Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਵਿਦੇਸ਼ ਤੋਂ ਆਉਂਦੇ ਲੋਕਾਂ ਲਈ ਨਵੇਂ ਨਿਰਦੇਸ਼, 72 ਘੰਟੇ ਪਹਿਲਾਂ ਜਾਣਕਾਰੀ ਦੇਣੀ ਹੋਵੇਗੀ

August 03, 2020 10:18 PM

ਨਵੀਂ ਦਿੱਲੀ, 3 ਅਗਸਤ (ਪੋਸਟ ਬਿਊਰੋ)- ਭਾਰਤ ਸਰਕਾਰ ਨੇ ਵਿਦੇਸ਼ਾਂ ਤੋਂ ਭਾਰਤ ਆਉਂਦੇ ਲੋਕਾਂ ਲਈ ਕੋਵਿਡ 19 ਮਹਾਮਾਰੀ ਦੇ ਕਾਰਨ ਕੱਲ੍ਹ ਨਵੇਂ ਨਿਰਦੇਸ਼ ਜਾਰੀ ਕੀਤੇ ਹਨ। ਇਸ ਦੇ ਤਹਿਤ ਜ਼ਰੂਰੀ ਸਰਕਾਰੀ ਕਵਾਰੰਟਾਈਨ ਤੋਂ ਛੋਟ ਦੇ ਲਈ ਯਾਤਰਾ ਕਰਨ ਤੋਂ ਪਹਿਲਾਂ ਹੀ ਆਨਲਾਈਨ ਅਪਲਾਈ ਕਰਨ ਹੋਵੇਗਾ।
ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਦੱਸਿਆ ਕਿ ਨਵੇਂ ਨਿਰਦੇਸ਼ ਅੱਠ ਅਗਸਤ ਤੋਂ ਲਾਗੂ ਹੋਣਗੇ। ਇਸ ਵਿੱਚ ਸਿਰਫ ਕੁਝ ਵਰਗਾਂ ਦੇ ਲੋਕਾਂ ਨੂੰ ਜ਼ਰੂਰੀ ਸਰਕਾਰੀਂ ਕਵਾਰੰਟਾਈਨ ਤੋਂ ਛੋਟ ਦਿੱਤੀ ਜਾਏਗੀ, ਜਿਸ ਲਈ ਉਨ੍ਹਾਂ ਨੂੰ ਯਾਤਰਾ ਕਰਨ ਤੋਂ ਘੱਟ ਤੋਂ ਘੱਟ 72 ਘੰਟੇ ਪਹਿਲਾਂ ਆਨਲਾਈਨ ਪੋਰਟਲ 'ਤੇ ਅਪਲਾਈ ਕਰਨਾ ਹੋਵੇਗਾ। ਜੇ ਕੋਈ ਯਾਤਰੀ ਜਹਾਜ਼ ਵਿੱਚ ਸਵਾਰ ਹੋਣ ਤੋਂ 96 ਘੰਟੇ ਪਹਿਲਾਂ ਕੋਵਿਡ 19 ਦੀ ਜਾਂਚ ਕਰਾਉਂਦਾ ਹੈ ਅਤੇ ਉਸ ਦੀ ਰਿਪੋਰਟ ਨੈਗੇਟਿਵ ਆਉਂਦੀ ਹੈ ਤਾਂ ਉਸ ਨੂੰ ਸਰਕਾਰੀ ਕਵਾਰੰਟਾਈਨ ਤੋਂ ਛੋਟ ਮਿਲ ਜਾਏਗੀ, ਪਰ ਘਰ ਵਿੱਚ 14 ਦਿਨ ਤੱਕ ਕਵਾਰੰਟਾਈਨ ਰਹਿਣਾ ਹੋਵੇਗਾ। ਨਵੇਂ ਨਿਰੇਦਸ਼ਾਂ ਮੁਤਾਬਕ ਕਵਾਰੰਟਾਈਨ ਤੋਂ ਛੋਟ ਲਈ ਆਨਲਾਈਨ ਅਪਲਾਈ ਕਰਨ ਪਿੱਛੋਂ ਸਰਕਾਰ ਦਾ ਜੋ ਵੀ ਫੈਸਲਾ ਹੋਵੇਗਾ, ਉਹ ਅੰਤਿਮ ਹੋਵੇਗਾ ਅਤੇ ਫਿਰ ਉਸ ਵਿੱਚ ਕੋਈ ਬਦਲਾਅ ਨਹੀਂ ਕੀਤਾ ਜਾਏਗਾ।
ਇਸ ਵਕਤ ਜਾਰੀ ਵਿਵਸਥਾ ਹੇਠ ਲੋਕ ਭਾਰਤ ਆਉਣ ਪਿੱਛੋਂ ਇੰਟਰੀ ਸਥਾਨ 'ਤੇ ਕਵਾਰੰਟਾਈਨ ਤੋਂ ਛੋਟ ਲਈ ਅਪਲਾਈ ਕਰਦੇ ਸਨ ਤਾਂ ਇਸ ਵਿੱਚ ਕਾਫੀ ਸਮਾਂ ਲੱਗਦਾ ਸੀ ਅਤੇ ਹਵਾਈ ਅੱਡੇ ਦੇ ਨਿਕਾਸ 'ਤੇ ਲੰਬੀਆਂ ਲਾਈਨਾਂ ਲੱਗ ਜਾਂਦੀਆਂ ਸਨ। ਮੰਤਰਾਲੇ ਨੇ ਦੱਸਿਆ ਕਿ ਉਡਾਣ ਦੇ ਸਮੇਂ ਤੋਂ ਘੱਟ ਤੋਂ ਘੱਟ 72 ਘੰਟੇ ਪਹਿਲਾਂ ਐਫੀਡੇਵਿਟ ਦੇਣਾ ਹੋਵੇਗਾ। ਉਨ੍ਹਾਂ ਨੂੰ ਐਲਾਨ ਕਰਨਾ ਹੋਵੇਗਾ ਕਿ ਉਹ ਭਾਰਤ ਆਉਣ 'ਤੇ 14 ਦਿਨ ਕਵਾਰੰਟਾਈਨ ਦਾ ਪਾਲਣ ਕਰਨਗੇ, ਜਿਸ ਵਿੱਚ ਸੱਤ ਦਿਨ ਜ਼ਰੂਰੀ ਸਰਕਾਰੀ ਕਵਾਰੰਟਾਈਨ ਖਰਚ ਉਹ ਖੁਦ ਝੱਲਣਗੇ। ਨਿਰਦੇਸ਼ਾਂ ਮੁਤਾਬਕ ਹਵਾਈ ਰਸਤੇ ਤੋਂ, ਸਮੁੰਦਰੀ ਰਸਤੇ ਜਾਂ ਸੜਕ ਮਾਰਗ ਰਾਹੀਂ ਭਾਰਤ ਆਉਣ ਵਾਲਿਆਂ ਦੀ ਇਥੇ ਆ ਕੇ ਸਿਹਤ ਜਾਂਚ ਕੀਤੀ ਜਾਏਗੀ। ਜਿਨ੍ਹਾਂ ਲੋਕਾਂ ਨੂੰ ਕੋਵਿਡ 19 ਦੇ ਲੱਛਣ ਜਾਪਣਗੇ, ਉਨ੍ਹਾਂ ਨੂੰ ਵੱਖ ਕਰ ਕੇ ਸਿਹਤ ਸਹੂਲਤ ਕੇਂਦਰ ਲਿਜਾਇਆ ਜਾਏਗਾ। ਸਕਰੀਨਿੰਗ ਦੇ ਬਾਅਦ ਛੋਟ ਪ੍ਰਾਪਤ ਯਾਤਰੀਆਂ ਨੂੰ ਛੱਡ ਕੇ ਬਾਕੀ ਯਾਤਰੀਆਂ ਨੂੰ ਸੰਸਥਾ ਵਿੱਚ ਕਵਾਰੰਟਾਈਨ ਵਿੱਚ ਭੇਜ ਦਿੱਤਾ ਜਾਏਗਾ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼