Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਭਾਜਪਾ ਐੱਮ ਪੀ ਨੇ ਕਿਹਾ: ਰਾਮ ਮੰਦਰ ਬਣਾਉਣ ਵਿਚ ਨਰਿੰਦਰ ਮੋਦੀ ਦਾ ਯੋਗਦਾਨ ਹੀ ਕੋਈ ਨਹੀਂ

August 03, 2020 07:33 AM

* ਰਾਜੀਵ ਗਾਂਧੀ ਦਾ ਰਾਮ ਮੰਦਰ ਲਈ ਯੋਗਦਾਨ ਦੱਸਿਆ

ਨਵੀਂ ਦਿੱਲੀ, 2 ਅਗਸਤ, (ਪੋਸਟ ਬਿਊਰੋ)- ਜਦੋਂ ਅਗਲੀ 5 ਅਗਸਤ ਨੂੰ ਅਯੁੱਧਿਆ ਵਿਚ ਰਾਮ ਮੰਦਰ ਬਣਾਉਣ ਲਈ ਭੂਮੀ ਪੂਜਨ ਸਮਾਗਮ ਦੀ ਤਿਆਰੀ ਹੋ ਚੁੱਕੀ ਹੈ ਅਤੇ ਇਸ ਸਮਾਗਮ ਦੀ ਅਗਵਾਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨ ਵਾਲੇ ਹਨ, ਓਦੋਂਭਾਰਤੀ ਜਨਤਾ ਪਾਰਟੀ ਦੇ ਪਾਰਲੀਮੈਂਟ ਮੈਂਬਰ ਸੁਬਰਾਮਨੀਅਮ ਸਵਾਮੀ ਨੇ ਸਿੱਧਾ ਹੀ ਇਹ ਕਹਿ ਦਿੱਤਾ ਹੈ ਕਿ ‘ਰਾਮ ਮੰਦਰ ਬਣਾਉਣ ਵਿਚ ਪ੍ਰਧਾਨ ਮੰਤਰੀ ਮੋਦੀ ਦਾ ਕੋਈ ਯੋਗਦਾਨ ਹੀ ਨਹੀਂ ਹੈ`। ਉਨ੍ਹਾਂ ਇਹ ਵੀ ਕਹਿ ਦਿੱਤਾ ਕਿ ‘ਪੰਜ ਸਾਲਾਂ ਤੋਂ ਰਾਮ ਸੇਤੂ ਦੀ ਫਾਈਲ ਮੋਦੀ ਦੇ ਟੇਬਲ ਉੱਤੇ ਪਈ ਹੋਈ ਹੈ, ਕੁਝ ਨਹੀਂ ਕੀਤਾ ਗਿਆ`।
ਅਸਲ ਵਿੱਚ ਇਕ ਟੀਵੀ ਚੈਨਲ ਨਾਲ ਗੱਲਬਾਤ ਦੌਰਾਨ ਸਵਾਮੀ ਕੋਲੋਂ ਇਹ ਪੁੱਛਿਆ ਗਿਆ ਸੀ ਕਿ ਰਾਮ ਮੰਦਰ ਭੂਮੀ ਪੂਜਨ ਵਿਚ ਹੋਰ ਕਿਸ-ਕਿਸ ਨੂੰ ਸੱਦਿਆ ਜਾਣਾ ਚਾਹੀਦਾ ਸੀ। ਜਵਾਬ ਵਿਚ ਸਵਾਮੀ ਨੇ ਕਿਹਾ ਕਿ‘ਰਾਮ ਮੰਦਰ ਦੀ ਉਸਾਰੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕੋਈ ਯੋਗਦਾਨਨਹੀਂ, ਸਾਰੀ ਬਹਿਸ ਅਸੀਂ ਕੀਤੀ ਸੀ। ਜਿੱਥੋਂ ਤੱਕ ਮੈਂ ਜਾਣਦਾ ਹਾਂ, ਸਰਕਾਰ ਵੱਲੋਂਮੋਦੀ ਨੇ ਏਦਾਂ ਦਾ ਕੋਈ ਕੰਮ ਨਹੀਂ ਕੀਤਾ, ਜਿਸ ਬਾਰੇ ਉਹ ਕਹਿ ਸਕਣ`। ਸਵਾਮੀ ਨੇ ਕਿਹਾ ਕਿ ‘ਜਿਨ੍ਹਾਂ ਲੋਕਾਂ ਨੇ ਇਸ ਲਈ ਕੰਮ ਕੀਤਾ, ਉਨ੍ਹਾਂ ਵਿਚ ਰਾਜੀਵ ਗਾਂਧੀ, ਪੀ ਵੀ ਨਰਸਿਮਹਾ ਰਾਓ ਤੇ ਅਸ਼ੋਕ ਸਿੰਘਲ ਦਾ ਨਾਮ ਹੈ। ਅਟਲ ਬਿਹਾਰੀ ਵਾਜਪਾਈ ਨੇ ਵੀ ਇਸ ਵਿਚ ਰੁਕਾਵਟ ਪਾਈ ਸੀ।’ ਭਾਜਪਾ ਐੱਮ ਪੀ ਸੁਬਰਾਮਨੀਅਮ ਸਵਾਮੀ ਨੇ ਕਿਹਾ ਕਿ ਸ੍ਰੀਲੰਕਾ ਵਾਲੇ ਸਮੁੰਦਰ ਵਿੱਚ ਰਾਮ ਸੇਤੂ ਨੂੰ ਰਾਸ਼ਟਰੀ ਵਿਰਾਸਤ ਐਲਾਨਣ ਦੀ ਫਾਈਲ 5 ਸਾਲਾਂ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਟੇਬਲ ਉੱਤੇ ਹੈ, ਉਨਾਂ ਨੇ ਹਾਲੇ ਦਸਖ਼ਤ ਨਹੀਂ ਕੀਤੇ। ਸਵਾਮੀ ਨੇ ਕਿਹਾ ਕਿ ਮੈਂ ਕੋਰਟ ਜਾ ਕੇ ਆਦੇਸ਼ ਵੀ ਦਿਵਾ ਸਕਦਾ ਹਾਂ, ਪਰ ਮੈਨੂੰ ਬੁਰਾ ਲੱਗਦਾ ਹੈ ਕਿ ਸਾਡੀ ਪਾਰਟੀ ਹੋਣ ਦੇ ਬਾਵਜੂਦ ਸਾਨੂੰ ਕੋਰਟ ਜਾਣਾ ਪਵੇ।
ਦੂਸਰੇ ਪਾਸੇ ਖਬਰ ਹੈ ਕਿ ਰਾਮ-ਰੱਥ ਯਾਤਰਾ ਚਲਾ ਕੇ ਰਾਮ ਮੰਦਰ ਅੰਦੋਲਨ ਨੂੰ ਰਾਸ਼ਟਰੀ ਪੱਧਰੀ ਉੱਤੇ ਉਭਾਰਨ ਵਾਲੇ ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਅਤੇ ਭਾਜਪਾਦੇ ਸਾਬਕਾ ਪ੍ਰਧਾਨ ਡਾ. ਮੁਰਲੀ ਮਨੋਹਰ ਜੋਸ਼ੀ ਪੰਜ ਅਗਸਤ ਨੂੰ ਰਾਮ ਮੰਦਰ ਦੇ ਭੂਮੀ ਪੂਜਨ ਪ੍ਰੋਗਰਾਮ ਵਿਚ ‘ਵਰਚੁਅਲੀ’ ਸ਼ਾਮਲ ਰਹਿਣਗੇ, ਉਨ੍ਹਾਂ ਨੂੰ ਓਥੇ ਪੁੱਜਣ ਦਾ ਕੋਈ ਸੱਦਾ ਨਹੀਂ ਦਿੱਤਾ ਗਿਆ। ਉਂਜ ਉਸ ਦਿਨ ਸਮਾਗਮ ਲਈ ਹਿੰਦੂ ਹੀਨਹੀਂ, ਹੋਰ ਸੰਪਰਦਾਵਾਂ ਤੇ ਪੰਥਾਂ ਦੇ ਧਾਰਮਿਕ ਆਗੂਆਂ ਤੇ ਵਿਸ਼ੇਸ਼ ਹਸਤੀਆਂਨੂੰ ਵੀ ਸੱਦਿਆ ਗਿਆ ਹੈ। ਸ੍ਰੀ ਰਾਮ ਜਨਮਭੂਮੀ ਤੀਰਥ ਖੇਤਰ ਟਰੱਸਟ ਨਾਲ ਜੁੜੇ ਲੋਕਾਂ ਦਾ ਕਹਿਣਾ ਹੈ ਕਿ ਭੂਮੀ ਪੂਜਨ ਪ੍ਰੋਗਰਾਮ ਦਾ ਸੱਦਾਸਾਬਕਾ ਉਪ ਪ੍ਰਧਾਨ ਮੰਤਰੀ ਲਾਲਕ੍ਰਿਸ਼ਨ ਅਡਵਾਨੀ ਅਤੇ ਭਾਜਪਾ ਦੇ ਸਾਬਕਾ ਪ੍ਰਧਾਨ ਡਾ. ਮੁਰਲੀ ਮਨੋਹਰ ਜੋਸ਼ੀ ਨੂੰ ਦਿੱਤਾ ਗਿਆ ਹੈ, ਪਰ ਉਮਰ ਅਤੇ ਖਰਾਬ ਸਿਹਤ ਕਾਰਨ ਉਹ ਪ੍ਰੋਗਰਾਮ ਵਿਚ ਸ਼ਾਮਲ ਨਹੀਂ ਹੋ ਸਕਣਗੇ, ਉਨ੍ਹਾਂ ਦੇ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਲ ਹੋਣ ਦੀ ਯੋਜਨਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼