Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਕੋਵਿਡ-19 ਦੌਰਾਨ ਅਚਨਚੇਤੀ ਚੋਣਾਂ ਨਹੀਂ ਚਾਹੁੰਦੇ ਬਹੁਤੇ ਕੈਨੇਡੀਅਨ : ਨੈਨੋਜ਼ ਸਰਵੇ

August 03, 2020 11:26 PM

ਕੋਵਿਡ-19 ਦੌਰਾਨ ਅਚਨਚੇਤੀ ਚੋਣਾਂ ਨਹੀਂ ਚਾਹੁੰਦੇ
ਬਹੁਤੇ ਕੈਨੇਡੀਅਨ : ਨੈਨੋਜ਼ ਸਰਵੇ

ਟੋਰਾਂਟੋ, 3 ਅਗਸਤ (ਪੋਸਟ ਬਿਊਰੋ) : ਵੁਈ ਚੈਰਿਟੀ ਮਾਮਲੇ ਕਾਰਨ ਅਚਨਚੇਤੀ ਚੋਣਾਂ ਸਿਰ ਉੱਤੇ ਹੋਣ ਦੇ ਬਾਵਜੂਦ ਬਹੁਤੇ ਕੈਨੇਡੀਅਨ ਮਹਾਂਮਾਰੀ ਦੌਰਾਨ ਚੋਣਾਂ ਦੇ ਹੱਕ ਵਿੱਚ ਨਹੀਂ ਹਨ| ਇਹ ਖੁਲਾਸਾ ਨੈਨੋਜ਼ ਰਿਸਰਚ ਵੱਲੋਂ ਕਰਵਾਏ ਗਏ ਤਾਜ਼ਾ ਸਰਵੇਖਣ ਤੋਂ ਹੋਇਆ ਹੈ|
ਸਰਵੇਖਣ ਵਿੱਚ 1094 ਕੈਨੇਡੀਅਨਾਂ ਨੂੰ ਪੁੱਛਿਆ ਗਿਆ ਕਿ ਕੀ ਉਹ ਇਸ ਗੱਲ ਉੱਤੇ ਸਹਿਮਤ ਹਨ ਕਿ ਲਿਬਰਲ ਸਰਕਾਰ ਤੇ ਵਿਰੋਧੀ ਧਿਰਾਂ ਕਿਸੇ ਤਰ੍ਹਾਂ ਇਸ ਘੱਟ ਗਿਣਤੀ ਪਾਰਲੀਆਮੈਂਟ ਨੂੰ ਪਾਰ ਲਾ ਲੈਣ ਤਾਂ ਕਿ ਮਹਾਂਮਾਰੀ ਦਾ ਇਹ ਦੌਰ ਖ਼ਤਮ ਹੋ ਸਕੇ ਤੇ ਜਾਂ ਫਿਰ ਕੋਈ ਵੈਕਸੀਨ ਜਦੋਂ ਤੱਕ ਉਪਲਬਧ ਨਹੀਂ ਹੋ ਜਾਂਦੀ ਉਦੋਂ ਤੱਕ ਚੋਣਾਂ ਦਾ ਰੌਲਾ ਨਾ ਹੀ ਪਾਇਆ ਜਾਵੇ|
ਸਰਵੇਖਣ ਵਿੱਚ ਹਿੱਸਾ ਲੈਣ ਵਾਲਿਆਂ ਵਿੱਚੋਂ 51 ਫੀ ਸਦੀ ਨੇ ਆਖਿਆ ਕਿ ਇਨ੍ਹਾਂ ਹਾਲਾਤ ਵਿੱਚ ਚੋਣਾਂ ਨਹੀਂ ਹੋਣੀਆਂ ਚਾਹੀਦੀਆਂ ਜਦਕਿ ਹੋਰਨਾਂ 20 ਫੀ ਸਦੀ ਦਾ ਕਹਿਣਾ ਸੀ ਕਿ ਉਹ ਕਿਸੇ ਹੱਦ ਤੱਕ ਸਹਿਮਤ ਹਨ| 18 ਫੀ ਸਦੀ ਨੇ ਇਸ ਨਾਲ ਅਸਹਿਮਤੀ ਪ੍ਰਗਟਾਈ| ਬਾਕੀ 10 ਫੀ ਸਦੀ ਨੇ ਆਖਿਆ ਕਿ ਉਹ ਕਿਸੇ ਹੱਦ ਤੱਕ ਸਹਿਮਤ ਨਹੀਂ ਹਨ| ਦੋ ਫੀ ਸਦੀ ਨੂੰ ਇਸ ਬਾਰੇ ਕੁੱਝ ਪੱਕਾ ਨਹੀਂ ਸੀ ਪਤਾ|
ਕੰਜ਼ਰਵੇਟਿਵਾਂ ਤੇ ਬਲਾਕ ਕਿਊਬਿਕੁਆ ਵੱਲੋਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਵਿੱਤ ਮੰਤਰੀ ਬਿੱਲ ਮੌਰਨਿਊ ਦੇ ਅਸਤੀਫੇ ਦੀ ਮੰਗ ਕੀਤੀ ਜਾ ਰਹੀ ਹੈ| ਇਨ੍ਹਾਂ ਪਾਰਟੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਦੋਵਾਂ ਆਗੂਆਂ ਵੱਲੋਂ ਮੰਗੀਆਂ ਗਈਆਂ ਮੁਆਫੀਆਂ ਕਾਫੀ ਨਹੀਂ ਹਨ| ਬਲਾਕ ਕਿਊਬਿਕੁਆ ਦੇ ਆਗੂ ਯਵੇਸ ਫਰੈਂਕੌਇਸ ਬਲਾਂਸ਼ੇ ਨੇ ਪਿਛਲੇ ਹਫਤੇ ਆਖਿਆ ਸੀ ਕਿ ਸਤੰਬਰ ਦੇ ਅੰਤ ਵਿੱਚ ਜਦੋਂ ਹਾਊਸ ਆਫ ਕਾਮਨਜ਼ ਦੀ ਕਾਰਵਾਈ ਸ਼ੁਰੂ ਹੋਵੇਗੀ ਤਾਂ ਉਨ੍ਹਾਂ ਦੀ ਪਾਰਟੀ ਕਿਊਬਿਕ ਵਾਸੀਆਂ ਨਾਲ ਸਲਾਹ ਕਰਕੇ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਵੇਗੀ| ਇੱਥੇ ਦੱਸਣਾ ਬਣਦਾ ਹੈ ਕਿ ਜੇ ਬੇਭਰੋਸਗੀ ਮਤਾ ਪੇਸ਼ ਹੁੰਦਾ ਹੈ ਤੇ ਲਿਬਰਲ ਹਾਰ ਜਾਂਦੇ ਹਨ ਤਾਂ ਫੈਡਰਲ ਚੋਣਾਂ ਯਕੀਨਨ ਹੋਣਗੀਆਂ|
ਪਰ ਅਜੋਕੇ ਮਾਹੌਲ ਵਿੱਚ ਕੈਨੇਡੀਅਨਾਂ ਦਾ ਚੋਣਾਂ ਕਰਵਾਉਣ ਦਾ ਕੋਈ ਇਰਾਦਾ ਨਹੀਂ ਲੱਗਦਾ| ਪਰ ਕੈਨੇਡੀਅਨ ਇਹ ਜ਼ਰੂਰ ਚਾਹੁੰਦੇ ਹਨ ਕਿ ਵੁਈ ਚੈਰਿਟੀ ਮਾਮਲੇ ਦੀ ਜਾਂਚ ਜ਼ਰੂਰ ਸਹੀ ਢੰਗ ਨਾਲ ਹੋਵੇ|

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ