Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਲਾਈਫ ਸਟਾਈਲ

ਰਸੋਈ: ਸੂਜੀ ਕੇਕ

July 22, 2020 09:28 AM

ਸਮੱਗਰੀ-ਬਰੀਕ ਸੂਜੀ ਇੱਕ ਕੱਪ, ਦੁੱਧ ਇੱਕ ਕੌਲੀ, ਅੱਧਾ ਕੌਲੀ ਘਿਓ, ਬੂਰਾ ਖੰਡ ਇੱਕ ਕੌਲੀ, ਅੱਧੀ ਕੌਲੀ ਦਹੀਂ, ਇਲਾਇਚੀ ਪਾਊਡਰ ਅੱਧਾ ਛੋਟਾ ਚਮਚ, ਨਮਕ 1/4 ਛੋਟਾ ਚਮਚ, ਬੇਕਿੰਗ ਸੋਢਾ ਛੋਟਾ ਚਮਚ, ਬੇਕਿੰਗ ਪਾਊਡਰ ਅੱਧਾ ਛੋਟਾ ਚਮਚ, ਸੁੱਕੇ ਮੇਵੇ।
ਵਿਧੀ-ਬਾਉਲ ਵਿੱਚ ਸੂਜੀ ਅਤੇ ਬੂਰਾ ਖੰਡ ਮਿਲਾ ਕੇ ਇਕੱਠੇ ਛਾਣ ਕੇ ਇਸ ਵਿੱਚ ਘਿਓ ਅਤੇ ਦਹੀਂ ਮਿਲਾਓ। ਥੋੜ੍ਹਾ-ਥੋੜ੍ਹਾ ਕਰ ਕੇ ਦੁੱਧ ਪਾਉਂਦੇ ਜਾਓ ਅਤੇ ਚਮਚ ਨਾਲ ਮਿਸ਼ਰਣ ਮਿਲਾਉਂਦੇ ਜਾਓ। ਥੋੜ੍ਹਾ ਦੁੱਧ ਬਚਾ ਲਓ। ਮਿਸ਼ਰਣ ਨੂੰ 10 ਮਿੰਟ ਲਈ ਢੱਕ ਕੇ ਰੱਖ ਦਿਓ ਤਾਂ ਕਿ ਫੁੱਲ ਜਾਏ। (ਇਸ ਦੌਰਾਨ ਕੁੱਕਰ ਵਿੱਚ ਦੋ ਗਿਲਾਸ ਪਾਣੀ ਪਾਓ। ਬਰਤਨ ਦੇ ਹੇਠਾਂ ਰੱਖਣ ਵਾਲਾ ਸਟੈਂਡ ਇਸ ਦੇ ਅੰਦਰ ਰੱਖੋ ਅਤੇ ਮੱਧਮ ਸੇਕ 'ਤੇ ਪਾਣੀ ਗਰਮ ਕਰੋ।) ਮਿਸ਼ਰਣ ਨੂੰ ਇੱਕੋ ਦਿਸ਼ਾ ਵਿੱਚ ਘੁਮਾਉਂਦੇ ਹੋਏ ਫੈਂਟੋ। ਇਸ ਵਿੱਚ ਨਮਕ, ਬੇਕਿੰਗ ਸੋਢਾ, ਬੇਕਿੰਗ ਪਾਊਡਰ ਤੇ ਇਲਾਇਚੀ ਪਾਊਡਰ ਪਾ ਕੇ ਜਲਦੀ ਨਾਲ ਹਿਲਾਓ। ਬਚੇ ਹੋਏ ਦੁੱਧ ਨੂੰ ਮਿਸ਼ਰਣ ਵਿੱਚ ਮਿਲਾਓ। ਸੁੱਕੇ ਮੇਵੇ ਵੀ ਮਿਲਾ ਲਓ।
ਕੇਕ ਬਣਾਉਣ ਲਈ ਗਹਿਰਾ ਬਰਤਨ ਲਓ। ਇਸ ਵਿੱਚ ਘਿਓ ਲਾ ਕੇ ਮਿਸ਼ਰਣ ਪਲਟ ਦਿਓ। ਕੁੱਕਰ ਦੇ ਪਾਣੀ ਵਿੱਚ ਉਬਾਲ ਆ ਜਾਏ ਤਾਂ ਇਸ ਵਿੱਚ ਕੇਕ ਦਾ ਬਰਤਨ ਰੱਖ ਕੇ ਢੱਕਣ ਦੀ ਸੀਟੀ ਹਟਾ ਕੇ ਤੀਹ ਮਿੰਟ ਤੱਕ ਪੱਕਣ ਦਿਓ। ਹੁਣ ਇੱਕ ਚਾਕੂ ਕੇਕ ਵਿੱਚ ਪਾਓ, ਜੇ ਉਹ ਸਾਫ ਬਾਹਰ ਨਿਕਲ ਆਏ, ਤਾਂ ਸਮਝ ਲਓ ਕੇਕ ਤਿਆਰ ਹੈ। ਇਸ ਨੂੰ ਥਾਲੀ ਵਿੱਚ ਪਲਟ ਦਿਓ।

 
Have something to say? Post your comment