Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਨਾਭਾ ਜੇਲ੍ਹ ਦੇ 16 ਸਿੱਖ ਕੈਦੀਆਂ ਵੱਲੋਂ 10 ਦਿਨਾਂ ਤੋਂ ਚੱਲਦੀ ਭੁੱਖ ਹੜਤਾਲ ਬਿਨਾਂ ਸ਼ਰਤ ਖਤਮ

July 12, 2020 10:24 PM

ਨਾਭਾ, 12 ਜੁਲਾਈ (ਪੋਸਟ ਬਿਊਰੋ)- ਪੰਜਾਬ ਦੀ ਮੈਕਸੀਮਮ ਸਕਿਓਰਿਟੀ ਵਾਲੀ ਨਾਭਾ ਜੇਲ੍ਹ ਦੀ ਬੈਰਕ ਨੰਬਰ ਛੇ ਵਿੱਚ ਬੰਦ ਕੀਤੇ ਹੋਏ 16 ਸਿੱਖ ਕੈਦੀਆਂ ਵੱਲੋਂ ਅਰਵਿੰਦਰ ਸਿੰਘ ਦੀ ਅਗਵਾਈ ਹੇਠ ਪਿਛਲੇ 10 ਦਿਨਾਂ ਤੋਂ ਚੱਲਦੀ ਆਈ ਭੁੱਖ ਹੜਤਾਲ ਕੱਲ੍ਹ ਬਿਨਾਂ ਸ਼ਰਤ ਖਤਮ ਕਰ ਦਿੱਤੀ ਗਈ ਹੈ।
ਵਰਨਣ ਯੋਗ ਹੈ ਕਿ ਇਸ ਜੇਲ੍ਹ ਵਿਚਲੇ ਕੈਦੀਆਂ ਵਿੱਚੋਂ ਪੰਜ ਜਣਿਆਂ ਜਸਪ੍ਰੀਤ ਸਿੰਘ ਉਰਫ ਨਿਹਾਲਾ, ਬਲਵੀਰ ਸਿੰਘ, ਰਮਨਦੀਪ ਸਿੰਘ, ਮਾਨ ਸਿੰਘ ਤੇ ਹਰਵਿੰਦਰ ਸਿੰਘ ਨੂੰ ਹੋਰ ਜੇਲ੍ਹਾਂ ਵਿੱਚ ਭੇਜਣ ਦੇ ਰੋਸ ਵਜੋਂ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਸੀ। ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਰਕਾਰ ਨੂੰ ਅਪੀਲ ਕੀਤੀ ਸੀ ਕਿ ਇਨ੍ਹਾਂ ਸਿੰਘਾਂ ਦੀਆਂ ਮੰਗਾਂ ਪ੍ਰਵਾਨ ਕੀਤੀਆਂ ਜਾਣ। ਫਿਰ ਇਨ੍ਹਾਂ ਕੈਦੀਆਂ ਦੇ ਪਰਵਾਰਕ ਮੈਂਬਰਾਂ ਨੇ ਦਖਲ ਦੇ ਕੇ ਹੜਤਾਲ ਖਤਮ ਕਰਨ ਨੂੰ ਕਿਹਾ ਸੀ। ਜੇਲ੍ਹ ਅਧਿਕਾਰੀਆਂ ਨੇ ਸਪੱਸ਼ਟ ਕਰ ਦਿੱਤਾ ਸੀ ਕਿ ਜੇਲ੍ਹਾਂ ਵਿੱਚ ਕੈਦੀਆਂ, ਹਵਾਲਾਤੀਆਂ ਦੀ ਅਦਲਾ-ਬਦਲੀ ਪ੍ਰਬੰਧਕੀ ਆਧਾਰ 'ਤੇ ਉੱਚ ਅਧਿਕਾਰੀਆਂ ਦੀ ਪ੍ਰਵਾਨਗੀ ਨਾਲ ਹੁੰਦੀ ਰਹਿੰਦੀ ਹੈ। ਇਸੇ ਕਾਰਨ ਪੰਜ ਕੈਦੀਆਂ ਨੂੰ ਕਪੂਰਥਲਾ, ਲੁਧਿਆਣਾ, ਫਰੀਦਕੋਟ, ਫਿਰੋਜ਼ਪੁਰ ਤੇ ਰੋਪੜ ਜੇਲ੍ਹਾਂ 'ਚ ਭੇਜਿਆ ਗਿਆ ਹੈ। ਦੋ ਦਿਨ ਪਹਿਲਾਂ ਇਨ੍ਹਾਂ ਕੈਦੀਆਂ ਦੀ ਬੈਰਕ ਵਿੱਚੋਂ 12 ਮੋਬਾਈਲ ਸਿਮ ਕਾਰਡ, ਬੈਟਰੀਆਂ ਅਤੇ ਤਿੰਨ ਡੋਂਗਲ ਮਿਲਣ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਨੇ 21 ਕੈਦੀਆਂ, ਹਵਾਲਾਤੀਆਂ ਦੇ ਖਿਲਾਫ ਕੋਤਵਾਲੀ ਪੁਲਸ ਕੋਲ ਕੇਸ ਦਰਜ ਕਰਾਇਆ ਸੀ। ਇਸ ਪਿੱਛੋਂ ਐੱਸ ਐੱਸ ਪੀ ਨੇ ਸਖਤੀ ਦਾ ਹੁਕਮ ਦਿੱਤਾ ਸੀ, ਜਿਸ ਕਰ ਕੇ ਬੰਦੀ ਸਿੰਘਾਂ ਨੇ ਬਿਨਾਂ ਸ਼ਰਤ ਭੁੱਖ ਹੜਤਾਲ ਖਤਮ ਕਰ ਦਿੱਤੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ