Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਹਾਈ ਕੋਰਟ ਦੀ ਅਨੋਖੀ ਸ਼ਰਤ : ਜਿਸ ਕੁੜੀ ਨਾਲ ਛੇੜਛਾੜ ਕੀਤੀ, ਉਸ ਦੇ ਘਰ ਜਾ ਕੇ ਰੱਖੜੀ ਬੰਨ੍ਹਵਾਉਣੀ ਪਵੇਗੀ

August 03, 2020 10:20 PM

ਇੰਦੌਰ, 3 ਅਗਸਤ (ਪੋਸਟ ਬਿਊਰੋ)- ਮੱਧ ਪ੍ਰਦੇਸ਼ ਹਾਈ ਕੋਰਟ ਦੀ ਇੰਦੌਰ ਬੈਂਚ ਨੇ ਇੱਕ ਵਿਅਕਤੀ ਨੂੰ ਜ਼ਮਾਨਤ ਦਾ ਲਾਭ ਦਿੰਦੇ ਹੋਏ ਇਹ ਸ਼ਰਤ ਰੱਖੀ ਕਿ ਜਿਸ ਮਹਿਲਾ ਨਾਲ ਛਾੜਛਾੜ ਕੀਤੀ, ਉਸ ਦੇ ਘਰ ਜਾ ਕੇ ਰੱਖੜੀ ਬੰਨ੍ਹਵਾਉਣੀ ਤੇ ਉਸ ਦੇ ਬੱਚਿਆਂ ਨੂੰ ਸ਼ਗਨ ਵਜੋਂ ਰੁਪਏ ਵੀ ਦੇਣੇ ਹੋਣਗੇ।
ਬੀਤੇ ਅਪ੍ਰੈਲ ਵਿੱਚ ਵਿਕਰਮ ਬਾਗਰੀ ਨਾਂਅ ਦੇ ਵਿਅਕਤੀ ਨੇ ਇੱਕ ਮਹਿਲਾ ਦੇ ਘਰ ਵੜ ਕੇ ਛੇੜਛਾੜ ਕੀਤੀ ਸੀ। ਪੀੜਤ ਮਹਿਲਾ ਦੇ ਪਰਵਾਰ ਨੇ ਵਿਕਰਮ ਦੇ ਖਿਲਾਫ ਕੇਸ ਦਰਜ ਕੀਤਾ ਸੀ। ਵਿਕਰਮ ਨੇ ਹਾਈ ਕੋਰਟ ਵਿੱਚ ਜ਼ਮਾਨਤ ਲਈ ਅਰਜ਼ੀ ਦਿਤੀ ਸੀ। ਹਾਈ ਕੋਰਟ ਨੇ ਹੁਕਮ ਵਿੱਚ ਕਿਹਾ ਕਿ ਉਹ ਆਪਣੀ ਪਤਨੀ ਨਾਲ ਮਹਿਲਾ ਦੇ ਘਰ ਜਾਵੇ ਅਤੇ ਮਹਿਲਾ ਨੂੰ ਕਹੇ ਕਿ ਉਹ ਉਸ ਨੂੰ ਭਰਾ ਵਜੋਂ ਸਵੀਕਾਰ ਕਰੇ ਤੇ ਵਚਨ ਦੇਵੇ ਕਿ ਉਸ ਦੀ ਸਾਰੀ ਉਮਰ ਰੱਖਿਆ ਕਰੇਗਾ। ਰੱਖੜੀ ਬੰਨ੍ਹਵਾਉਣ 'ਤੇ 11000 ਰੁਪਏ ਵੀ ਦੇਵੇ। ਹਾਈ ਕੋਰਟ ਨੇ ਵਿਕਰਮ ਨੂੰ ਹੁਕਮ ਦਿੱਤੇ ਕਿ ਉਹ ਰੱਖੜੀ ਬੰਨ੍ਹਵਾਉਣ ਦੇ ਬਾਅਦ ਫੋਟੋਗਰਾਫ ਕੋਰਟ ਨੂੰ ਪੇਸ਼ ਕਰੇਗਾ। ਇਸ ਵਿੱਚ ਰੱਖੜੀ ਬੰਨ੍ਹਵਾਉਂਦੇ ਹੋਏ 5000 ਰੁਪਏ ਦਿੰਦੇ ਹੋਏ, ਮਿਠਾਈ ਅਤੇ ਕੱਪੜੇ ਦਿੰਦੇ ਹੋਏ ਫੋਟੋ ਪੇਸ਼ ਕਰਨੀਆਂ ਹੋਣਗੀਆਂ।
ਵਰਨਣ ਯੋਗ ਹੈ ਕਿ ਮਹਿਲਾ ਨੇ ਪੁਲਸ ਨੂੰ ਸਿ਼ਕਾਇਤ ਕੀਤੀ ਸੀ ਕਿ ਉਹ ਰੋਜ਼ ਉਸ ਨੂੰ ਛੇੜਦਾ ਹੈ। ਵਿਆਹੁਤਾ ਹੋਣ ਦੇ ਬਾਅਦ ਵੀ ਉਹ ਭੱਦੇ ਸ਼ਬਦ ਵਰਤਦਾ ਹੈ। ਉਸ ਨੂੰ ਕਈ ਵਾਰ ਘਰ ਦਿਆਂ ਨੇ ਸਮਝਾਉਣ ਦੀ ਕੋਸ਼ਿਸ਼ ਵੀ ਕੀਤੀ, ਪਰ ਉਸ 'ਤੇ ਇਸ ਦਾ ਕੋਈ ਅਸਰ ਨਹੀਂ ਹੋਇਆ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ