Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਰਲੀਜ਼ ਹੋਣ ਤੋਂ ਪਹਿਲਾਂ ਹੀ ਧਮਾਕੇ ਕਰ ਰਹੀ ਹੈ ਪੈਟ੍ਰਿਕ ਬ੍ਰਾਊਨ ਦੀ ਕਿਤਾਬ

November 16, 2018 08:19 AM

ਓਨਟਾਰੀਓ, 15 ਨਵੰਬਰ (ਪੋਸਟ ਬਿਊਰੋ) : ਪ੍ਰੋਗਰੈਸਿਵ ਕੰਜ਼ਰਵੇਟਿਵ ਪਾਰਟੀ ਵਿੱਚੋਂ ਕੱਢੇ ਗਏ ਆਗੂ ਪੈਟ੍ਰਿਕ ਬ੍ਰਾਊਨ ਨੇ ਆਪਣੀ ਸੁ਼ੱਕਰਵਾਰ ਨੂੰ ਰਲੀਜ਼ ਹੋਣ ਜਾ ਰਹੀ ਕਿਤਾਬ ਵਿੱਚ ਆਪਣੇ ਦੋਖੀਆਂ ਉੱਤੇ ਨਿਸ਼ਾਨਾ ਸਾਧਿਆ ਹੈ। ਇੱਥੋਂ ਤੱਕ ਕਿ ਉਨ੍ਹਾਂ ਵਿੱਤ ਮੰਤਰੀ ਵਿੱਕ ਫੈਡੇਲੀ ਨੂੰ ਹੀ ਪਾਰਟੀ ਵਿੱਚੋਂ ਖੁਦ ਨੂੰ ਕੱਢੇ ਜਾਣ ਲਈ ਜਿ਼ੰਮੇਵਾਰ ਠਹਿਰਾਇਆ ਹੈ।
ਉਨ੍ਹਾਂ ਦੀ ਕਿਤਾਬ “ਟੇਕਡਾਊਨ : ਦ ਅਟੈਂਪਟਿਡ ਪੁਲਿਟਿਕਲ ਅਸੈਸੀਨੇਸ਼ਨ ਆਫ ਪੈਟ੍ਰਿਕ ਬ੍ਰਾਊਨ”, ਭਾਵੇਂ ਅਜੇ ਰਲੀਜ਼ ਨਹੀਂ ਹੋਈ ਪਰ ਇਸ ਦੀਆਂ ਕੁੱਝ ਕਾਪੀਆਂ ਮੀਡੀਆ ਵੱਲੋਂ ਅਗਾਊਂ ਹਾਸਲ ਕਰ ਲਈਆਂ ਗਈਆਂ ਹਨ। ਪਿਛਲੇ ਮਹੀਨੇ ਬ੍ਰਾਊਨ ਨੂੰ ਬਰੈਂਪਟਨ ਦਾ ਮੇਅਰ ਚੁਣਿਆ ਗਿਆ। ਜਿ਼ਕਰਯੋਗ ਹੈ ਕਿ ਦੋ ਮਹਿਲਾਵਾਂ ਵੱਲੋਂ ਜਿਨਸੀ ਸ਼ੋਸ਼ਣ ਦੇ ਦੋਸ਼ ਲਾਏ ਜਾਣ ਕਾਰਨ ਜਨਵਰੀ ਵਿੱਚ ਬ੍ਰਾਊਨ ਨੂੰ ਧੱਕੇ ਨਾਲ ਟੋਰੀ ਆਗੂ ਵਜੋਂ ਅਸਤੀਫਾ ਦੇਣ ਲਈ ਮਜਬੂਰ ਕੀਤਾ ਗਿਆ ਸੀ। ਉਨ੍ਹਾਂ ਇਹ ਦੋਸ਼ ਵੀ ਲਾਇਆ ਕਿ ਪਿਛਲੇ ਸਾਲ ਇੱਕ ਮਹਿਲਾ ਸਟਾਫਰ ਵੱਲੋਂ ਫੈਡੇਲੀ ਉੱਤੇ ਵੀ ਅਨੁਚਿਤ ਵਿਵਹਾਰ ਦਾ ਦੋਸ਼ ਲਾਇਆ ਗਿਆ ਸੀ। ਪਰ ਉਸ ਮਹਿਲਾ ਦੇ ਇਸ ਬਾਬਤ ਕੋਈ ਕਾਰਵਾਈ ਨਾ ਕੀਤੇ ਜਾਣ ਦੇ ਇਰਾਦੇ ਕਾਰਨ ਉਸ ਮਾਮਲੇ ਨੂੰ ਦਬਾਅ ਦਿੱਤਾ ਗਿਆ।
ਬ੍ਰਾਊਨ ਨੇ ਆਪਣੀ ਕਿਤਾਬ ਵਿੱਚ ਲਿਖਿਆ ਕਿ ਇਸ ਤੋਂ ਜਲਦ ਬਾਅਦ ਹੀ ਫੈਡੇਲੀ ਨੂੰ ਪਾਰਟੀ ਦਾ ਅੰਤਰਿਮ ਆਗੂ ਬਣਾ ਦਿੱਤਾ ਗਿਆ ਤੇ ਮਾਮਲਾ ਆਇਆ ਗਿਆ ਹੋ ਗਿਆ। ਇਸ ਦੌਰਾਨ ਬੁੱਧਵਾਰ ਨੂੰ ਬਿਆਨ ਜਾਰੀ ਕਰਕੇ ਫੈਡੇਲੀ ਨੇ ਬ੍ਰਾਊਨ ਵੱਲੋਂ ਲਾਏ ਗਏ ਦੋਸ਼ ਸਰਾਸਰ ਗਲਤ ਹਨ ਤੇ ਇਨ੍ਹਾਂ ਵਿੱਚ ਕੋਈ ਸੱਚਾਈ ਨਹੀਂ ਹੈ। ਉਨ੍ਹਾਂ ਇਹ ਵੀ ਆਖਿਆ ਕਿ ਬ੍ਰਾਊਨ ਬਦਲੇ ਲੈਣ ਲਈ ਆਪਣੀ ਕਿਤਾਬ ਦੀ ਵਰਤੋਂ ਕਰ ਰਹੇ ਹਨ। ਉਨ੍ਹਾਂ ਆਖਿਆ ਕਿ ਇਸ ਤਰ੍ਹਾਂ ਦੀਆਂ ਝੂਠੀਆਂ ਅਫਵਾਹਾਂ ਫੈਲਾਉਣ ਵਾਲੇ ਖਿਲਾਫ ਉਹ ਵੀ ਕਾਨੂੰਨੀ ਕਾਰਵਾਈ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ।
ਬ੍ਰਾਊਨ ਨੇ ਆਪਣੀ ਕਿਤਾਬ ਵਿੱਚ ਇਹ ਵੀ ਆਖਿਆ ਕਿ ਜਿਨਸੀ ਸ਼ੋਸ਼ਣ ਦੇ ਦੋਸ਼ ਲੱਗਣ ਦੇ ਬਾਵਜੂਦ ਡੱਗ ਫੋਰਡ ਨੇ ਮਾਰਚ ਵਿੱਚ ਹੋਈਆਂ ਪੀਸੀ ਪਾਰਟੀ ਲੀਡਰਸਿ਼ਪ ਚੋਣਾਂ ਦੌਰਾਨ ਉਨ੍ਹਾਂ ਨਾਲ ਵਾਅਦਾ ਕੀਤਾ ਸੀ ਕਿ ਜੇ ਉਹ ਆਪਣੀ ਸੰਸਥਾ ਨੂੰ ਉਨ੍ਹਾਂ ਨੂੰ ਪੱਕੇ ਪੈਂਰੀਂ ਕਰਨ ਲਈ ਵਰਤਦੇ ਹਨ ਤਾਂ ਉਨ੍ਹਾਂ ਨੂੰ ਸਰਕਾਰ ਬਣਨ ਉੱਤੇ ਪਸੰਦੀਦਾ ਅਹੁਦਾ ਦਿੱਤਾ ਜਾਵੇਗਾ। ਪਰ ਬੁੱਧਵਾਰ ਨੂੰ ਹੀ ਪ੍ਰੀਮੀਅਰ ਨੇ ਵੀ ਟਵੀਟ ਕੀਤਾ ਕਿ ਕਿਤਾਬ ਵਿੱਚ ਬੋਲੇ ਗਏ ਝੂਠਾਂ ਤੋਂ ਘਿਣ ਆਉਂਦੀ ਹੈ।
ਬ੍ਰਾਊਨ ਨੇ ਕਿਤਾਬ ਵਿੱਚ ਜਿ਼ਕਰ ਕੀਤਾ ਕਿ ਉਨ੍ਹਾਂ ਨਾਲ ਖੜ੍ਹੇ ਰਹਿਣ ਦੇ ਦਾਅਵੇ ਕਰਨ ਵਾਲਿਆਂ ਅਲੀਖਾਨ ਵੈਲਸੀ, ਡੈਨ ਰੌਬਰਟਸਨ, ਐਂਡਰਿਊ ਬੌਡਿੰਗਟਨ ਤੇ ਨਿੱਕ ਬਰਗਾਮਿਨੀ ਨੇ ਕਿਸ ਤਰ੍ਹਾਂ ਔਖੇ ਵੇਲੇ ਉਨ੍ਹਾਂ ਦੀ ਪਿੱਠ ਵਿੱਚ ਹੀ ਛੁਰਾ ਖੋਭ ਦਿੱਤਾ ਤੇ ਉਨ੍ਹਾਂ ਦਾ ਸਾਥ ਛੱਡ ਦਿੱਤਾ। ਉਨ੍ਹਾਂ ਆਖਿਆ ਕਿ ਉਸ ਸਮੇਂ ਉਹ ਇੱਕਲੇ ਪੈ ਗਏ ਸਨ। ਬ੍ਰਾਊਨ ਨੇ ਆਪਣੀ ਕਿਤਾਬ ਵਿੱਚ ਆਪਣੇ ਜਾਨਸ਼ੀਨ ਤੇ ਹੁਣ ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਉੱਤੇ ਵੀ ਤਿੱਖੇ ਹਮਲੇ ਕੀਤੇ ਹਨ। ਉਨ੍ਹਾਂ ਲਿਖਿਆ ਹੈ ਕਿ ਫੋਰਡ ਦੇ ਦੁਆਲੇ ਹਰਵੇਲੇ ਰਹਿਣ ਵਾਲਿਆਂ ਨੂੰ ਇਹ ਸਮਝ ਕਿਉਂ ਨਹੀਂ ਆਉਂਦੀ ਕਿ ਬਹੁਤੇ ਲੋਕਾਂ ਨੇ ਉਨ੍ਹਾਂ ਨੂੰ ਜਾਂ ਪੀਸੀ ਪਾਰਟੀ ਨੂੰ ਵੋਟ ਨਹੀਂ ਕੀਤਾ ਹੈ ਸਗੋਂ ਲੋਕਾਂ ਨੇ ਵਿੰਨ ਖਿਲਾਫ ਵੋਟ ਕੀਤਾ ਹੈ। ਪਾਰਟੀ ਕਿਸੇ ਵੀ ਉਮੀਦਵਾਰ ਨੂੰ ਖੜ੍ਹਾ ਕਰਦੀ ਤਾਂ ਉਸ ਨੇ ਜਿੱਤ ਹੀ ਜਾਣਾ ਸੀ। ਆਪਣੀ ਕਿਤਾਬ ਵਿੱਚ ਬ੍ਰਾਊਨ ਨੇ ਫੈਡੇਲੀ, ਲੀਜਾ ਮੈਕਲਿਓਡ ਤੇ ਗ੍ਰੈਨਿਕ ਐਲਨ ਦੇ ਭੇਤ ਖੋਲ੍ਹਣ ਦੀ ਵੀ ਕੋਸਿ਼ਸ਼ ਕੀਤੀ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ