Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਅਪਰਾਧ

ਲੁਧਿਆਣਾ ਵਿੱਚ ਨੌਕਰ ਵੱਲੋਂ ਪ੍ਰਾਪਰਟੀ ਡੀਲਰ ਦਾ ਕਤਲ

July 12, 2020 10:37 PM

ਲੁਧਿਆਣਾ, 12 ਜੁਲਾਈ (ਪੋਸਟ ਬਿਊਰੋ)- ਥਾਣਾ ਡਵੀਜ਼ਨ ਨੰਬਰ ਪੰਜ ਹੇਠਲੇ ਇਲਾਕੇ ਮਲਹਾਰ ਰੋਡ ਉੱਤੇ ਨੌਕਰ ਵੱਲੋਂ ਪ੍ਰਾਪਰਟੀ ਡੀਲਰ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਸ਼ਮਸ਼ੇਰ ਸਿੰਘ ਅਟਵਾਲ (60) ਵਜੋਂ ਕੀਤੀ ਗਈ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਜਾਂਚ ਅਧਿਕਾਰੀ ਏ ਸੀ ਪੀ ਜਤਿੰਦਰ ਸਿੰਘ ਦੇ ਮੁਤਾਬਕ ਸ਼ਮਸ਼ੇਰ ਸਿੰਘ ਅਟਵਾਲ ਨੇ ਕੁਝ ਦਿਨ ਪਹਿਲਾਂ ਮਨੀਸ਼ ਸ਼ਰਮਾ ਨਾਂਅ ਦੇ ਨੌਕਰ ਨੂੰ ਆਪਣੇ ਦਫਤਰ ਵਿੱਚ ਰੱਖਿਆ ਸੀ। ਉਨ੍ਹਾਂ ਦੱਸਿਆ ਕਿ ਸ਼ਾਮ ਤੋਂ ਮ੍ਰਿਤਕ ਦੇ ਪਰਵਾਰਕ ਮੈਂਬਰ ਉਸ ਨੂੰ ਫੋਨ ਕਰ ਰਹੇ ਸਨ, ਪਰ ਉਹ ਫੋਨ ਨਹੀਂ ਚੁੱਕ ਰਿਹਾ ਸੀ। ਦੇਰ ਰਾਤ ਅੱਠ ਵਜੇ ਦੇ ਕਰੀਬ ਸ਼ਮਸ਼ੇਰ ਅਟਵਾਲ ਦੀ ਪਤਨੀ ਤੇ ਹੋਰ ਰਿਸ਼ਤੇਦਾਰ ਜਦੋਂ ਮਲਹਾਰ ਸੜਕ ਉੱਤੇ ਉਸ ਦੇ ਦਫਤਰ ਆਏ ਤਾਂ ਦਫਤਰ ਬੰਦ ਸੀ। ਉਨ੍ਹਾਂ ਨੇ ਸ਼ਟਰ ਖੜਕਾਇਆ, ਪਰ ਕਿਸੇ ਨੇ ਕੋਈ ਜਵਾਬ ਨਾ ਦਿੱਤਾ ਤਾਂ ਪਰਵਾਰਕ ਮੈਂਬਰਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ।
ਸੂਚਨਾ ਮਿਲੀ ਤੋਂ ਪੁਲਸ ਅਧਿਕਾਰੀ ਮੌਕੇ 'ਤੇ ਗਏ ਤੇ ਤਾਲੇ ਤੋੜ ਕੇ ਅੰਦਰ ਦੇਖਿਆ ਤਾਂ ਸ਼ਮਸ਼ੇਰ ਸਿੰਘ ਅਟਵਾਲ ਦੀ ਲਾਸ਼ ਪਈ ਸੀ। ਉਸ ਦੇ ਸਰੀਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤੇ ਜ਼ਖਮਾਂ ਦੇ ਕਈ ਨਿਸ਼ਾਨ ਸਨ। ਜਾਂਚ ਅਧਿਕਾਰੀ ਨੇ ਦੱਸਿਆ ਕਿ ਕਤਲ ਉਸ ਦੇ ਨੌਕਰ ਮਨੀਸ਼ ਸ਼ਰਮਾ ਨੇ ਕੀਤਾ ਹੈ। ਉਨ੍ਹਾਂ ਦੱਸਿਆ ਕਿ ਕਤਲ ਕਰਨ ਉਪਰੰਤ ਮਨੀਸ਼ ਆਪਣੇ ਮਾਲਕ ਅਟਵਾਲ ਦੀ ਕਾਰ ਵੀ ਲੈ ਗਿਆ ਅਤੇ ਦੀਪਕ ਹਸਪਤਾਲ ਦਾਖਲ ਹੋ ਗਿਆ, ਜਿੱਥੋਂ ਪੁਲਸ ਨੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਦੌਰਾਨ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਸ਼ਮਸ਼ੇਰ ਸਿੰਘ ਅਟਵਾਲ ਦਾ ਨੌਕਰ ਮਨੀਸ਼ ਸ਼ਰਮਾ ਨਾਲ ਮਾਮੂਲੀ ਤਕਰਾਰ ਹੋਇਆ ਸੀ ਜਿਸ ਕਾਰਨ ਗੁੱਸੇ ਵਿੱਚ ਮਨੀਸ਼ ਨੇ ਆਪਣੇ ਮਾਲਕ ਅਟਵਾਲ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸ ਦਾ ਕਤਲ ਕਰ ਦਿੱਤਾ ਸੀ।

 
Have something to say? Post your comment