Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਨਜਰਰੀਆ

ਬਦਨੁਮਾ ਦਾਗ਼ ਹੈ ਮਨੁੱਖੀ ਤਸਕਰੀ

July 31, 2020 08:59 AM

-ਪ੍ਰੋਫੈਸਰ ਰਣਜੀਤ ਸਿੰਘ ਨਿੱਕੇ ਘੁੰਮਣ
ਕੋਈ ਵੇਲਾ ਸੀ ਜਦੋਂ ਭਾਰਤ ਹੀ ਨਹੀਂ, ਦੂਜੇ ਦੇਸ਼ਾਂ 'ਚ ਵੀ ਪਸ਼ੁੂਆਂ ਦੇ ਨਾਲ ਮਨੁੱਖਾਂ ਦੀਆਂ ਮੰਡੀਆਂ ਵੀ ਲੱਗਦੀਆਂ ਹੁੰਦੀਆਂ ਸਨ। ਜਵਾਨ ਔਰਤਾਂ ਤੇ ਮਰਦਾਂ ਅਤੇ ਬੱਚਿਆਂ ਤੱਕ ਦੀ ਬੋਲੀ ਲਾਈ ਜਾਂਦੀ ਸੀ। ਖਰੀਦ ਕੇ ਲੈ ਜਾਣ ਤੋਂ ਬਾਅਦ ਮਾਲਕ ਵੱਲੋਂ ਉਨ੍ਹਾਂ ਨੂੰ ਬਿਨਾਂ ਪੈਸਾ ਜਾਂ ਮਜ਼ਦੂਰੀ ਅਦਾ ਕੀਤਿਆਂ ਉਨ੍ਹਾਂ ਤੋਂ ਗੁਲਾਮਾਂ ਵਾਂਗ ਕੰਮ ਲਿਆ ਜਾਂਦਾ ਸੀ। ਔਰਤਾਂ ਤੇ ਬੱਚੀਆਂ ਦਾ ਸਰੀਰਕ ਸ਼ੋਸ਼ਣ ਵੀ ਕੀਤਾ ਜਾਂਦਾ ਸੀ। ਗੁਲਾਮ ਪ੍ਰਥਾ ਖਿਲਾਫ ਦੁਨੀਆ ਵਿੱਚ ਉਠੇ ਵੱਖ-ਵੱਖ ਅੰਦੋਲਨਾਂ ਕਾਰਨ ਇਹ ਪ੍ਰਥਾ ਕਾਫੀ ਹੱਦ ਤੱਕ ਖਤਮ ਹੋ ਗਈ ਮੰਨੀ ਜਾਣ ਲੱਗ ਪਈ, ਪਰ ਕੁਝ ਕੁ ਸਮਾਜ ਵਿਗਿਆਨੀਆਂ ਦੀ ਮੱਤ ਹੈ ਕਿ ਸਮਾਂ ਬੀਤਣ ਨਾਲ ਮਨੁੱਖੀ ਖਰੀਦ-ਫਰੋਖਤ ਦਾ ਸਰੂਪ ਬਦਲ ਗਿਆ ਹੈ। ਇਹ ਪ੍ਰਥਾ ਖਤਮ ਨਹੀਂ ਹੋਈ। ਅੱਜ ਵੀ ਦੁਨੀਆ ਭਰ ਵਿੱਚੋਂ ਔਰਤਾਂ, ਲੜਕੀਆਂ ਅਤੇ ਬੱਚਿਆਂ ਨੂੰ ਅਗਵਾ ਕਰ ਲਿਆ ਜਾਂਦਾ ਅਤੇ ਉਨ੍ਹਾਂ ਤੋਂ ਸਰੀਰਕ ਮਿਹਨਤ ਜਾਂ ਬੰਧੂਆਂ ਮਜ਼ਦੂਰੀ ਵਾਲੇ ਕੰਮ ਕਰਵਾਏ ਜਾਂਦੇ ਹਨ ਜਾਂ ਭੀਖ ਮੰਗਣ ਦੇ ‘ਕਾਲੇ ਕਾਰੋਬਾਰ’ ਵਿੱਚ ਲਗਾ ਦਿੱਤਾ ਜਾਂਦਾ ਹੈ ਅਤੇ ਲੜਕੀਆਂ ਨੂੰ ਵੇਸਵਾ ਗਮਨੀ ਦੇ ਧੰਦੇ ਵਿੱਚ ਧੱਕ ਕੇ ਉਨ੍ਹਾਂ ਦਾ ਜੀਵਨ ਨਰਕ ਬਣਾ ਦਿੱਤਾ ਜਾਂਦਾ ਹੈ।
ਤੀਹ ਜੁਲਾਈ ਦਾ ਦਿਨ ਉਪਰੋਕਤ ਕਸ਼ਟਾਂ ਨਾਲ ਰੂ-ਬ-ਰੂ ਲੋਕਾਂ ਨੂੰ ਸਮਰਪਿਤ ਹੈ ਅਤੇ ਪੂਰੇ ਵਿਸ਼ਵ ਵਿੱਚ ਇਹ ਦਿਨ ‘ਵਰਲਡ ਡੇਅ ਅਗੇਂਸਟ ਟਰੈਫਿਕਿੰਗ ਇਨ ਪਰਸਨਜ਼’ ਭਾਵ ‘ਕੌਮਾਂਤਰੀ ਮਨੁੱਖੀ ਤਸਕਰੀ ਵਿਰੋਧੀ ਦਿਵਸ' ਦੇ ਤੌਰ ਉੱਤੇ ਹਰ ਸਾਲ ਮਨਾਇਆ ਜਾਂਦਾ ਹੈ। ਸੰਨ 2013 ਵਿੱਚ ਹੋਈ ਯੂ ਐੱਨ ਓ ਜਨਰਲ ਅਸੈਂਬਲੀ ਭਾਵ ਆਮ ਸਭਾ ਵਿੱਚ ਇਸ ਦਿਵਸ ਨੂੰ ਮਨਾਉਣ ਦਾ ਮਤਾ ਪਾਸ ਕੀਤਾ ਗਿਆ ਤੇ ਕਿਹਾ ਗਿਆ ਸੀ ਕਿ ਮਨੁੱਖੀ ਸਮੱਗਲਿੰਗ ਤੇ ਸ਼ੋਸ਼ਣ ਦੇ ਸ਼ਿਕਾਰ ਲੋਕਾਂ ਨੂੰ ਸਮਰਪਿਤ ਅਜਿਹਾ ਦਿਨ ਮਨਾਉਣਾ ਬੇਹੱਦ ਜ਼ਰੂਰੀ ਹੈ ਜਿਸ ਵਿੱਚ ਪੀੜਤ ਲੋਕਾਂ ਦੇ ਹੱਕਾਂ ਸੰਬੰਧੀ ਜਾਗਰੂਕਤਾ ਫੈਲਾਈ ਜਾਵੇ ਅਤੇ ਪੀੜਤਾਂ ਨੂੰ ਨਰਕ 'ਚੋਂ ਕੱਢੇ ਕੇ ਇੱਕ ਚੰਗਾ ਜੀਵਨ ਜਿਊਣ ਦੇ ਕਾਬਲ ਬਣਾਇਆ ਜਾਵੇ।
ਸੰਨ 2003 ਵਿੱਚ ਯੂ ਐੱਨ ਓ ਦੇ ‘ਡਰੱਗ ਐਂਡ ਕਰਾਈਮ ਵਿਭਾਗ’ ਨੇ ਉਕਤ ਸਮੱਸਿਆ ਤੋਂ ਪੀੜਤ ਸਵਾ ਦੋ ਲੱਖ ਦੇ ਕਰੀਬ ਲੋਕਾਂ ਦੀ ਪਛਾਣ ਕੀਤੀ ਸੀ। ਫਿਰ ਸਾਰੇ ਦੇਸ਼ਾਂ ਨੇ ਅਜਿਹੇ ਲੋਕਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਮੁਕਤੀ ਦਿਵਾਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ। ਅੰਕੜਿਆਂ ਅਨੁਸਾਰ ਮਨੁੱਖੀ ਸਮੱਗਲਿੰਗ ਜਾਂ ਟਰੈਫਿਕਿੰਗ ਦੀਆਂ ਸ਼ਿਕਾਰ ਔਰਤਾਂ ਜਾਂ ਲੜਕੀਆਂ 'ਚੋਂ 65 ਫੀਸਦੀ ਨੂੰ ਦੇਹ ਵਪਾਰ ਦੇ ਧੰਦੇ ਵਿੱਚ ਲਾ ਦਿੱਤਾ ਜਾਂਦਾ ਹੈ ਤੇ 35 ਫੀਸਦੀ ਤੋਂ ਬੰਧੂਆ ਮਜ਼ਦੂਰੀ ਕਰਵਾਈ ਜਾਂਦੀ ਹੈ। ਯੂ ਐੱਨ ਓ ਵੱਲੋਂ ਕਰਵਾਏ ਗਏ ਅਧਿਐਨ ਵਿੱਚ ਪਤਾ ਲੱਗਾ ਹੈ ਕਿ ਇਸ ਗੋਰਖਧੰਦੇ ਵਿੱਚ ਫਸ ਚੁੱਕੇ ਨੌਜਵਾਨਾਂ ਨੂੰ ਸ਼ਾਤਿਰ ਦਿਮਾਗ ਅਪਰਾਧੀਆਂ ਨੇ ਨੌਕਰੀ ਜਾਂ ਪੈਸਿਆਂ ਦਾ ਲਾਲਚ ਦੇ ਕੇ ਫਸਾਇਆ ਹੁੰਦਾ ਹੈ। ਨਿੱਕੇ ਬੱਚਿਆਂ ਨੂੰ ਜਾਂ ਅਗਵਾ ਕਰ ਲਿਆ ਜਾਂਦਾ ਹੈ ਜਾਂ ਗਰੀਬ ਮਾਪਿਆਂ ਨੂੰ ਪੈਸਿਆਂ ਦਾ ਲਾਲਚ ਦੇ ਕੇ ਉਨ੍ਹਾਂ ਤੋਂ ਲੈ ਲਏ ਜਾਂਦੇ ਹਨ ਅਤੇ ਫਿਰ ਇਸ ਕਾਲੇ ਕਾਰੋਬਾਰ ਵਿੱਚ ਧੱਕ ਦਿੱਤੇ ਜਾਂਦੇ ਹਨ।
ਇਸ ਧੰਦੇ ਦੇ ਮਾਹਰ ਸਮਾਜ ਵਿੱਚ ਗਰੀਬ, ਇਕੱਲੇ, ਬੇਰੁਜ਼ਗਾਰ, ਅਨਪੜ੍ਹ ਲੋਕਾਂ ਨੂੰ ਤਲਾਸ਼ਦੇ ਰਹਿੰਦੇ ਹਨ। ਹੋਰ ਤਾਂ ਹੋਰ, ਕਿਸੇ ਦੇਸ਼ ਵਿੱਚ ਜੰਗ ਜਾਂ ਕੁਦਰਤੀ ਆਫਤ ਦੇ ਸ਼ਿਕਾਰ ਔਰਤਾਂ ਤੇ ਬੱਚਿਆਂ ਨੂੰ ਅਜਿਹੇ ਅਣਜਾਣੇ ਮੁਲਕਾਂ ਵਿੱਚ ਲਿਜਾਇਆ ਜਾਂਦਾ ਹੈ ਜਿੱਥੋਂ ਦੀ ਭਾਸ਼ਾ ਵੀ ਉਨ੍ਹਾਂ ਨੂੰ ਸਮਝ ਨਹੀਂ ਆਉਂਦੀ। ਉਨ੍ਹਾਂ ਦੇਸ਼ਾਂ ਵਿੱਚ ਇਨ੍ਹਾਂ ਦੀ ਮਦਦ ਲਈ ਕੋਈ ਨਹੀਂ ਬਹੁੜਦਾ। ਫਿਰ ਕਈ ਸਾਲ ਦੀ ਤਸ਼ੱਦਦ ਭਰੀ ਜ਼ਿੰਦਗੀ ਕੱਟਣ ਪਿੱਛੋਂ ਉਹ ਕਿਹੜੇ ਖੂਹ-ਖਾਤੇ ਪੈ ਜਾਂਦੇ ਹਨ, ਕੋਈ ਨਹੀਂ ਜਾਣਦਾ। ਭਾਰਤ ਵਿੱਚ ਸੰਨ 2016 ਵਿੱਚ 2,90,439 ਲੋਕਾਂ ਦੇ ਗੁੰਮ ਹੋਣ ਸੰਬੰਧੀ ਰਿਪੋਰਟਾਂ ਦਰਜ ਹੋਈਆਂ ਸਨ, ਜੋ ਸੰਨ 2018 ਵਿੱਚ ਵਧ ਕੇ 3,47, 524 ਹੋ ਗਈਆਂ ਸਨ।
ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੀ ਰਿਪੋਰਟ ਅਨੁਸਾਰ ਭਾਰਤ ਵਿੱਚ ਚਾਲੀ ਹਜ਼ਾਰ ਬੱਚੇ ਹਰ ਸਾਲ ਅਗਵਾ ਹੁੰਦੇ ਹਨ। ਇੱਕ ਹੋਰ ਰਿਪੋਰਟ ਅਨੁਸਾਰ 60 ਹਜ਼ਾਰ ਬੱਚੇ ਇਥੇ ਹਰ ਸਾਲ ਗੁੰੁਮ ਐਲਾਨੇ ਜਾਂਦੇ ਹਨ ਜਿਨ੍ਹਾਂ ਵਿੱਚੋਂ 11 ਹਜ਼ਾਰ ਦਾ ਕੋਈ ਅਤਾ-ਪਤਾ ਹੀ ਨਹੀਂ ਲੱਗਦਾ। ਬਾਰ੍ਹਾਂ ਹਜ਼ਾਰ ਤੋਂ ਲੈ ਕੇ 50 ਹਜ਼ਾਰ ਤੱਕ ਔਰਤਾਂ ਅਤੇ ਬੱਚੇ ਹਰ ਸਾਲ ਗੁਆਂਢੀ ਦੇਸ਼ਾਂ ਤੋਂ ਲਿਆ ਕੇ ਭਾਰਤ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਧੱਕ ਦਿੱਤੇ ਜਾਂਦੇ ਹਨ। ਯੂਨੀਸੇਫ ਦੀ ਰਿਪੋਰਟ ਅਨੁਸਾਰ 18 ਸਾਲ ਤੋਂ ਘੱਟ ਉਮਰ ਦੇ ਤਿੰਨ ਲੱਖ ਤੋਂ ਵੱਧ ਬੱਚਿਆਂ ਨੂੰ ਦੁਨੀਆ ਦੇ ਵੱਖ-ਵੱਖ ਮੁਲਕਾਂ ਵਿੱਚ ਚੱਲ ਰਹੇ ਹਥਿਆਰਬੰਦ ਵਿਦਰੋਹਾਂ 'ਚ ਵਰਤਿਆ ਜਾ ਰਿਹਾ ਹੈ। ਬਦਕਿਸਮਤੀ ਨਾਲ ਸਾਢੇ ਬਾਰ੍ਹਾਂ ਲੱਖ ਬੱਚਿਆਂ ਨੂੰ ਬੇਹੱਦ ਖਤਰਨਾਕ ਕੰਮ-ਧੰਦਿਆਂ ਵਿੱਚ ਲਾਇਆ ਗਿਆ ਹੈ। ਅਮਰੀਕਾ ਵਿੱਚ ਵੱਡੀ ਗਿਣਤੀ ਬੱਚਿਆਂ ਨੂੰ ਚਾਈਲਡ ਪੋਰਨ ਇੰਡਸਟਰੀ ਵਿੱਚ ਵਰਤਿਆ ਜਾਂਦਾ ਹੈ। ਭਾਰਤ ਵਿੱਚ ਨਕਸਲਵਾਦੀਆਂ ਨੇ ‘ਬਾਲ ਦਸਤੇ' ਕਾਇਮ ਕੀਤੇ ਹੋਏ ਹਨ। ਇਥੇ ਤਿੰਨ ਲੱਖ ਦੇ ਲਗਭਗ ਬੱਚੇ ਭੀਖ ਮੰਗਦੇ ਹਨ ਅਤੇ 44 ਹਜ਼ਾਰ ਬੱਚੇ ਵੱਖ-ਵੱਖ ਅਪਰਾਧੀਆਂ ਗਿਰੋਹਾਂ ਲਈ ਕੰਮ ਕਰਦੇ ਹਨ। ਭਾਰਤੀ ਪੁਲਸ ਵੱਲੋਂ ਜਾਰੀ ਅੰਕੜਿਆਂ ਅਨੁਸਾਰ 20 ਲੱਖ ਔਰਤਾਂ ਅਤੇ ਬੱਚੇ ਰੈਡ ਲਾਈਟ ਖੇਤਰਾਂ ਵਿੱਚ ਸਰਗਰਮ ਹਨ। ਦੇਹ ਵਪਾਰ ਦੇ ਧੰਦੇ ਨਾਲ ਜੁੜੇ ਲੋਕਾਂ ਵਿੱਚ ਚਾਲੀ ਫੀਸਦੀ ਬੱਚੇ ਹਨ। ਇਹ ਅੰਕੜੇ ਬੜੇ ਹੀ ਤਕਲੀਫਦੇਹ ਹਨ।
ਯੂ ਐੱਨ ਓ ਦੇ ਸਕੱਤਰ ਜਨਰਲ ਐਂਟੀਨੀਓ ਗੁਤਰਸ ਨੇ ਕਿਹਾ ਸੀ, ‘‘ਅੱਜ ਦੇ ਦਿਨ ਇਸ ਪ੍ਰਣ ਨੂੰ ਦੁਹਰਾਈਏ ਕਿ ਅਸੀਂ ਉਨ੍ਹਾਂ ਸਾਰੇ ਅਪਰਾਧੀਆਂ ਨੂੰ ਨੱਥ ਪਾਵਾਂਗੇ, ਜੋ ਆਪਣੇ ਲਾਭ ਲਈ ਬੜੀ ਬੇਦਰਦੀ ਨਾਲ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖੇਡਦੇ ਹਨ ਅਤੇ ਨਾਲ ਹੀ ਇਹ ਪ੍ਰਣ ਦੁਹਰਾਈਏ ਕਿ ਪੀੜਤ ਲੋਕਾਂ ਨੂੰ ਅਸੀਂ ਉਨ੍ਹਾਂ ਦੇ ਮਨੁੱਖੀ ਅਧਿਕਾਰ ਵਾਪਸ ਦਿਵਾ ਕੇ ਉਨ੍ਹਾਂ ਨੂੰ ਇੱਕ ਚੰਗਾ ਇਨਸਾਨ ਜਿਊਣ ਲਈ ਮੌਕਾ ਹਾਸਲ ਕਰਾਵਾਂਗੇ।”
ਇੱਕ ਅਮਰੀਕੀ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਭਾਰਤ ਨੇ ਸੰਨ 2019 ਵਿੱਚ ਮਨੁੱਖੀ ਤਸਕਰੀ ਰੋਕਣ ਲਈ ਮਹੱਤਵ ਪੂਰਨ ਯਤਨ ਕੀਤੇ, ਪਰ ਉਹ ਘੱਟੋ ਘੱਟ ਸਟੈਂਡਰਡ ਲਈ ਪੂਰੀ ਤਰ੍ਹਾਂ ਮੇਲ ਨਹੀਂ ਖਾ ਸਕੇ। ਇਸੇ ਕਾਰਨ ਭਾਰਤ ਸਟੇਟ ਡਿਪਾਰਟਮੈਂਟ ਦੀ ‘ਕਾਂਗਰੈਸਨਲ-ਮੈਂਡੇਟਡ 2020 ਟਰੈਫਿਕਿੰਗ ਇਨ ਪਰਸਨਜ਼’ ਦੀ ਸੂਚੀ 'ਚ ਟੀਅਰ 2 'ਚ ਰਿਹਾ। ਪਾਕਿ ਦੀਆਂ ਇਸ ਮਾਮਲੇ ਵਿੱਚ ਨਾਕਾਫੀ ਕੋਸ਼ਿਸ਼ਾਂ ਕਾਰਨ ਉਸ ਦਾ ਦਰਜਾ ਘਟਾ ਕੇ ਟੀਅਰ 2 ਵਾਚ ਲਿਸਟ ਵਿੱਚ ਪਾ ਦਿੱਤਾ ਗਿਆ। ਚੀਨ ਇਸ ਬਾਰੇ ਸਭ ਤੋਂ ਹੇਠਲੀ ਟੀਅਰ 3 ਸੂਚੀ ਵਿੱਚ ਹੈ। ਕੁਝ ਵੀ ਹੋਵੇ, ਮਨੁੱਖੀ ਤਸਕਰੀ ਦਾ ਮਾਮਲਾ ਵਿਸ਼ਵ ਲਈ ਵੱਡੀ ਸਮੱਸਿਆ ਬਣਿਆ ਪਿਆ ਹੈ। ਭਾਵੇਂ ਸਭ ਸਰਕਾਰਾਂ ਕਾਗਜ਼ਾਂ ਵਿੱਚ ਸਹੀ, ਇਸ ਨੂੰ ਰੋਕਣ ਲਈ ਸੰਜੀਦਾ ਹਨ, ਪਰ ਹਕੀਕਤ ਇਹ ਹੈ ਕਿ ਮਨੁੱਖੀ ਤਸਕਰੀ ਕੌੜੀ ਵੇਲ ਵਾਂਗ ਵਧਦੀ ਜਾਂਦੀ ਹੈ। ਭਾਰਤ ਵਿੱਚ ਭਾਵੇਂ ਮਨੁੱਖੀ ਤਸਕਰੀ ਨੂੰ ਰੋਕਣ ਲਈ ਕਾਨੂੰਨ ਮੌਜੂਦ ਹਨ ਅਤੇ ਸਰਕਾਰ ਵੀ ਇਸ ਨੂੰ ਰੋਕਣ ਲਈ ਹੱਥ-ਪੈਰ ਮਾਰ ਰਹੀ ਹੈ, ਪਰ ਮਨੁੱਖੀ ਤਸਕਰੀ ਦੇ ਮਾਫੀਆ ਅੱਗੇ ਉਸ ਦੇ ਉਪਰਾਲੇ ਕੁਝ ਖਾਸ ਫਲਦਾਇਕ ਸਿੱਧ ਨਹੀਂ ਹੋ ਰਹੇ।

 

 
Have something to say? Post your comment
ਹੋਰ ਨਜਰਰੀਆ ਖ਼ਬਰਾਂ
ਵੇਖੋ ਜੀ! ਅਸੀਂ ਤਾਂ 'ਕੈਨੇਡਾ ਡੇਅ' ਪੰਜਾਬੀ ਫ਼ਿਲਮ 'ਸਰਦਾਰ ਜੀ 3' ਵੇਖ ਕੇ ਮਨਾਇਆ ਏਅਰ ਇੰਡੀਆ ਦਾ ਬੇੜਾ ਗਰਕ ਕੀਤਾ ਲੀਡਰਾਂ ਨੇ, ਅਜੇ ਵੀ ਸੁਧਰਨ ਦਾ ਸੰਕੇਤ ਨਹੀਂ ਮਿਲਦਾ ਡਾ. ਸੁਖਦੇਵ ਸਿੰਘ ਝੰਡ ਦੇ ਸਫ਼ਰਨਾਮੇ ‘ਪੁਰਖਿਆਂ ਦਾ ਦੇਸ’ ਸੰਗ ਸਫ਼ਰ ਕਰਦਿਆਂ - ਮਲਵਿੰਦਰ ਦਰਿਆਈ ਪਾਣੀ ਪੰਜਾਬ ਦੀ ਜਿੰਦ-ਜਾਨ : ਪ੍ਰਿੰਸੀਪਲ ਸਰਵਣ ਸਿੰਘ ਅਗਲੀਆਂ ਚੋਣਾਂ ਤੋਂ ਏਨਾ ਅਗੇਤਾ ਧਰੁਵੀਕਰਨ ਭਾਰਤ ਦੇ ਭਵਿੱਖ ਲਈ ਸੁਖਾਵਾਂ ਨਹੀਂ ਹੋਣ ਲੱਗਾ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਅਤੇ ਧਰਮ ਅਤੇ ਰਾਜਨੀਤੀ ਬਾਰੇ ਹਾਈਕੋਰਟ ਦਾ ਤਾਜ਼ਾ ਫੈਸਲਾ ਰਾਹੀ ਮਾਸੂਮ ਰਜ਼ਾ ਕਹਿੰਦਾ ਸੀ: ਯੇ ਮੌਸਮ ਖਤਮ ਹੋਨੇ ਕਾ ਨਾਮ ਹੀ ਨਹੀਂ ਲੇ ਰਹਾ ਕੈਨੇਡੀਅਨ ਸਮਾਜ ਦਾ ਦਰਪਣ : ਬਲਜੀਤ ਰੰਧਾਵਾ ਦੀ ਪੁਸਤਕ ‘ਲੇਖ ਨਹੀਂ ਜਾਣੇ ਨਾਲ਼’ ਸੜਕ ਏਥੇ ਦੀ ਏਥੇ ਤੇ ਦੇਸ਼ ਏਦਾਂ ਦਾ ਏਦਾਂ ਰਹੇਗਾ, ਪਤਾ ਨਹੀਂ ਕਦੋਂ ਤੱਕ! ਮੇਰਾ ਬਾਬਾ ਨਾਨਕ ਅਦੁੱਤੀ ਰੱਬੀ ਦੂਤ