Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਓਨਟਾਰੀਓ ਦੇ ਟੋਰੀਜ਼ ਨੇ ਟੈਕਸਾਂ ਵਿੱਚ ਕੀਤੀ ਕਟੌਤੀ

November 17, 2018 12:35 PM

ਓਨਟਾਰੀਓ, 16 ਨਵੰਬਰ (ਪੋਸਟ ਬਿਊਰੋ) : ਘੱਟ ਆਮਦਨ ਵਾਲੇ ਨਾਗਰਿਕਾਂ ਲਈ ਪ੍ਰੀਮੀਅਰ ਡੱਗ ਫੋਰਡ ਵੱਲੋਂ ਟੈਕਸਾਂ ਵਿੱਚ ਕਟੌਤੀ ਕੀਤੀ ਗਈ ਹੈ। ਇਸ ਤੋਂ ਇਲਾਵਾ ਕਿਰਾਏ ਸਬੰਧੀ ਨਿਯੰਤਰਣ, ਵਾਤਾਵਰਣ, ਕਮਜ਼ੋਰ ਬੱਚਿਆਂ ਤੇ ਓਨਟਾਰੀਓ ਦੀ ਫਰੈਂਚ ਭਾਸ਼ਾ ਦੀ ਵਰਤੋਂ ਕਰਨ ਵਾਲੇ ਘੱਟਗਿਣਤੀਆਂ ਲਈ ਵੀ ਨਰੀਖਣ ਸੁਰੱਖਿਆ ਵਿੱਚ ਕਟੌਤੀ ਦਾ ਐਲਾਨ ਕੀਤਾ।
ਫੋਰਡ ਵੱਲੋਂ ਕੀਤੀਆਂ ਜਾਣ ਵਾਲੀਆਂ ਇਨ੍ਹਾਂ ਤਬਦੀਲੀਆਂ ਵਿੱਚ ਸਿਆਸੀ ਫੰਡਰੇਜਿ਼ੰਗ ਉੱਤੇ ਲੱਗੀਆਂ ਪਾਬੰਦੀਆਂ ਨੂੰ ਘਟਾਉਣਾ ਵੀ ਸ਼ਾਮਲ ਹੈ। ਇਸ ਦਾ ਖੁਲਾਸਾ ਵੀਰਵਾਰ ਨੂੰ ਜਾਰੀ ਕੀਤੇ ਗਏ ਬਿਆਨ ਵਿੱਚ ਪ੍ਰੋਗਰੈਸਿਵ ਕੰਜ਼ਰਵੇਟਿਵ ਪਾਰਟੀ ਵੱਲੋਂ ਕੀਤਾ ਗਿਆ। ਪੀਸੀ ਪਾਰਟੀ 15 ਬਿਲੀਅਨ ਡਾਲਰ ਦੇ ਘਾਟੇ ਵਿੱਚੋਂ 500 ਮਿਲੀਅਨ ਡਾਲਰ ਦੀ ਕਟੌਤੀ ਕਰਨ ਦਾ ਦਾਅਵਾ ਵੀ ਕਰ ਰਹੀ ਹੈ। ਪਰ ਸਰਕਾਰ ਵੱਲੋਂ ਇਹ ਜਾਣਕਾਰੀ ਨਹੀਂ ਦਿੱਤੀ ਗਈ ਕਿ ਪ੍ਰੋਵਿੰਸ਼ੀਅਲ ਬਜਟ ਨੂੰ ਕਦੋਂ ਤੱਕ ਸੰਤੁਲਿਤ ਕਰ ਲਿਆ ਜਾਵੇਗਾ।
ਵਿੱਤ ਮੰਤਰੀ ਵਿੱਕ ਫੈਡੇਲੀ ਨੇ ਇਸ ਨੂੰ ਚੰਗੀ ਸੁ਼ਰੂਆਤ ਦੱਸਿਆ ਪਰ ਇਸ ਦੇ ਨਾਲ ਹੀ ਉਨ੍ਹਾਂ ਆਖਿਆ ਕਿ ਅਗਲੇ ਬਹਾਰ ਵਿੱਚ ਪੇਸ਼ ਹੋਣ ਵਾਲੇ ਬਜਟ ਵਿੱਚ ਹੋਰ ਕਟੌਤੀਆਂ ਵੀ ਕੀਤੀਆਂ ਜਾਣਗੀਆਂ। ਫੈਡੇਲੀ ਨੇ ਪਿਛਲੀ ਲਿਬਰਲ ਸਰਕਾਰ ਉੱਤੇ ਵੀ ਸ਼ਾਹ-ਖਰਚੀ ਤੇ ਗਲਤ ਮੈਨੇਜਮੈਂਟ ਦੀ ਤੁਹਮਤ ਲਾਉਂਦਿਆਂ ਆਖਿਆ ਕਿ ਜੋ ਅਸੀਂ ਕਰ ਰਹੇ ਹਾਂ ਉਹ ਸਹੀ ਦਿਸ਼ਾ ਵੱਲ ਕੀਤਾ ਜਾ ਰਿਹਾ ਕੰਮ ਹੈ ਪਰ ਇਸ ਵਿੱਚ ਸਮਾਂ ਵੀ ਲੱਗੇਗਾ ਤੇ ਇਸ ਲਈ ਲੋੜੋਂ ਜਿ਼ਆਦਾ ਕੋਸਿ਼ਸ਼ਾਂ ਵੀ ਕਰਨੀਆਂ ਪੈਣਗੀਆਂ।
ਪਰ ਆਲੋਚਕਾਂ ਵੱਲੋਂ ਐਨਵਾਇਰਮੈਂਟਲ ਕਮਿਸ਼ਨਰ, ਚਾਈਲਡ ਐਡਵੋਕੇਟ ਤੇ ਫਰੈਂਚ ਲੈਂਗੁਏਜ ਸਰਵਿਸਿਜ਼ ਕਮਿਸ਼ਨਰ ਨੂੰ ਵਿਧਾਨਸਭਾ ਦੇ ਅਜ਼ਾਦਾਨਾ ਅਧਿਕਾਰੀਆਂ ਵਜੋਂ ਹਟਾਉਣ ਦੀ ਆਲੋਚਨਾ ਕੀਤੀ। ਇਸ ਮੌਕੇ ਐਨਡੀਪੀ ਆਗੂ ਐਂਡਰੀਆ ਹੌਰਵਥ ਨੇ ਆਖਿਆ ਕਿ ਫੋਰਡ ਨੂੰ ਲੱਗਦਾ ਹੈ ਕਿ ਉਹ ਕੁੱਝ ਵੀ ਕਰ ਸਕਦੇ ਹਨ, ਬੋਲ ਸਕਦੇ ਹਨ ਤੇ ਇਸ ਲਈ ਉਨ੍ਹਾਂ ਦੀ ਕੋਈ ਜਵਾਬਦੇਹੀ ਨਹੀਂ ਹੈ। ਇਸ ਨੂੰ ਜਮਹੂਰੀਅਤ ਨਹੀਂ ਆਖਦੇ। ਤੁਹਾਡੇ ਵਿੱਚ ਆਲੋਚਨਾ ਸਹਿਣ ਦਾ ਮਾਦਾ ਵੀ ਹੋਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਤੁਹਾਡੀ ਸਰਕਾਰ ਦੀ ਵੀ ਜਵਾਬਦੇਹੀ ਤੈਅ ਹੋਵੇ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ