Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਬ੍ਰੈਗਜਿ਼ੱਟ ਲਈ ਮੇਅ ਨੇ ਸਿੱਧੇ ਤੌਰ ਉੱਤੇ ਵੋਟਰਾਂ ਨੂੰ ਕੀਤੀ ਅਪੀਲ

November 17, 2018 12:28 PM

ਲੰਡਨ, 16 ਨਵੰਬਰ (ਪੋਸਟ ਬਿਊਰੋ) : ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਸੁ਼ੱਕਰਵਾਰ ਨੂੰ ਸਿੱਧੇ ਤੌਰ ਉੱਤੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਦੇ ਬ੍ਰੈਗਜਿ਼ੱਟ ਪਲੈਨ ਦਾ ਸਮਰਥਨ ਕਰਨ। ਮੇਅ ਇਸ ਗੱਲ ਦੀ ਵੀ ਉਡੀਕ ਕਰ ਰਹੀ ਹੈ ਕਿ ਉਨ੍ਹਾਂ ਦੀ ਪਾਰਟੀ ਵਿਚਲੇ ਵਿਰੋਧੀ ਕਿਤੇ ਸਮਰਥਨ ਹਾਸਲ ਕਰਕੇ ਉਸ ਨੂੰ ਲੀਡਰਸਿ਼ਪ ਚੁਣੌਤੀ ਹੀ ਨਾ ਦੇਣ।
ਆਪਣੇ ਅਹੁਦੇ ਉੱਤੇ ਕਾਇਮ ਰਹਿਣ ਦਾ ਤਹੱਈਆ ਪ੍ਰਗਟਾਉਣ ਤੋਂ ਇੱਕ ਦਿਨ ਬਾਅਦ ਮੇਅ ਨੇ ਰੇਡੀਓ ਫੋਨ ਉੱਤੇ ਕਾਲਰਜ਼ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ। ਪਰ ਉਨ੍ਹਾਂ ਲਈ ਇਹ ਗੱਲਬਾਤ ਸੁਖਾਲੀ ਨਹੀਂ ਰਹੀ। ਇੱਕ ਕਾਲਰ ਨੇ ਇਹ ਵੀ ਆਖਿਆ ਕਿ ਮੇਅ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ ਤੇ ਕਿਸੇ ਹੋਰ ਦਮਦਾਰ ਤੇ ਬ੍ਰੈਗਜਿ਼ੱਟ ਪੱਖੀ ਸਿਆਸਤਦਾਨ ਨੂੰ ਆਪਣੀ ਥਾਂ ਲੈ ਲੈਣ ਦੇਣੀ ਚਾਹੀਦੀ ਹੈ। ਇੱਕ ਹੋਰ ਕਾਲਰ ਨੇ ਉਨ੍ਹਾਂ ਦੀ ਤੁਲਨਾ 1930ਵਿਆਂ ਦੇ ਪ੍ਰਧਾਨ ਮੰਤਰੀ ਨੈਵਿਲੇ ਚੇਂਬਰਲੇਨ ਨਾਲ ਕੀਤੀ, ਜੋ ਜੰਗ ਟਾਲਣ ਲਈ ਹਮੇਸ਼ਾਂ ਨਾਜ਼ੀਆਂ ਨੂੰ ਖੁਸ਼ ਕਰਨ ਦੀ ਹੀ ਕੋਸਿ਼ਸ਼ ਵਿੱਚ ਲੱਗੇ ਰਹੇ। ਪਰ ਮੇਅ ਆਪਣੇ ਪਲੈਨ ਉੱਤੇ ਹੀ ਕਾਇਮ ਰਹੀ।
ਮੇਅ ਆਪਣੀ ਬ੍ਰੈਗਜਿ਼ੱਟ ਯੋਜਨਾ ਤੇ ਆਪਣੀ ਨੌਕਰੀ ਨੂੰ ਬਚਾਉਣ ਲਈ ਸੰਘਰਸ਼ ਕਰ ਰਹੀ ਹੈ। ਜਿ਼ਕਰਯੋਗ ਹੈ ਕਿ ਬ੍ਰਿਟੇਨ ਤੇ ਯੂਰਪੀਅਨ ਯੂਨੀਅਨ ਦਰਮਿਆਨ ਬ੍ਰੈਗਜਿ਼ੱਟ ਸਬੰਧੀ ਡਰਾਫਟ ਨੂੰ ਵਾਪਿਸ ਲੈਣ ਦੇ ਸਮਝੌਤੇ ਦਾ ਮੇਅ ਦੀ ਹੀ ਕੰਜ਼ਰਵੇਟਿਵ ਪਾਰਟੀ ਵਿੱਚ ਵਿਰੋਧ ਹੋਣ ਨਾਲ ਮੇਅ ਲਈ ਸਥਿਤੀ ਕਾਫੀ ਕਸੂਤੀ ਬਣ ਚੁੱਕੀ ਹੈ। ਕਈ ਕੰਜ਼ਰਵੇਟਿਵ ਨੀਤੀਘਾੜੇ ਮੇਅ ਖਿਲਾਫ ਬੇਭਰੋਸਗੀ ਮਤੇ ਲਈ ਜ਼ੋਰ ਲਾ ਰਹੇ ਹਨ। ਇੱਥੇ ਦੱਸਣਾ ਬਣਦਾ ਹੈ ਕਿ ਜੇ ਮੇਅ ਪਾਰਟੀ ਆਗੂ ਦਾ ਆਪਣਾ ਅਹੁਦਾ ਗੁਆਉਂਦੀ ਹੈ ਤਾਂ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਵੀ ਉਸ ਨੂੰ ਹੱਥ ਧੁਆਉਣੇ ਪੈਣਗੇ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ