Welcome to Canadian Punjabi Post
Follow us on

12

August 2020
ਪੰਜਾਬ

ਦਾਨ 'ਚ ਲਿਆ ਪਲਾਜ਼ਮਾ ਕੋਰੋਨਾ ਮਰੀਜ਼ਾਂ ਨੂੰ ਵੇਚੇ ਜਾਣ ਵਿਰੁੱਧ 'ਆਪ' ਵੱਲੋਂ ਸੂਬਾ ਪੱਧਰੀ ਰੋਸ ਮੁਜ਼ਾਹਰੇ ਭੱਲਕੇ

July 30, 2020 07:11 PM

-ਭਗਵੰਤ ਮਾਨ ਅਤੇ ਹਰਪਾਲ ਸਿੰਘ ਚੀਮਾ 'ਮੋਤੀ ਮਹਿਲ' ਮੂਹਰੇ ਰੋਸ ਧਰਨੇ 'ਤੇ ਬੈਠਣਗੇ


ਚੰਡੀਗੜ੍ਹ, 30 ਜੁਲਾਈ (ਪੋਸਟ ਬਿਊਰੋ): ਪੰਜਾਬ ਸਰਕਾਰ ਵੱਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਦਾਨ 'ਚ ਇਕੱਠੇ ਹੋਣ ਵਾਲੇ ਪਲਾਜ਼ਮਾ (ਬਲੱਡ ਸੈੱਲ) ਨੂੰ ਮੋਟੀ ਕੀਮਤ 'ਤੇ ਵੇਚੇ ਜਾਣ ਦਾ ਸਖ਼ਤ ਵਿਰੋਧ ਕਰਦੇ ਹੋਏ ਆਮ ਆਦਮੀ ਪਾਰਟੀ (ਆਪ) ਪੰਜਾਬ ਸ਼ੁੱਕਰਵਾਰ 31 ਜੁਲਾਈ ਨੂੰ ਸੂਬੇ ਭਰ 'ਚ ਰੋਸ ਪ੍ਰਗਟ ਕਰੇਗੀ।
ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਦੇ ਬੇਤੁਕੇ ਅਤੇ ਲੋਕ ਵਿਰੋਧੀ ਫ਼ੈਸਲੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਦੌਰਾਨ ਵੀ ਸੜਕਾਂ 'ਤੇ ਉੱਤਰਨ ਨੂੰ ਮਜਬੂਰ ਕਰ ਰਹੇ ਹਨ। ਜਿੱਥੇ ਕੇਂਦਰ ਸਰਕਾਰ (ਮੋਦੀ) ਵੱਲੋਂ ਥੋਪੇ ਜਾ ਰਹੇ ਖੇਤੀ ਵਿਰੋਧੀ ਆਰਡੀਨੈਂਸਾਂ ਨੇ ਸਾਨੂੰ (ਸਿਆਸੀ ਧਿਰਾਂ ਅਤੇ ਕਿਸਾਨ-ਮਜ਼ਦੂਰ ਜਥੇਬੰਦੀਆਂ) ਨੂੰ ਸੜਕਾਂ 'ਤੇ ਰੋਸ ਮੁਜ਼ਾਹਰੇ ਕਰਨ ਲਈ ਮਜਬੂਰ ਕੀਤਾ ਹੋਇਆ ਹੈ, ਉੱਥੇ ਕੋਰੋਨਾ ਵਿਰੁੱਧ ਲੜਾਈ 'ਚ ਮਰੀਜ਼ਾਂ/ਲੋਕਾਂ ਨੂੰ ਰਾਹਤ ਦੇਣ ਦੀ ਥਾਂ ਜੇ ਉਨ੍ਹਾਂ ਕੋਲੋਂ ਦਾਨ 'ਚ ਇਕੱਠੇ ਹੋਏ ਖ਼ੂਨ (ਪਲਾਜ਼ਮਾ) ਨੂੰ 20 ਹਜ਼ਾਰ ਰੁਪਏ ਵਸੂਲੇ ਜਾਣਗੇ ਤਾਂ ਅਸੀਂ (ਆਮ ਆਦਮੀ ਪਾਰਟੀ) ਕਿਸੇ ਵੀ ਕੀਮਤ 'ਤੇ ਚੁੱਪ ਨਹੀਂ ਬੈਠ ਸਕਦੇ।
ਭਗਵੰਤ ਮਾਨ ਨੇ ਕਿਹਾ, ''ਅਸੀਂ ਮੁੱਖ ਵਿਰੋਧ ਧਿਰ ਹੋਣ ਦੇ ਨਾਤੇ ਸਰਕਾਰ ਦੀ ਇਸ ਲੁੱਟ ਦਾ ਵਿਰੋਧ ਕਰਦੇ ਹਾਂ। ਇਸ ਫ਼ੈਸਲੇ ਖ਼ਿਲਾਫ਼ ਸ਼ੁੱਕਰਵਾਰ 31 ਜੁਲਾਈ ਨੂੰ ਪੰਜਾਬ ਭਰ 'ਚ ਕੋਰੋਨਾ ਦਿਸ਼ਾ ਨਿਰਦੇਸ਼ਾਂ ਦੀ ਪਾਲਨਾ ਕਰਦੇ ਹੋਏ ਸ਼ਾਂਤੀਪੂਰਵਕ ਅਤੇ ਸੰਕੇਤਕ ਰੋਸ ਪ੍ਰਦਰਸ਼ਨ ਕਰਾਂਗੇ।''
ਭਗਵੰਤ ਮਾਨ ਨੇ ਦੱਸਿਆ ਕਿ ਉਹ (ਮਾਨ) ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨਾਲ ਪਟਿਆਲਾ ਵਿਖੇ ਮੁੱਖ ਮੰਤਰੀ ਨਿਵਾਸ (ਮੋਤੀ ਮਹਿਲ) ਮੂਹਰੇ ਅਤੇ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ ਮੀਤ ਹੇਅਰ ਮੋਹਾਲੀ ਵਿਖੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਕੋਠੀ ਮੂਹਰੇ ਰੋਸ ਪ੍ਰਦਰਸ਼ਨ 'ਤੇ ਬੈਠਣਗੇ।
ਇਸ ਤੋਂ ਇਲਾਵਾ ਸਾਰੇ ਵਿਧਾਨ ਸਭਾ ਹਲਕਿਆਂ ਤੋਂ ਪਾਰਟੀ ਦੀਆਂ ਇਕਾਈਆਂ ਆਪਣੇ-ਆਪਣੇ ਵਿਧਾਇਕਾਂ ਜਾਂ ਸਥਾਨਕ ਆਗੂਆਂ ਨਾਲ ਸੰਬੰਧਿਤ ਐਸਡੀਐਮ ਜਾਂ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਮੂਹਰੇ ਰੋਸ ਪ੍ਰਦਰਸ਼ਨ ਕਰਨਗੇ ਅਤੇ ਮੰਗ ਪੱਤਰ ਸੌਂਪਣਗੇ।

Have something to say? Post your comment
ਹੋਰ ਪੰਜਾਬ ਖ਼ਬਰਾਂ
ਸੁਰੱਖਿਆ ਦੇ ਮੁੱਦੇ ਤੋਂ ਅਮਰਿੰਦਰ ਸਿੰਘ ਤੇ ਬਾਜਵਾ ਜਨਤਕ ਤੌਰ ਉੱਤੇ ਭਿੜਨ ਲੱਗੇ
ਮਜੀਠੀਏ ਵੱਲੋਂ ਐੱਸ ਐੱਸ ਪੀ ਅੰਮ੍ਰਿਤਸਰ ਦੇ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ
ਸਿਮਰਜੀਤ ਬੈਂਸ ਨੇ ਕਿਹਾ: ਬਾਦਲ ਦਲ ਦਾ ਚੰਡੀਗੜ੍ਹ ਵਿਖੇ ਰੋਜ਼ਾਨਾ ਧਰਨਾ ‘ਚੋਰ ਮਚਾਵੇ ਸ਼ੋਰ’ ਦੀ ਕਹਾਵਤ ਜਾਪਦੈ
ਬਾਸਮਤੀ ਚੌਲਾਂ ਦੇ ਜੀ ਆਈ ਟੈਗ ਲਈ ਅੱਗੇ ਵੀ ਭਿੜ ਚੁੱਕੇ ਹਨ ਪੰਜਾਬ ਤੇ ਮੱਧ ਪ੍ਰਦੇਸ਼
ਤਿੰਨ ਜਿ਼ਲਿਆਂ ਵਿੱਚ ਨਾਜਾਇਜ਼ ਮਾਈਨਿੰਗ ਉੱਤੇ ਪੰਜਾਬ ਸਰਕਾਰ ਤੋਂ ਜਵਾਬ ਤਲਬ
ਕੋਰੋਨਾ ਵਾਇਰਸ ਦੇ ਕਾਰਨ ਆਜ਼ਾਦੀ ਦਿਵਸ ਸਮਾਗਮ ਵੀ ਸੁੰਗੜੇ
ਕੀ ਸਿੱਖ ਗੁਰੂ ਸਾਹਿਬਾਨ ਲਵ ਤੇ ਕੁਸ਼ ਦੇ ਵੰਸ਼ ਵਿੱਚੋਂ ਸਨ?
ਕੈਪਟਨ ਅਮਰਿੰਦਰ ਨੇ ਕਿਹਾ: ਬਾਜਵਾ ਦੀ ਸੁਰੱਖਿਆ ਦੀ ਤੁਲਨਾ ਬਾਦਲਾਂ ਨਾਲ ਨਹੀਂ ਹੋ ਸਕਦੀ
267 ਸਰੂਪ ਗਾਇਬ ਹੋਣ ਦਾ ਮਾਮਲਾ: ਜਥੇਦਾਰ ਨੂੰ ਭਰੋਸਾ ਕਿ ਜਾਂਚ ਕਮੇਟੀ ਦਾ ਫ਼ੈਸਲਾ ਸੰਗਤ ਦੀ ਆਸ ਉੱਤੇ ਖਰਾ ਉਤਰੇਗਾ
ਪੰਜਾਬ ਵਿੱਚ ਭਲਕੇ 1.73 ਲੱਖ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਜਾਣਗੇ