Welcome to Canadian Punjabi Post
Follow us on

02

July 2025
 
ਕੈਨੇਡਾ

ਲਾਂਗ ਟਰਮ ਕੇਅਰ ਹੋਮਜ਼ ਵਿੱਚ ਏਅਰਕੰਡੀਸ਼ਨਿੰਗ ਯਕੀਨੀ ਬਣਾਉਣ ਦਾ ਫੋਰਡ ਨੇ ਕੀਤਾ ਵਾਅਦਾ

July 11, 2020 12:41 AM

ਓਨਟਾਰੀਓ, 10 ਜੁਲਾਈ (ਪੋਸਟ ਬਿਊਰੋ) : ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਨੇ ਕੱਲ੍ਹ ਇਹ ਤਹੱਈਆ ਪ੍ਰਗਟਾਇਆ ਸੀ ਕਿ ਉਹ ਪ੍ਰੋਵਿੰਸ ਦੇ ਲਾਂਗ ਟਰਮ ਕੇਅਰ ਹੋਮਜ਼ ਲਈ ਏਅਰ ਕੰਡੀਸ਼ਨਿੰਗ ਨੂੰ ਲਾਜ਼ਮੀ ਕਰ ਰਹੇ ਹਨ। ਆਲੋਚਕਾਂ ਦਾ ਕਹਿਣਾ ਹੈ ਕਿ ਇਹ ਤਬਦੀਲੀ ਕਈ ਰੈਜ਼ੀਡੈਂਟਸ ਲਈ ਕਾਫੀ ਦੇਰ ਨਾਲ ਆਵੇਗੀ ਕਿਉਂਕਿ ਕਈ ਪਹਿਲਾਂ ਹੀ ਗਰਮੀ ਦੀ ਮਾਰ ਸਹਿਣ ਲਈ ਮਜਬੂਰ ਹਨ।

ਵਿਰੋਧੀ ਧਿਰ ਵੱਲੋਂ ਫੋਰਡ ਤੋਂ ਇਸ ਸਬੰਧ ਵਿੱਚ ਠੋਸ ਕਾਰਵਾਈ ਕਰਨ ਦੀ ਕੀਤੀ ਗਈ ਮੰਗ ਤੋਂ ਬਾਅਦ ਉਸੇ ਦਿਨ ਪ੍ਰੀਮੀਅਰ ਵੱਲੋਂ ਇਹ ਐਲਾਨ ਕੀਤਾ ਗਿਆ। ਇਸ ਤੋਂ ਇੱਕ ਦਿਨ ਪਹਿਲਾਂ ਫੋਰਡ ਵੱਲੋਂ ਏਅਰ ਕੰਡੀਸ਼ਨਿੰਗ ਤੋਂ ਬਿਨਾਂ ਹੋਮਜ਼ ਦੀ ਆਲੋਚਨਾ ਕੀਤੀ ਗਈ ਸੀ। ਫੋਰਡ ਨੇ ਕੱਲ੍ਹ ਇੱਕ ਨਿਊਜ਼ ਕਾਨਫਰੰਸ ਵਿੱਚ ਆਖਿਆ ਕਿ ਸਾਨੂੰ ਤੇਜ਼ੀ ਨਾਲ ਇਸ ਪਾਸੇ ਕੰਮ ਕਰਨਾ ਹੋਵੇਗਾ। ਉਨ੍ਹਾਂ ਆਖਿਆ ਕਿ ਉਹ 27 ਤੋਂ 28 ਡਿਗਰੀ ਗਰਮੀ ਵਾਲੇ ਕਮਰੇ ਵਿੱਚ ਬੈਠਣ ਬਾਰੇ ਸੋਚ ਵੀ ਨਹੀਂ ਸਕਦੇ।

ਫੋਰਡ ਨੇ ਆਖਿਆ ਕਿ ਉਹ ਤੇ ਲਾਂਗ ਟਰਮ ਕੇਅਰ ਮੰਤਰੀ ਮੈਰਿਲੀ ਫੁਲਰਟਨ ਪਹਿਲਾਂ ਹੀ ਇਸ ਬਾਰੇ ਰਾਹ ਲੱਭਣ ਦੀ ਕੋਸਿ਼ਸ਼ ਕਰ ਰਹੇ ਹਨ ਕਿ ਇਸ ਬਾਰੇ ਕਾਨੂੰਨ ਕਿਸ ਤਰ੍ਹਾਂ ਬਦਲਿਆ ਜਾਵੇ। ਇਸ ਸੋਚ ਨੂੰ ਸੰਭਵ ਬਣਾਉਣ ਲਈ ਉਹ ਪੈਸੇ ਮੁਹੱਈਆ ਕਰਵਾਉਣ ਬਾਰੇ ਸੋਚ ਰਹੇ ਹਨ। ਪਰ ਫੋਰਡ ਵੱਲੋਂ ਇਸ ਬਾਰੇ ਕੋਈ ਸਮਾਂ ਸੀਮਾਂ ਨਹੀਂ ਦੱਸੀ ਗਈ ਕਿ ਇਹ ਤਬਦੀਲੀਆਂ ਕਦੋਂ ਕੀਤੀਆਂ ਜਾਣਗੀਆਂ। ਤਿੰਨਾਂ ਵਿਰੋਧੀ ਪਾਰਟੀਆਂ ਵੱਲੋਂ ਆਖਿਆ ਗਿਆ ਹੈ ਕਿ ਇਸ ਤਰ੍ਹਾਂ ਦੇ ਬਿੱਲ ਦਾ ਉਨ੍ਹਾਂ ਵੱਲੋਂ ਸਮਰਥਨ ਕੀਤਾ ਜਾਵੇਗਾ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ ਅੰਦਰੂਨੀ ਵਪਾਰ ਰੁਕਾਵਟਾਂ ਦਾ ਕਰ ਲਿਆ ਜਾਵੇਗਾ ਹੱਲ : ਕਾਰਨੀ ਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨ ਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਬਾਈਵਾਰਡ ਮਾਰਕੀਟ ਵਿੱਚ ਪੈਦਲ ਜਾ ਰਹੀ ਔਰਤ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਗੰਭੀਰ ਜ਼ਖਮੀ 49 ਸਾਲਾ ਕੈਨੇਡੀਅਨ ਨਾਗਰਿਕ ਦੀ ਅਮਰੀਕੀ ਇੰਮੀਗ੍ਰੇਸ਼ਨ ਏਜੰਸੀ ਆਈਸੀਈ ਦੀ ਹਿਰਾਸਤ `ਚ ਮੌਤ ਪੋਰਟਰ ਏਅਰਲਾਈਨਜ਼ 13 ਦਸੰਬਰ ਤੋਂ ਓਟਵਾ-ਮੈਕਸੀਕੋ ਲਈ ਚਲਾਏਗਾ ਨਾਨ-ਸਟਾਪ ਉਡਾਨਾਂ ਓਂਟਾਰੀਓ ਦੇ ਅਲਮੋਂਟੇ ਵਿੱਚ ਸਕੂਲ ਬੱਸ ਦੀ ਟੱਕਰ ਨਾਲ ਬੱਚੇ ਦੀ ਮੌਤ ਚਾਓ ਲਾਮ ਨੇ ਬਿਆਨ `ਚ ਮਾਂ ਦੀ ਹੱਤਿਆ ਤੋਂ ਪਹਿਲਾਂ ਸਾਲਾਂ ਤੱਕ ਹੋਏ ਦੁਰਵਿਵਹਾਰ ਦਾ ਦਿੱਤਾ ਵੇਰਵਾ