹਾਂ ਨੂੰ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਗਿਆ ਹੈ। ਇਸ ਬਾਰੇ ਥਾਣਾ ਘੁਮਾਣ ਦੀ ਪੁਲਸ ਵੱਲੋਂ ਮੌਕੇ 'ਤੇ ਪਹੁੰਚ ਕੇ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ