Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਬੈਂਕ ਗਾਰਡ ਨੂੰ ਗੋਲੀ ਮਾਰ ਕੇ ਮਾਰਨ ਪਿੱਛੋਂ 50 ਲੱਖ ਲੁੱਟੇ

November 16, 2018 07:47 AM

ਪਟਿਆਲਾ, 15 ਨਵੰਬਰ (ਪੋਸਟ ਬਿਊਰੋ)- ਨਾਭਾ ਵਿੱਚ ਦੋ ਲੁਟੇਰਿਆਂ ਨੇ ਕੱਲ੍ਹ ਸਟੇਟ ਬੈਂਕ ਆਫ ਇੰਡੀਆ ਦੇ ਸੁਰੱਖਿਆ ਗਾਰਡ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਤੇ 50 ਲੱਖ ਰੁਪਏ ਲੁੱਟ ਲਏ। ਇਹ ਵਾਰਦਾਤ ਨਾਭਾ ਦੀ ਅਨਾਜ ਮੰਡੀ ਵਿੱਚ ਹੋਈ ਜਦ ਐੱਸ ਬੀ ਆਈ ਦਾ ਕਲਰਕ ਅੰਤਰਿਕਸ਼ ਵੈਦ ਤੇ ਸੁਰੱਖਿਆ ਗਾਰਡ ਪ੍ਰੇਮ ਚੰਦ 50 ਲੱਖ ਰੁਪਏ ਦੀ ਨਕਦੀ ਬੈਂਕ ਦੀ ਪਟਿਆਲਾ ਗੇਟ ਵਾਸੀ ਕਰੰਸੀ ਚੈਸਟ ਬ੍ਰਾਂਚ ਤੋਂ ਨਿੱਜੀ ਕਾਰ 'ਚ ਲੈ ਕੇ ਆਪਣੀ ਬ੍ਰਾਂਚ ਆ ਰਹੇ ਸਨ। ਪਿੱਛਾ ਕਰਦੇ ਆ ਰਹੇ ਦੋ ਜਣਿਆਂ ਨੇ ਇਨ੍ਹਾਂ ਨੂੰ ਨਕਦੀ ਵਾਲਾ ਬੈਗ ਉਤਾਰਨ ਸਮੇਂ ਹੀ ਗੋਲੀ ਮਾਰ ਦਿੱਤੀ।
ਪਟਿਆਲਾ ਜ਼ੋਨ ਦੇ ਆਈ ਜੀ, ਏ ਐੱਸ ਰਾਏ ਨੇ ਦੱਸਿਆ ਕਿ ਪੁਲਸ ਨੇ ਫੁਰਤੀ ਵਿਖਾ ਕੇ ਮੁਲਜ਼ਮਾਂ ਨੂੰ ਹਥਿਆਰਾਂ ਅਤੇ ਨਕਦ ਰਾਸ਼ੀ ਸਮੇਤ ਚਾਰ ਘੰਟਿਆਂ ਵਿੱਚ ਕਾਬੂ ਕਰ ਲਿਆ। ਆਈ ਜੀ ਦੇ ਮੁਤਾਬਕ ਐੱਸ ਐੱਸ ਪੀ ਮਨਦੀਪ ਸਿੰਘ ਸਿੱਧੂ ਆਪਣੀ ਪੂਰੀ ਟੀਮ ਸਮੇਤ ਨਾਭਾ ਵਿਖੇ ਸਨ ਕਿਉਂਕਿ ਪਿਛਲੇ ਦੋ ਮਹੀਨਿਆਂ ਦੌਰਾਨ ਨਾਭਾ ਵਿਖੇ ਹੋਏ ਚਾਰ ਕਤਲਾਂ ਅਤੇ ਦੋ ਡਕੈਤੀਆਂ ਦੀਆਂ ਵਾਰਦਾਤਾਂ ਨੂੰ ਇਨ੍ਹਾਂ ਨੇ ਹੱਲ ਕੀਤਾ ਸੀ ਤੇ ਇਸੇ ਲਈ ਨਾਭਾ ਦੀਆਂ ਸਮਾਜ ਸੇਵੀ ਜਥੇਬੰਦੀਆਂ ਨੇ ਸਿੱਧੂ ਦਾ ਸਨਮਾਨ ਕਰਨਾ ਸੀ। ਸਿੱਧੂ ਤੁਰੰਤ ਮੌਕੇ ਉਤੇ ਪੁੱਜੇ ਅਤੇ ਟੀਮਾਂ ਦਾ ਗਠਨ ਕੀਤਾ। ਦੋਵਾਂ ਮੁਲਜ਼ਮਾਂ ਨੂੰ ਸੰਗਰੂਰ ਤੋਂ ਫੜ ਲਿਆ ਗਿਆ। ਇਨ੍ਹਾਂ ਦੋਵਾਂ ਦੀ ਪਛਾਣ 35 ਸਾਲਾ ਜਗਦੇਵ ਸਿੰਘ ਤਾਰੀ ਪੁੱਤਰ ਕਰਨੈਲ 37 ਸਾਲਾ ਅਮਨਜੀਤ ਸਿੰਘ ਗੁਰੀ ਪੁੱਤਰ ਗੁਰਜੰਟ ਸਿੰਘ ਵਾਸੀ ਸੰਗਰੂਰ ਵੱਜੋਂ ਹੋਈ ਹੈ। ਲੁੱਟ ਦੇ 50 ਲੱਖ ਰੁਪਏ, 32 ਬੋਰ ਦਾ ਰਿਵਾਲਵਰ, ਸੁਰੱਖਿਆ ਗਾਰਡ ਤੋਂ ਖੋਹੀ 12 ਬੋਰ ਦੀ ਬੰਦੂਕ, ਵਾਰਦਾਤ ਵਾਲਾ ਬੂਲੇਟ ਮੋਟਰ ਸਾਈਕਲ, ਕੱਪੜੇ ਬਰਾਮਦ ਹੋਏ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ