Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਅਕਾਲੀ ਐੱਮ ਪੀ ਘੁਬਾਇਆ ਦਾ ਕਾਂਗਰਸੀ ਵਿਧਾਇਕ ਪੁੱਤਰ ਨਵੇਂ ਵਿਵਾਦ ਵਿੱਚ ਫਸਿਆ

November 16, 2018 08:21 AM

* ਮਹਿਲਾ ਐੱਸ ਐੱਚ ਓ ਵਿਰੁੱਧ ਧਮਕਾਊ ਭਾਸ਼ਾ ਦੀ ਆਡੀਓ ਵਾਇਰਲ

ਫਾਜ਼ਿਲਕਾ, 15 ਨਵੰਬਰ, (ਪੋਸਟ ਬਿਊਰੋ)- ਪੰਜਾਬ ਦੇ ਫਾਜਿ਼ਲਕਾ ਵਿਧਾਨ ਸਭਾ ਹਲਕਾ ਤੋਂ ਕਾਂਗਰਸ ਟਿਕਟ `ਤੇ ਚੁਣੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਵੱਲੋਂ ਥਾਣਾ ਸਿਟੀ ਫਾਜ਼ਿਲਕਾ ਦੀ ਇੰਚਾਰਜ ਸਬ-ਇੰਸਪੈਕਟਰ ਲਵਮੀਤ ਕੌਰ ਨੂੰ ਧਮਕੀ ਦਿੱਤੇ ਜਾਣ ਦੀ ਆਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿੱਚ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਸਿੱਧੇ ਸ਼ਬਦਾਂ ਵਿੱਚ ਹੀ ਮਹਿਲਾ ਥਾਣਾ ਮੁਖੀ ਨੂੰ ਉਨ੍ਹਾਂ ਦੇ ਵਰਕਰਾਂ ਨੂੰ ਪ੍ਰੇਸ਼ਾਨ ਕਰਨ, ਉਨ੍ਹਾਂ ਦਾ ਫੋਨ ਨਾ ਸੁਣਨ ਤੇ ਕੰਮ ਨਾ ਕਰਨ ਦੀ ਗੱਲ ਕਹਿ ਕੇ ਉਸ ਦੀ ਬਦਲੀ ਕਰਾਉਣ ਦੀ ਧਮਕੀ ਦੇ ਰਹੇ ਹਨ ਅਤੇ ਲਵਮੀਤ ਕੌਰ ਅੱਗੋਂ ਵਿਧਾਇਕ ਨੂੰ ਤਮੀਜ਼ ਨਾਲ ਗੱਲ ਕਰਨ ਤੇ ਉਸ ਦੀ ਬਦਲੀ ਕਰਾਉਣ ਨੂੰ ਚੁਣੌਤੀ ਦਿੰਦੀ ਸੁਣ ਰਹੀ ਹੈ। ਵਿਧਾਇਕ ਅਤੇ ਥਾਣਾ ਮੁਖੀ ਦੋਵਾਂ ਨੇ ਇਸ ਵਾਇਰਲ ਹੋਈ ਆਡੀਓ ਦੀ ਗੱਲਬਾਤ ਨੂੰ ਸੱਚ ਮੰਨਿਆ ਹੈ।
ਕਾਂਗਰਸੀ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਦੇ ਮੁਤਾਬਕ ਉਨ੍ਹਾਂ ਦੇ ਵਰਕਰਾਂ ਨੂੰ ਸਬ-ਇੰਸਪੈਕਟਰ ਲਵਮੀਤ ਕੌਰ ਗੈਰ-ਜ਼ਰੂਰੀ ਪ੍ਰੇਸ਼ਾਨ ਕਰਦੀ ਹੈ। ਉਸ ਨੇ ਉਨ੍ਹਾਂ ਦੇ ਵਰਕਰ ਦਾ ਮੋਟਰ ਸਾਈਕਲ ਰੋਕਿਆ ਅਤੇ ਵਰਕਰ ਨੇ ਲਵਮੀਤ ਕੌਰ ਨੂੰ ਉਨ੍ਹਾਂ ਨਾਲ ਗੱਲ ਕਰਨ ਨੂੰ ਕਿਹਾ ਤਾਂ ਉਸ ਨੇ ਉਨ੍ਹਾਂ ਨਾਲ ਗੱਲ ਨਹੀਂ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਲਵਮੀਤ ਕੌਰ ਸਰਕਾਰੀ ਨੰਬਰ ਉੱਤੇ ਵੀ ਉਨ੍ਹਾਂ ਦਾ ਫੋਨ ਨਹੀਂ ਸੁਣਦੀ। ਘੁਬਾਇਆ ਨੇ ਕਿਹਾ ਕਿ ਉਹ ਲੋਕਾਂ ਵੱਲੋਂ ਚੁਣੇ ਹੋਏ ਨੁਮਾਇੰਦੇ ਹਨ, ਐਸ ਐਚ ਓ ਉਨ੍ਹਾਂ ਦੀ ਜਾਂ ਉਨ੍ਹਾਂ ਦੇ ਵਰਕਰਾਂ ਦੀ ਗੱਲ ਨਹੀਂ ਸੁਣੇਗੀ ਤਾਂ ਉਹ ਉਸ ਦੀ ਬਦਲੀ ਕਰਾਉਣ ਦੀ ਵਾਹ ਲਾਉਣਗੇ। ਵਰਨਣ ਯੋਗ ਹੈ ਕਿ ਵਿਧਾਇਕ ਘੁਬਾਇਆ ਦੇ ਪਿਤਾ ਸ਼ੇਰ ਸਿੰਘ ਘੁਬਾਇਆ ਅਕਾਲੀ ਟਿਕਟ ਉੱਤੇ ਪਾਰਲੀਮੈਂਟ ਦੀ ਚੋਣ ਜਿੱਤੇ ਸਨ ਤੇ ਹਾਲੇ ਵੀ ਅਕਾਲੀ ਦਲ ਵਿੱਚ ਹਨ। ਚੋਣਾਂ ਤੋਂ ਪਹਿਲਾਂ ਕਾਂਗਰਸ ਵਿੱਚ ਸ਼ਾਮਲ ਹੋਏ ਵਿਧਾਇਕ ਘੁਬਾਇਆ ਪਹਿਲਾਂ ਵੀ ਕਈ ਵਿਵਾਦਾਂ ਵਿੱਚ ਹਨ ਤੇ ਉਨ੍ਹਾਂ ਵਿਰੁੱਧ ਚੋਣ ਪਟੀਸ਼ਨ ਵੀ ਚੱਲ ਰਹੀ ਹੈ।
ਤਾਜ਼ਾ ਕੇਸ ਵਿੱਚ ਐਸ ਐਚ ਓ ਲਵਮੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੇ ਇਕ ਵਿਅਕਤੀ ਦਾ ਬਿਨਾਂ ਨੰਬਰ ਵਾਲਾ ਮੋਟਰ ਸਾਈਕਲ ਰੋਕਿਆ ਅਤੇ ਚਲਾਣ ਕੀਤਾ ਸੀ। ਐਸ ਐਚ ਓ ਨੇ ਕਿਹਾ ਕਿ ਉਹ ਕਿਸੇ ਨੂੰ ਗੈਰ-ਜ਼ਰੂਰੀ ਪ੍ਰੇਸ਼ਾਨ ਨਹੀਂ ਕਰਦੀ, ਉਨ੍ਹਾਂ ਦੀ ਨਾ ਘੁਬਾਇਆ ਅਤੇ ਨਾ ਉਨ੍ਹਾਂ ਦੇ ਵਰਕਰਾਂ ਨਾਲ ਦੁਸ਼ਮਣੀ ਹੈ, ਦਵਿੰਦਰ ਸਿੰਘ ਘੁਬਾਇਆ ਵਿਧਾਇਕ ਹਨ, ਉਨ੍ਹਾਂ ਆਪਣਾ ਕੰਮ ਕਰਨਾ ਹੈ, ਮੈਂ ਆਪਣਾ। ਘੁਬਾਇਆ ਦੀ ਗੱਲ ਸਰਕਾਰੀ ਨੰਬਰ ਉੱਤੇ ਨਾ ਸੁਣਨ ਬਾਰੇ ਉਨ੍ਹਾਂ ਕਿਹਾ ਕਿ ਉਹ ਕਈ ਵਾਰ ਜ਼ਰੂਰੀ ਕੰਮ ਜਾਂ ਸਰਕਾਰੀ ਮੀਟਿੰਗ ਵਿੱਚ ਹੁੰਦੀ ਹੈ, ਨਹੀਂ ਤਾਂ ਹਮੇਸ਼ਾ ਫੋਨ ਅਟੈਂਡ ਕਰਦੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ