Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਡੇਰਾ ਮੁਖੀ ਨੂੰ ਅਕਾਲ ਤਖਤ ਤੋਂ ਮੁਆਫੀ ਦੇਣ ਦਾ ਮਾਮਲਾ ਮੁੜ ਕੇ ਭਖ਼ਿਆ

July 12, 2020 10:32 PM

* ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਨੂੰ ਅਕਾਲੀ ਦਲ ਦੀ ਭੂਮਿਕਾ ਸ਼ੱਕੀ ਦਿੱਸੀ

ਅੰਮ੍ਰਿਤਸਰ, 12 ਜੁਲਾਈ (ਪੋਸਟ ਬਿਊਰੋ)- ਸਾਲ 2015 ਵਿੱਚ ਵਾਪਰੇ ਬੇਅਦਬੀ ਕਾਂਡ ਬਾਰੇ ਵਿਸ਼ੇਸ਼ ਜਾਂਚ ਟੀਮ ਵੱਲੋਂ ਡੇਰਾ ਸਿਰਸਾ ਮੁਖੀ ਨੂੰ ਨਾਮਜ਼ਦ ਕੀਤੇ ਜਾਣ ਪਿੱਛੋਂ ਓਸੇ ਸਾਲ ਡੇਰਾ ਮੁਖੀ ਨੂੰ ਬਿਨਾਂ ਮੰਗੇ ਦਿੱਤੀ ਮੁਆਫੀ ਦਾ ਮੁੱਦਾ ਭਖ਼ਣ ਲੱਗ ਪਿਆ ਹੈ। ਇਸ ਕੇਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ਼ਤਿਹਾਰਾਂ 'ਤੇ ਖਰਚ ਕੀਤੇ ਗਏ ਲਗਭਗ ਨੱਬੇ ਲੱਖ ਰੁਪਏ ਕਾਰਨ ਇਹ ਸਭ ਤੋਂ ਵੱਡੀ ਸਿੱਖ ਸੰਸਥਾ ਵੀ ਸਵਾਲਾਂ ਦੇ ਘੇਰੇ ਵਿੱਚਆ ਗਈ ਹੈ।
ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਅਤੇ ਅਕਾਲ ਪੁਰਖ ਕੀ ਫੌਜ ਜਥੇਬੰਦੀ ਦੇ ਆਗੂ ਜਸਵਿੰਦਰ ਸਿੰਘ ਐਡਵੋਕੇਟ ਨੇ ਕੱਲ੍ਹ ਇਥੇ ਬੇਅਦਬੀ ਕੇਸ ਬਾਰੇ ਕਿਹਾ ਕਿ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਤੇ ਹੋਰਨਾਂ ਵੱਲੋਂ ਡੇਰਾ ਸਿਰਸਾ ਮੁਖੀ ਨੂੰ ਦਿੱਤੀ ਗਈ ਮੁਆਫੀ ਇੱਕ ਵੱਡੇ ਘਟਨਾਕ੍ਰਮ ਦਾ ਇੱਕ ਹਿੱਸਾ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਉਸ ਨੂੰ ਪੰਥਕ ਰਵਾਇਤਾਂ ਅਨੁਸਾਰ ਸਜ਼ਾ ਲੱਗੇਗੀ ਤੇ ਕਾਨੂੰਨੀ ਕਾਰਵਾਈ ਦੀ ਚਾਰਾਜੋਈ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਘਟਨਾਕ੍ਰਮ ਵਿੱਚ ਅਕਾਲੀ ਦਲ ਦੀ ਭੂਮਿਕਾ ਸ਼ੱਕੀ ਸੀ, ਕਿਉਂਕਿ ਸੂਬੇ ਦੀ ਸੱਤਾ ਵਿੱਚ ਹੋਣ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ 'ਤੇ ਕਾਬਜ਼ ਹੁੰਦਿਆਂ ਏਸੇ ਪਾਰਟੀ ਨੇ ਡੇਰਾ ਸਿਰਸਾ ਮੁਖੀ ਨੂੰ ਮੁਆਫੀ ਦਿਵਾਉਣ ਵਿੱਚ ਭੂਮਿਕਾ ਨਿਭਾਈ ਸੀ, ਜਿਸ ਦਾ ਖੁਲਾਸਾ ਉਸ ਵੇਲੇ ਦਾ ਇੱਕ ਜਥੇਦਾਰ ਕਰ ਚੁੱਕਾ ਹੈ। ਉਨ੍ਹਾਂ ਇਸ ਬਾਰੇ ਅਕਾਲੀ ਆਗੂਆਂ ਤੋਂ ਪੁੱਛ-ਪੜਤਾਲ ਕਰਨ ਅਤੇ ਉਨ੍ਹਾਂ ਖਿਲਾਫ ਕਾਰਵਾਈ ਕਰਨ ਬਾਰੇ ਵੀ ਕਿਹਾ। ਓਦੋਂ ਸ਼੍ਰੋਮਣੀ ਕਮੇਟੀ ਨੇ ਡੇਰਾ ਸਿਰਸਾ ਮੁਖੀ ਨੂੰ ਦਿੱਤੀ ਮੁਆਫੀ ਦੇ ਪੱਖ ਵਿੱਚ ਨੱਬੇ ਲੱਖ ਰੁਪਏ ਦੇ ਇਸ਼ਤਿਹਾਰ ਦਿੱਤੇ ਸਨ, ਜੋ ਅਜਾਈਂ ਗਏ ਹਨ। ਐਡਵੋਕੇਟ ਨੇ ਪੁੱਛਿਆ ਕਿ ਕੀ ਉਹ ਰਕਮ ਵੀ ਵਸੂਲੀ ਜਾਵੇਗੀ? ਉਨ੍ਹਾਂ ਆਖਿਆ ਕਿ ਮੌੜ ਬੰਬ ਕਾਂਡ, ਬਹਿਬਲ ਕਲਾਂ ਗੋਲੀ ਕਾਂਡ ਤੇ ਹੋਰ ਕੇਸਾਂ ਵਿੱਚ ਵੀ ਪਹਿਲਾਂ ਜੋ ਤੱਥ ਦਿੱਤੇ ਗਏ ਸਨ, ਉਹ ਗਲਤ ਸਾਬਤ ਹੋਏ ਹਨ, ਜਿਸ ਦੀ ਪੜਤਾਲ ਹੋਣੀ ਚਾਹੀਦੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ