Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਕੈਨੇਡਾ

ਟੋਰਾਂਟੋ ਦੇ ਪ੍ਰਾਈਵੇਟ ਸਕੂਲ ਵਿੱਚ ਹੋਏ ਜਿਨਸੀ ਹਮਲੇ ਦੀ ਪੁਲਿਸ ਕਰ ਰਹੀ ਹੈ ਜਾਂਚ

November 16, 2018 08:15 AM

ਟੋਰਾਂਟੋ, 15 ਨਵੰਬਰ (ਪੋਸਟ ਬਿਊਰੋ) : ਟੋਰਾਂਟੋ ਦੇ ਬਹੁਤ ਹੀ ਮਿਆਰੀ ਪ੍ਰਾਈਵੇਟ ਸਕੂਲ ਵਿੱਚ ਹੋਏ ਕਥਿਤ ਜਿਨਸੀ ਹਮਲੇ ਦੇ ਮਾਮਲੇ ਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਬੁੱਧਵਾਰ ਨੂੰ ਇਸ ਸਕੂਲ ਵੱਲੋਂ ਇਹ ਐਲਾਨ ਕੀਤਾ ਗਿਆ ਸੀ ਕਿ ਦੋ ਗੰਭੀਰ ਮਾਮਲਿਆਂ ਦੇ ਸਬੰਧ ਵਿੱਚ ਵਿਦਿਆਰਥੀਆਂ ਨੂੰ ਕੱਢ ਦਿੱਤਾ ਗਿਆ ਹੈ। ਪਰ ਇਹ ਵੀ ਪਤਾ ਲੱਗਿਆ ਹੈ ਕਿ ਸਕੂਲ, ਜਿੱਥੇ ਇੱਕ ਵਿਦਿਆਰਥੀ ਉੱਤੇ ਜਿਨਸੀ ਹਮਲਾ ਕੀਤਾ ਗਿਆ, ਵੱਲੋਂ ਇਸ ਮਾਮਲੇ ਨੂੰ ਟੋਰਾਂਟੋ ਪੁਲਿਸ ਦੇ ਧਿਆਨ ਵਿੱਚ ਨਹੀਂ ਲਿਆਂਦਾ ਗਿਆ। ਇਹ ਜਾਣਕਾਰੀ ਵੀਰਵਾਰ ਨੂੰ ਟੋਰਾਂਟੋ ਪੁਲਿਸ ਦੀ ਤਰਜ਼ਮਾਨ ਨੇ ਦਿੱਤੀ। ਉਨ੍ਹਾਂ ਆਖਿਆ ਕਿ ਇਸ ਸਬੰਧ ਵਿੱਚ ਮੁਜਰਮਾਨਾਂ ਜਾਂਚ ਮੀਡੀਆ ਵੱਲੋਂ ਪੁਲਿਸ ਅਧਿਕਾਰੀਆਂ ਨਾਲ ਸੰਪਰਕ ਕੀਤੇ ਜਾਣ ਤੋਂ ਬਾਅਦ ਹੀ ਲਾਂਚ ਕੀਤੀ ਗਈ।
ਪੁਲਿਸ ਵੱਲੋਂ ਕੁੱਝ ਵੇਰਵੇ ਵੀ ਜਾਰੀ ਕੀਤੇ ਗਏ ਤੇ ਦੱਸਿਆ ਗਿਆ ਕਿ ਇਹ ਜਾਂਚ ਸੇਂਟ ਮਾਈਕਲਜ਼ ਕਾਲਜ ਸਕੂਲ ਨਾਲ ਸਬੰਧਤ ਹੈ। ਇਹ ਇੱਕਲਾ ਲੜਕਿਆਂ ਦਾ ਕੈਥੋਲਿਕ ਸਕੂਲ ਹੈ ਜਿੱਥੇ 7ਵੀਂ ਤੋਂ ਲੈ ਕੇ 12ਵੀਂ ਕਲਾਸ ਤੱਕ ਦੇ ਬੱਚਿਆਂ ਨੂੰ ਪੜ੍ਹਾਇਆ ਜਾਂਦਾ ਹੈ। ਪੁਲਿਸ ਅਧਿਕਾਰੀਆਂ ਦਾ ਇਹ ਵੀ ਮੰਨਣਾ ਹੈ ਕਿ ਇਸ ਕਥਿਤ ਹਮਲੇ ਦੀ ਵੀਡੀਓ ਵੀ ਵਾਇਰਲ ਕੀਤੀ ਗਈ ਹੈ।
ਬੁੱਧਵਾਰ ਰਾਤ ਨੂੰ ਜਾਰੀ ਕੀਤੇ ਗਏ ਇੱਕ ਬਿਆਨ ਵਿੱਚ ਪੁਲਿਸ ਨੇ ਆਖਿਆ ਕਿ ਚਾਈਲਡ ਐਕਸਪਲੌਏਟੇਸ਼ਨ ਸੈਕਸ਼ਨ ਵਿਭਾਗ ਦੇ ਜਾਂਚਕਾਰਾਂ ਨੇ ਇਹ ਪਤਾ ਲਾਇਆ ਹੈ ਕਿ ਵੀਡੀਓ ਚਾਈਲਡ ਪੋਰਨੋਗ੍ਰਾਫੀ ਦੀ ਪਰਿਭਾਸ਼ਾ ਨਾਲ ਮੇਲ ਖਾਂਦੀ ਹੈ। ਵਿਭਾਗ ਵੱਲੋਂ ਇਹ ਵੀ ਆਖਿਆ ਗਿਆ ਹੈ ਕਿ ਜਿਸ ਕਿਸੇ ਕੋਲ ਵੀ ਇਸ ਵੀਡੀਓ ਦੀ ਕੋਈ ਕਾਪੀ ਹੈ ਉਹ ਇਸ ਨੂੰ ਫੌਰਨ ਡਲੀਟ ਕਰ ਦੇਵੇ। ਇਸ ਮਾਮਲੇ ਉੱਤੇ ਟਿੱਪਣੀ ਕੀਤੇ ਜਾਣ ਦੀ ਬੇਨਤੀ ਉੱਤੇ ਸਕੂਲ ਵੱਲੋਂ ਹਾਲ ਦੀ ਘੜੀ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਗਈ। ਪਰ ਸਕੂਲ ਵੱਲੋਂ ਮਾਪਿਆਂ ਨੂੰ ਲਿਖੀ ਚਿੱਠੀ ਵਿੱਚ ਇਹ ਆਖਿਆ ਗਿਆ ਹੈ ਕਿ ਪ੍ਰਸ਼ਾਸਕਾਂ ਨੂੰ ਦੋ ਬੇਹੱਦ ਗੰਭੀਰ ਮਾਮਲਿਆਂ ਬਾਰੇ ਪਤਾ ਲੱਗਿਆ ਹੈ, ਜੋ ਕਿ ਕੈਂਪਸ ਵਿੱਚ ਵਾਪਰੇ ਹਨ ਤੇ ਇਹ ਵਿਦਿਆਰਥੀਆਂ ਦੇ ਕੋਡ ਆਫ ਕੰਡਕਟ ਦੀ ਸਰਾਸਰ ਉਲੰਘਣਾਂ ਕਰਦੇ ਹਨ।
ਸਕੂਲ ਨੇ ਇਹ ਵੀ ਲਿਖਿਆ ਹੈ ਕਿ ਹਰ ਪੱਖੋਂ ਇਹ ਮਾਮਲੇ ਸਕੂਲ ਦੀਆਂ ਕਦਰਾਂ ਕੀਮਤਾਂ ਨਾਲ ਮੇਲ ਨਹੀਂ ਖਾਂਦੇ ਤੇ ਨਾ ਹੀ ਸਾਡੇ ਵਿਦਿਆਰਥੀਆਂ ਦੀ ਸਿਹਤ ਲਈ ਹੀ ਠੀਕ ਹਨ। ਇਸ ਤਰ੍ਹਾਂ ਦਾ ਵਿਵਹਾਰ ਸਕੂਲ ਵਿੱਚ ਕਿਸੇ ਵੀ ਹਾਲ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਸਕੂਲ ਨੇ ਆਖਿਆ ਕਿ ਇਨ੍ਹਾਂ ਦੋਵਾਂ ਮਾਮਲਿਆਂ ਬਾਰੇ ਉਨ੍ਹਾਂ ਨੂੰ ਸੋਮਵਾਰ ਨੂੰ ਪਤਾ ਲੱਗਿਆ ਤੇ ਉਨ੍ਹਾਂ ਪੁਲਿਸ ਨੂੰ ਜਾਣਕਾਰੀ ਦੇਣ ਦੇ ਨਾਲ ਨਾਲ ਸਬੰਧਤ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਮਿਲ ਕੇ ਆਪਣੀ ਪੱਧਰ ਉੱਤੇ ਜਾਂਚ ਵੀ ਸ਼ੁਰੂ ਕਰ ਦਿੱਤੀ। ਆਪਣੀ ਵੈੱਬਸਾਈਟ ਉੱਤੇ ਪੋਸਟ ਬਿਆਨ ਵਿੱਚ ਸਕੂਲ ਨੇ ਆਖਿਆ ਕਿ ਇਸ ਸਬੰਧ ਵਿੱਚ ਤੇਜ਼ੀ ਨਾਲ ਅਨੁਸ਼ਾਸਕੀ ਕਾਰਵਾਈ ਕੀਤੀ ਗਈ ਤੇ ਵਿਦਿਆਰਥੀਆਂ ਨੂੰ ਕੱਢ ਦਿੱਤਾ ਗਿਆ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼