Welcome to Canadian Punjabi Post
Follow us on

01

July 2025
 
ਪੰਜਾਬ

ਗੁਰੂ ਸਾਹਿਬ ਦੇ 267 ਗਾਇਬ ਹੋਏ ਸਰੂਪਾਂ ਦੀ ਜਾਂਚ ਤੋਂ ਜਸਟਿਸ ਨਵਿਤਾ ਸਿੰਘ ਦਾ ਇਨਕਾਰ

July 31, 2020 08:54 AM

ਅੰਮ੍ਰਿਤਸਰ, 30 ਜੁਲਾਈ, (ਪੋਸਟ ਬਿਊਰੋ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਚੱਲਦੇ ਗੁਰਦੁਆਰਾ ਰਾਮਸਰ ਸਾਹਿਬ ਵਿਖੇ ਚਾਰ ਸਾਲ ਪਹਿਲਾਂ ਲੱਗੀ ਅੱਗ ਦੇ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 267 ਸਰੂਪ ਗਾਇਬ ਹੋਣ ਦੇ ਕੇਸ ਦੀ ਜਾਂਚ ਕਰਨ ਤੋਂ ਸੇਵਾ ਮੁਕਤ ਮਹਿਲਾ ਜੱਜ, ਜਸਟਿਸ ਨਵਿਤਾ ਸਿੰਘ ਨੇ ਨਾਂਹ ਕਰ ਦਿੱਤੀ ਹੈ।
ਅੱਜ ਮਿਲੀ ਜਾਣਕਾਰੀ ਅਨੁਸਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਗਾਇਬ ਹੋਣ ਦੀ ਜਾਂਚ ਕਰਨ ਦੀ ਜਿ਼ਮੇਵਾਰੀ ਸੌਂਪੇ ਜਾਣ ਪਿੱਛੋਂ ਜਸਟਿਸ ਨਵਿਤਾ ਸਿੰਘ ਨੇ ਇਸ ਬਾਰੇ ਅਸਮਰੱਥਾ ਪ੍ਰਗਟ ਕੀਤੀ ਤੇ ਆਪਣਾ ਨਾਂਅ ਵਾਪਸ ਲੈ ਲਿਆ ਹੈ। ਇਸ ਦੇ ਬਾਅਦ ਇਹ ਜਾਂਚ ਤੇਲੰਗਾਨਾ ਦੇ ਵਕੀਲ ਡਾ: ਈਸ਼ਰ ਸਿੰਘ ਨੂੰ ਸੌਂਪ ਦਿੱਤੀ ਗਈ ਹੈ, ਜਿਹੜੇ ਇਸ ਦੇ ਬਾਅਦ ਮੁੱਖ ਜਾਂਚ ਅਧਿਕਾਰੀ ਵਜੋਂ ਇਸ ਮਾਮਲੇ ਦੀ ਜਾਂਚ ਕਰਦੇ ਰਹਿਣਗੇ। ਉਨ੍ਹਾਂ ਨਾਲ ਕੁਝ ਨਵੇਂ ਸਹਾਇਕ ਵੀ ਲਾਏ ਗਏ ਹਨ। ਦੂਸਰੇ ਪਾਸੇ ਇਸ ਮਾਮਲੇ ਦੇ ਸਿ਼ਕਾਇਤ ਕਰਤਾ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਨੇ ਹਾਈ ਕੋਰਟ ਦੇ ਇੱਕ ਸੇਵਾ ਮੁਕਤ ਜੱਜ ਤੋਂ ਬਿਨਾਂ ਹੋਰ ਕਿਸੇ ਕੋਲੋਂ ਏਦਾਂ ਦੀ ਜਾਂਚ ਕਰਵਾਉਣ ਨਾਲ ਅਸਹਿਮਤੀ ਪ੍ਰਗਟ ਕੀਤੀ ਅਤੇ ਨਵੀਂ ਟੀਮ ਨੂੰ ਰੱਦ ਕਰ ਦਿੱਤਾ ਹੈ।
ਇਸ ਬਾਰੇ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਦਫਤਰ ਤੋਂ ਬਿਆਨ ਜਾਰੀ ਕਰ ਕੇ ਕਿਹਾ ਗਿਆ ਹੈ ਕਿ ਸੇਵਾ ਮੁਕਤ ਜਸਟਿਸ ਨਵਿਤਾ ਸਿੰਘ ਨੇ ਕਿਸੇ ਘਰੇਲੂ ਮਜਬੂਰੀ ਕਾਰਨ ਇਹ ਜਾਂਚ ਕਰਨ ਤੋਂ ਅਸਮਰੱਥਾ ਜ਼ਾਹਰ ਕੀਤੀ ਹੈ। ਇਸ ਬਾਰੇ ਉਨ੍ਹਾਂ ਨੇ ਅੱਜ ਇੱਕ ਪੱਤਰ ਵੀ ਭੇਜਿਆ ਹੈ। ਇਸ ਕਰ ਕੇ ਉਨ੍ਹਾਂ ਦੀ ਥਾਂ ਅਕਾਲ ਤਖਤ ਸਾਹਿਬ ਵੱਲੋਂ ਇਹ ਜਾਂਚ ਕਰਨ ਦੀ ਜਿ਼ਮੇਵਾਰੀ ਮੁੱਖ ਜਾਂਚ ਅਧਿਕਾਰੀ ਵਜੋਂ ਤੇਲੰਗਾਨਾ ਹਾਈ ਕੋਰਟ ਦੇ ਵਕੀਲ ਡਾ: ਈਸ਼ਰ ਸਿੰਘ ਨੂੰ ਦੇ ਦਿੱਤੀ ਗਈ ਹੈ। ਪਹਿਲਾਂ ਵੀ ਉਹ ਜਸਟਿਸ ਨਵਿਤਾ ਸਿੰਘ ਦੇ ਨਾਲ ਸਹਾਇਕ ਜਾਂਚ ਅਧਿਕਾਰੀ ਵਜੋਂ ਲਾਏ ਗਏ ਸਨ। ਜਸਟਿਸ ਨਵਿਤਾ ਸਿੰਘ ਦੇ ਇਨਕਾਰ ਕਰ ਜਾਣ ਪਿੱਛੋਂ ਸਾਰੀ ਜਿ਼ਮੇਵਾਰੀ ਡਾ: ਈਸ਼ਰ ਸਿੰਘ ਨੂੰ ਦੇ ਦਿੱਤੇ ਜਾਣ ਤੋਂ ਬਾਅਦ ਉਨ੍ਹਾਂ ਦੀ ਸਹਾਇਕ ਟੀਮ ਵਿੱਚ ਪੰਜਾਬ ਹਰਿਆਣਾ ਹਾਈ ਕੋਰਟ ਦੀ ਵਕੀਲ ਡਾ: ਹਰਪ੍ਰੀਤ ਕੌਰ ਅਤੇ ਚਾਰਟਰਡ ਅਕਾਊਂਟੈਂਟ ਬੀਬੀ ਹਰਲੀਨ ਕੌਰ ਨੂੰ ਸ਼ਾਮਲ ਕੀਤਾ ਗਿਆ ਹੈ।
ਜਸਟਿਸ ਨਵਿਤਾ ਸਿੰਘ ਨੇ ਆਪਣੇ ਇਸ ਫੈਸਲੇ ਬਾਰੇ ਕੋਈ ਟਿਪਣੀ ਕਰਨ ਤੋਂ ਇਨਕਾਰ ਕੀਤਾ ਤੇ ਕਿਹਾ ਹੈ ਕਿ ਉਨ੍ਹਾਂ ਦੇ ਫੈਸਲੇ ਬਾਰੇ ਸ੍ਰੀ ਅਕਾਲ ਤਖਤ ਤੋਂ ਮੀਡੀਏ ਨੂੰ ਸੂਚਨਾ ਦੇ ਦਿੱਤੀ ਗਈ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ